ਸਟਾਰ ਪਬਲਿਕ ਸਕੂਲ ਮੁਕੇਰੀਆਂ ’ਚ ਸਵੱਛ ਭਾਰਤ ਕਲਾ ਮੁਕਾਬਲੇ ’ਚ 15 ਵਿਦਿਆਰਥੀਆਂ ਨੇ ਜਿੱਤੇ ਸੋਨ ਤਗਮੇ
ਮੁਕੇਰੀਆਂ, 21 ਨਵੰਬਰ (ਰਾਮਗੜ੍ਹੀਆ)-ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਖੇ ਨੈਸ਼ਨਲ ਐਜੂਕੇਸ਼ਨ ਐਂਡ ਹਿਊਮਨ ਰਿਸੋਰਸ ਡਿਵੈਲਪਮੈਂਟ ਆਰਗੇਨਾਈਜ਼ੇਸ਼ਨ ਮਹਾਰਾਸ਼ਟਰ ਮੁੰਬਈ ਵਲੋਂ ਕਰਵਾਏ ਗਏ ਆਲ ਇੰਡੀਆ ਸਵੱਛ ਭਾਰਤ ਕਲਾ ਮੁਕਾਬਲੇ ’ਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਇਸ ਮੁਕਾਬਲੇ ਵਿਚ ਸਕੂਲ ਦੇ ਕੁੱਲ 103 ਵਿਦਿਆਰਥੀਆਂ ਨੇ ਆਪਣੀ ਕਲਾ ਅਤੇ ਰਚਨਾਤਮਿਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।
ਮੁਕੇਰੀਆਂ, 21 ਨਵੰਬਰ (ਰਾਮਗੜ੍ਹੀਆ)-ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਖੇ ਨੈਸ਼ਨਲ ਐਜੂਕੇਸ਼ਨ ਐਂਡ ਹਿਊਮਨ ਰਿਸੋਰਸ ਡਿਵੈਲਪਮੈਂਟ ਆਰਗੇਨਾਈਜ਼ੇਸ਼ਨ ਮਹਾਰਾਸ਼ਟਰ ਮੁੰਬਈ ਵਲੋਂ ਕਰਵਾਏ ਗਏ ਆਲ ਇੰਡੀਆ ਸਵੱਛ ਭਾਰਤ ਕਲਾ ਮੁਕਾਬਲੇ ’ਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਇਸ ਮੁਕਾਬਲੇ ਵਿਚ ਸਕੂਲ ਦੇ ਕੁੱਲ 103 ਵਿਦਿਆਰਥੀਆਂ ਨੇ ਆਪਣੀ ਕਲਾ ਅਤੇ ਰਚਨਾਤਮਿਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 15 ਵਿਦਿਆਰਥੀਆਂ ਨੇ ਸੋਨ ਤਗਮੇ (ਗੋਲਡ ਮੈਡਲ) ਹਾਸਿਲ ਕੀਤੇ, ਜਦਕਿ ਬਾਕੀ ਸਾਰੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਹੌਸਲਾ ਅਫ਼ਜ਼ਾਈ ਵਜੋਂ ਭਾਗੀਦਾਰੀ ਸਰਟੀਫਿਕੇਟ ਦੇ ਨਾਲ ਇਨਾਮ ਵਜੋਂ ਮਧੂਬਨੀ ਆਰਟ ਬੁੱਕ ਵੀ ਦਿੱਤੀ ਗਈ। ਇਸ ਪ੍ਰਾਪਤੀ ਨਾਲ ਵਿਦਿਆਰਥੀਆਂ ਵਿਚ ਖ਼ੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ। ਇਸ ਮੁਕਾਬਲੇ ਦਾ ਆਯੋਜਨ ਸਕੂਲ ਦੀ ਅਧਿਆਪਕਾ ਮੈਡਮ ਰਮਿੰਦਰ ਕੌਰ ਦੀ ਅਗਵਾਈ ਅਤੇ ਦੇਖ-ਰੇਖ ਹੇਠ ਕੀਤਾ ਗਿਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਫ਼ਾਈ ਦੀ ਮਹੱਤਤਾ, ਸਾਫ਼-ਸੁਥਰੇ ਵਾਤਾਵਰਨ ਅਤੇ ਕਲਾ ਰਾਹੀਂ ਸਮਾਜ ਵਿਚ ਜਾਗਰੂਕਤਾ ਫੈਲਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮੈਡਮ ਬਬੀਤਾ ਚੌਧਰੀ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਦੀ ਰਚਨਾਤਮਿਕ ਸੋਚ, ਆਤਮ-ਵਿਸ਼ਵਾਸ ਅਤੇ ਪ੍ਰਤਿਭਾ ਨੂੰ ਨਿਖਾਰਨ ਦਾ ਵਧੀਆ ਮੌਕਾ ਪ੍ਰਦਾਨ ਕਰਦੇ ਹਨ। ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ। ਸਕੂਲ ਦੀ ਵਾਈਸ ਪ੍ਰਿੰਸੀਪਲ ਮੈਡਮ ਸਵਿਤਾ ਰਾਣੀ ਢੀਂਗਰਾ ਨੇ ਕਿਹਾ ਕਿ ਹਰ ਵਿਦਿਆਰਥੀ ਵਿਚ ਕੋਈ ਨਾ ਕੋਈ ਵਿਸ਼ੇਸ਼ ਪ੍ਰਤਿਭਾ ਹੁੰਦੀ ਹੈ। ਅਜਿਹੀਆਂ ਗਤੀਵਿਧੀਆਂ ਬੱਚਿਆਂ ਨੂੰ ਆਪਣੀ ਪ੍ਰਤਿਭਾ ਪਛਾਣਨ ਅਤੇ ਉਸ ਨੂੰ ਹੋਰ ਨਿਖਾਰਨ ਦਾ ਮੌਕਾ ਦਿੰਦੀਆਂ ਹਨ। ਸਕੂਲ ਦੇ ਸਮੂਹ ਅਧਿਆਪਕਾਂ ਨੇ ਬੱਚਿਆਂ ਨੂੰ ਲਗਾਤਾਰ ਮਿਹਨਤ ਕਰਨ, ਨਵੀਆਂ ਚੀਜ਼ਾਂ ਸਿੱਖਣ ਅਤੇ ਆਪਣੀ ਕਲਾ ਤੇ ਪ੍ਰਤਿਭਾ ਨੂੰ ਹੋਰ ਅੱਗੇ ਲਿਜਾਉਣ ਲਈ ਪ੍ਰੇਰਿਤ ਕੀਤਾ। ਅੰਤ ਵਿਚ ਸਕੂਲ ਪ੍ਰਬੰਧਕਾਂ ਨੇ ਸਾਰੇ ਜੇਤੂ ਅਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ।