-17ਵਾਂ ਸ਼ਹੀਦ ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ - ਰੈੱਡ ਆਰਮੀ, ਓਲਡ ਆਰਮੀ ਤੇ ਗੜ੍ਹਸ਼ੰਕਰ ਦੀ ਟੀਮ ਵਲੋਂ ਜਿੱਤਾਂ ਦਰਜ
ਗੜ੍ਹਸ਼ੰਕਰ, 20 ਨਵੰਬਰ (ਧਾਲੀਵਾਲ)- ਸ਼ਹੀਦ ਭਗਤ ਸਿੰਘ ਫੁੱਟਬਾਲ ਕਲੱਬ ਗੜ੍ਹਸ਼ੰਕਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦੇ ਖੇਡ ਮੈਦਾਨ ’ਚ ਪ੍ਰਧਾਨ ਐਡਵੋਕੇਟ ਜਸਵੀਰ ਸਿੰਘ ਰਾਏ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਪੰਜ ਦਿਨਾਂ 17ਵੇਂ ਸ਼ਹੀਦ ਭਗਤ ਸਿੰਘ ਫੁੱਟਬਾਲ ਕਲੱਬ ਦੇ ਚੌਥੇ ਦਿਨ ਵੱਖ-ਵੱਖ ਵਰਗਾਂ ਦੇ ਮੁਕਾਬਲੇ ਕਰਵਾਏ ਗਏ। ਇਸ ਦੌਰਾਨ ਅੰਡਰ-17 ਸਾਲ ਵਰਗ ਦੇ ਮੈਚ ’ਚ ਰੈੱਡ ਆਰਮੀ ਟੀਮ ਨੇ ਬਲਿਊ ਆਰਮੀ ਟੀਮ 1-0 ਦੇ ਫ਼ਰਕ ਨਾਲ ਹਰਾਇਆ।
ਟੂਰਨਾਮੈਂਟ ਦੌਰਾਨ ਖਿਡਾਰੀਆਂ ਨਾਲ ਯਾਦਗਾਰੀ ਤਸਵੀਰ ’ਚ ਸਤਵਿੰਦਰਪਾਲ ਸਿੰਘ ਢੱਟ, ਅਮਰਜੀਤ ਸਿੰਘ ਪੁਰਖੋਵਾਲ, ਚੇਅਰਮੈਨ ਬਲਦੀਪ ਸਿੰਘ, ਐਡਵੋਕੇਟ ਜਸਵੀਰ ਸਿੰਘ ਰਾਏ ਤੇ ਹੋਰ। ਤਸਵੀਰ : ਧਾਲੀਵਾਲ
21-11-2026