ਪੰਜਾਬ ’ਚ ਅਗਲੀ ਸਰਕਾਰ ਭਾਜਪਾ ਦੀ ਬਣੇਗੀ-ਅਮੋਲਕ ਹੁੰਦਲ
ਤਲਵਾੜਾ, 21 ਨਵੰਬਰ (ਮਹਿਤਾ)-ਆਉਂਦੀਆਂ ਵਿਧਾਨ ਸਭਾ ਚੋਣਾਂ 2027 ’ਚ ਹੁੰਝਾ ਫੇਰ ਜਿੱਤ ਪ੍ਰਾਪਤ ਕਰਕੇ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਮਹਾਂ ਮੰਤਰੀ ਕਿਸਾਨ ਮੋਰਚਾ ਭਾਰਤੀ ਜਨਤਾ ਪਾਰਟੀ ਅਮੋਲਕ ਹੁੰਦਲ ਨੇ ਬਲਾਕ ਤਲਵਾੜਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਨ ਤੋਂ ਬਾਅਦ ਦਾਤਾਰਪੁਰ ਵਿਖੇ ਪੱਤਰਕਾਰਾਂ ਨਾਲ ਕੀਤਾ।
ਤਲਵਾੜਾ, 21 ਨਵੰਬਰ (ਮਹਿਤਾ)-ਆਉਂਦੀਆਂ ਵਿਧਾਨ ਸਭਾ ਚੋਣਾਂ 2027 ’ਚ ਹੁੰਝਾ ਫੇਰ ਜਿੱਤ ਪ੍ਰਾਪਤ ਕਰਕੇ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਮਹਾਂ ਮੰਤਰੀ ਕਿਸਾਨ ਮੋਰਚਾ ਭਾਰਤੀ ਜਨਤਾ ਪਾਰਟੀ ਅਮੋਲਕ ਹੁੰਦਲ ਨੇ ਬਲਾਕ ਤਲਵਾੜਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਨ ਤੋਂ ਬਾਅਦ ਦਾਤਾਰਪੁਰ ਵਿਖੇ ਪੱਤਰਕਾਰਾਂ ਨਾਲ ਕੀਤਾ। ਸ੍ਰੀ ਹੁੰਦਲ ਨੇ ਕਿਹਾ ਕਿ ਮੌਜੂਦਾ ‘ਆਪ’ ਸਰਕਾਰ ਦੀਆਂ ਪੰਜਾਬ ਵਿਰੋਧੀ ਨੀਤੀਆਂ ਤੋਂ ਹੁਣ ਪੰਜਾਬ ਨਿਵਾਸੀਆਂ ਦਾ ਮਨ ਭੰਗ ਹੋ ਚੁੱਕਾ ਹੈ। ਇਸ ਲਈ ਹੁਣ ਤਾਂ ਪੰਜਾਬ ਨਿਵਾਸੀ ਸਿਰਫ਼ ਚੋਣਾਂ ਦੀ ਹੀ ਇੰਤਜ਼ਾਰ ਕਰ ਰਹੇ ਹਨ ਕਿ ਕਦੋਂ ਚੋਣਾਂ ਆਉਣ ’ਤੇ ਇਸ ਸਰਕਾਰ ਨੂੰ ਅਲਵਿਦਾ ਕਹੀਏ। ਉਨ੍ਹਾਂ ਕਿਹਾ ਕਿ ਹਲਕਾ ਦਸੂਹਾ ਦੀ ਸੀਟ ਵੀ ਸ਼ਾਨਦਾਰ ਢੰਗ ਨਾਲ ਜਿੱਤ ਕੇ ਭਾਜਪਾ ਹਾਈਕਮਾਨ ਦੀ ਝੋਲੀ ਵਿਚ ਪਾਈ ਜਾਵੇਗੀ।