ਯੂਥ ਅਕਾਲੀ ਦਲ ਹਲਕਾ ਦਸੂਹਾ ਦੇ ਪ੍ਰਧਾਨ ਜਨਮਜੀਤ ਸਿੰਘ ਘੁੰਮਣ ਵਲੋਂ ਐਡਵੋਕੇਟ ਧਾਮੀ ਨੂੰ ਵਧਾਈ
ਦਸੂਹਾ, 20 ਨਵੰਬਰ (ਭੁੱਲਰ) ਯੂਥ ਅਕਾਲੀ ਦਲ ਹਲਕਾ ਦਸੂਹਾ ਦੇ ਪ੍ਰਧਾਨ ਜਨਮਜੀਤ ਸਿੰਘ ਘੁੰਮਣ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਛੇਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ’ਤੇ ਵਧਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਐਡਵੋਕੇਟ ਧਾਮੀ ਨੇ ਕੌਮ ਦੀ ਸੁਚੱਜੇ ਢੰਗ ਨਾਲ ਅਗਵਾਈ ਕੀਤੀ ਗਈ ਹੈ ਜਿਸ ਨੂੰ ਦੇਖਦਿਆਂ ਉਨ੍ਹਾਂ ਨੂੰ ਛੇਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਕਰਨ ਦਾ ਮੌਕਾ ਮਿਲਿਆ ਹੈ।
ਦਸੂਹਾ, 20 ਨਵੰਬਰ (ਭੁੱਲਰ) ਯੂਥ ਅਕਾਲੀ ਦਲ ਹਲਕਾ ਦਸੂਹਾ ਦੇ ਪ੍ਰਧਾਨ ਜਨਮਜੀਤ ਸਿੰਘ ਘੁੰਮਣ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਛੇਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ’ਤੇ ਵਧਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਐਡਵੋਕੇਟ ਧਾਮੀ ਨੇ ਕੌਮ ਦੀ ਸੁਚੱਜੇ ਢੰਗ ਨਾਲ ਅਗਵਾਈ ਕੀਤੀ ਗਈ ਹੈ ਜਿਸ ਨੂੰ ਦੇਖਦਿਆਂ ਉਨ੍ਹਾਂ ਨੂੰ ਛੇਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਉਹ ਜਿੱਥੇ ਸਾਦਗੀ ਦੀ ਮੂਰਤ ਹਨ ਉੱਥੇ ਕੁਸ਼ਲ ਪ੍ਰਬੰਧਕ ਵੀ ਹਨ। ਉਨ੍ਹਾਂ ਵੱਲੋਂ ਗੁਰਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਵੱਡੇ ਪੱਧਰ ਤੇ ਕਾਰਜ ਕੀਤੇ ਜਾ ਰਹੇ ਹਨ ਜੋ ਕਿ ਬਹੁਤ ਹੀ ਸ਼ਲਾਘਾ ਯੋਗ ਹੈ। ਇਸ ਮੌਕੇ ਸਾਬਕਾ ਡਾਇਰੈਕਟਰ ਮਿਲਕ ਪਲਾਂਟ ਮਨਜੀਤ ਸਿੰਘ ਘੁੰਮਣ, ਹਰਸ਼ਰੂਪ ਸਿੰਘ ਘੁੰਮਣ, ਲਵਦੀਪ ਸਿੰਘ, ਲਖਵਿੰਦਰ ਸਿੰਘ ਚੱਕ ਬਾਮੂ, ਪ੍ਰਿਤਪਾਲ ਸਿੰਘ ਚੱਕ ਬਾਮੂ, ਆਦਿ ਨੇ ਵੀ ਵਧਾਈ ਦਿੱਤੀ।