21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸੰਯੁਕਤ ਮੁੱਖ ਚੋਣ ਅਫ਼ਸਰ ਵਲੋਂ ਈ.ਵੀ.ਐਮ. ਮਸ਼ੀਨਾਂ ਦੀ ਚੈਕਿੰਗ ਪ੍ਰਕਿਰਿਆ ਦਾ ਨਿਰੀਖਣ

ਹੁਸ਼ਿਆਰਪੁਰ, 21 ਨਵੰਬਰ (ਬਲਜਿੰਦਰਪਾਲ ਸਿੰਘ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਵੋਟਾਂ ਲਈ ਵਰਤੀਆਂ ਜਾਣ ਵਾਲੀਆਂ ਵੋਟਿੰਗ ਮਸ਼ੀਨਾਂ ਦੀ ਪਹਿਲੇ ਪੱਧਰ ਦੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚੱਲ ਰਹੀ ਚੈਕਿੰਗ ਦੌਰਾਨ ਸੰਯੁਕਤ ਮੁੱਖ ਚੋਣ ਅਫ਼ਸਰ ਸੰਜੀਵ ਸ਼ਰਮਾ ਵਲੋਂ ਇਸ ਪ੍ਰਕਿਰਿਆ ਦਾ ਨਿਰੀਖਣ ਕੀਤਾ ਗਿਆ। ਸੰਯੁਕਤ ਮੁੱਖ ਚੋਣ ਅਫ਼ਸਰ ਸੰਜੀਵ ਸ਼ਰਮਾ ਨੇ ਪ੍ਰਬੰਧਕੀ ਕੰਪਲੈਕਸ ਅੰਦਰ ਸਥਿਤ ਵੇਅਰ ਹਾਊਸ ਵਿਖੇ ਬੀ.

Ad Position 21
No active advertisement
ਅਜੀਤ ਡੈਸਕ 22-11-2026
ਹੁਸ਼ਿਆਰਪੁਰ, 21 ਨਵੰਬਰ (ਬਲਜਿੰਦਰਪਾਲ ਸਿੰਘ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਵੋਟਾਂ ਲਈ ਵਰਤੀਆਂ ਜਾਣ ਵਾਲੀਆਂ ਵੋਟਿੰਗ ਮਸ਼ੀਨਾਂ ਦੀ ਪਹਿਲੇ ਪੱਧਰ ਦੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚੱਲ ਰਹੀ ਚੈਕਿੰਗ ਦੌਰਾਨ ਸੰਯੁਕਤ ਮੁੱਖ ਚੋਣ ਅਫ਼ਸਰ ਸੰਜੀਵ ਸ਼ਰਮਾ ਵਲੋਂ ਇਸ ਪ੍ਰਕਿਰਿਆ ਦਾ ਨਿਰੀਖਣ ਕੀਤਾ ਗਿਆ। ਸੰਯੁਕਤ ਮੁੱਖ ਚੋਣ ਅਫ਼ਸਰ ਸੰਜੀਵ ਸ਼ਰਮਾ ਨੇ ਪ੍ਰਬੰਧਕੀ ਕੰਪਲੈਕਸ ਅੰਦਰ ਸਥਿਤ ਵੇਅਰ ਹਾਊਸ ਵਿਖੇ ਬੀ.ਈ.ਐਲ. ਕੰਪਨੀ ਦੇ ਇੰਜੀਨੀਅਰਾਂ ਵਲੋਂ ਈ.ਵੀ.ਐਮ./ਵੀ.ਵੀ.ਪੈਟ ਮਸ਼ੀਨਾਂ ਦੀ ਚੈਕਿੰਗ ਦਾ ਜਾਇਜ਼ਾ ਲੈਂਦਿਆਂ ਸਮੁੱਚੀ ਪ੍ਰਕਿਰਿਆ ‘ਤੇ ਤਸੱਲੀ ਪ੍ਰਗਟਾਈ। ਉਨ੍ਹਾਂ ਨੇ ਵੋਟਿੰਗ ਮਸ਼ੀਨਾਂ ਦੀ ਐਫ.ਐਲ.ਸੀ. (ਫ਼ਸਟ ਲੈਵਲ ਚੈਕਿੰਗ) ਦੀ ਸਮੁੱਚੀ ਪ੍ਰਕਿਰਿਆ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਇਸ ਮੌਕੇ ਨੋਡਲ ਅਫ਼ਸਰ ਫ਼ਾਰ ਈ.ਵੀ.ਐਮ ਬਲਵਿੰਦਰ ਸਿੰਘ, ਸਹਾਇਕ ਨੋਡਲ ਅਫ਼ਸਰ ਜਸਪਾਲ ਸਿੰਘ ਫ਼ਾਰ ਈ.ਵੀ.ਐਮ, ਚੋਣ ਤਹਿਸੀਲਦਾਰ ਰਮਨਦੀਪ ਕੌਰ ਅਤੇ ਆਮ ਆਦਮੀ ਪਾਰਟੀ ਤੋਂ ਖ਼ੁਸ਼ੀ ਰਾਮ ਧੀਮਾਨ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਵਿਸ਼ੇਸ਼ ਲੋਕ ਅਦਾਲਤ ’ਚ 554 ਕੇਸਾਂ ’ਚੋਂ 226 ਕੇਸਾਂ ਦਾ ਮੌਕੇ ’ਤੇ ਨਿਪਟਾਰਾ ਅਗਲੀ ਖ਼ਬਰ ਕਾਰ ਦੀ ਲਪੇਟ ’ਚ ਆਉਣ ਨਾਲ ਬਜ਼ੁਰਗ ਦੀ ਮੌਤ, 1 ਗੰਭੀਰ ਜ਼ਖ਼ਮੀ
Ad Position 24