ਪੋਲਿੰਗ ਬੂਥਾਂ ’ਤੇ ਨਿਯੁਕਤ ਬੀ.ਐਲ.ਓਜ਼ ਵਲੋਂ ਅੱਜ ਵਿਸ਼ੇਸ਼ ਕੈਂਪ ਲਗਾਏ ਜਾਣਗੇ-ਤਹਿਸੀਲਦਾਰ
ਦਸੂਹਾ, 21 ਨਵੰਬਰ (ਭੁੱਲਰ)- ਸਵੈ ਗਣਨਾ ਜਾਗਰੂਕਤਾ ਮੁਹਿੰਮ ਤਹਿਤ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਵਲੋਂ ਸਵੈ ਗਿਣਤੀ ਪ੍ਰਕਿਰਿਆ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਪਿੰਡ-ਪਿੰਡ ਪੱਧਰ ’ਤੇ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਬੰਧੀ ਤਹਿਸੀਲਦਾਰ ਹਿਰਦੇ ਪਾਲ ਸਿੰਘ, ਨਾਇਬ ਤਹਿਸੀਲਦਾਰ ਕੁਲਵਿੰਦਰ ਸਿੰਘ ਅਤੇ ਸੈਂਸਸ ਇੰਚਾਰਜ ਬੋਆ ਸਿੰਘ ਨੇ ਦੱਸਿਆ ਕਿ ਭਾਰਤ ਦੀ ਜਨਗਣਨਾ 2027 ਜਨਸੰਖਿਆ ਗਿਣਤੀ ਦੇ ਅਧੀਨ ਚੱਲ ਰਹੀ ਸਵੈ ਗਿਣਤੀ ਜਾਗਰੂਕਤਾ ਮੁਹਿੰਮ ਦਾ ਉਦੇਸ਼ ਵੱਧ ਤੋਂ ਵੱਧ ਜਨਤਕ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਹੈ।
ਦਸੂਹਾ, 21 ਨਵੰਬਰ (ਭੁੱਲਰ)- ਸਵੈ ਗਣਨਾ ਜਾਗਰੂਕਤਾ ਮੁਹਿੰਮ ਤਹਿਤ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਵਲੋਂ ਸਵੈ ਗਿਣਤੀ ਪ੍ਰਕਿਰਿਆ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਪਿੰਡ-ਪਿੰਡ ਪੱਧਰ ’ਤੇ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਬੰਧੀ ਤਹਿਸੀਲਦਾਰ ਹਿਰਦੇ ਪਾਲ ਸਿੰਘ, ਨਾਇਬ ਤਹਿਸੀਲਦਾਰ ਕੁਲਵਿੰਦਰ ਸਿੰਘ ਅਤੇ ਸੈਂਸਸ ਇੰਚਾਰਜ ਬੋਆ ਸਿੰਘ ਨੇ ਦੱਸਿਆ ਕਿ ਭਾਰਤ ਦੀ ਜਨਗਣਨਾ 2027 ਜਨਸੰਖਿਆ ਗਿਣਤੀ ਦੇ ਅਧੀਨ ਚੱਲ ਰਹੀ ਸਵੈ ਗਿਣਤੀ ਜਾਗਰੂਕਤਾ ਮੁਹਿੰਮ ਦਾ ਉਦੇਸ਼ ਵੱਧ ਤੋਂ ਵੱਧ ਜਨਤਕ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਵੈ ਗਣਨਾ ਕਰਕੇ ਇਸ ਮੁਹਿੰਮ ਦਾ ਹਿੱਸਾ ਬਣਨ। ਉਨ੍ਹਾਂ ਦੱਸਿਆ ਕਿ ਪੋਲਿੰਗ ਬੂਥਾਂ ’ਤੇ ਨਿਯੁਕਤ ਬੀ.ਐਲ.ਓਜ. 22 ਨਵੰਬਰ ਨੂੰ ਸਵੇਰੇ 10 ਵਜੇ ਤੋਂ ਲੈ ਕੇ 4 ਵਜੇ ਤੱਕ ਵਿਸ਼ੇਸ਼ ਕੈਂਪ ਲਗਾਉਣਗੇ ਤਾਂ ਜੋ ਲੋਕ ਆਪਣਾ ਨਾਮ ਡਰਾਫ਼ਟ ਵੋਟਰ ਸੂਚੀ ਵਿਚ ਦੇਖ ਸਕਣ ਅਤੇ ਆਪਣੇ ਆਪਣੇ ਦਾਅਵੇ ਤੇ ਇਤਰਾਜ਼ ਦੇ ਸਕਣ। ਇਸ ਮੌਕੇ ਜਸਵਿੰਦਰ ਸਿੰਘ ਬਿੱਟੂ ਓਡਰਾ, ਅਮਰੀਕ ਸਿੰਘ ਟੀ. ਏ., ਇਕਬਾਲ ਕੌਰ, ਪਰਮਿੰਦਰ ਸਿੰਘ ਆਦਿ ਵੀ ਹਾਜ਼ਰ ਸਨ।