ਧਾਮੀ ਦਾ ਛੇਵੀਂ ਵਾਰ ਪ੍ਰਧਾਨ ਬਣਨਾ ਪੰਥਕ ਸੇਵਾ ਪ੍ਰਤੀ ਵਿਸ਼ਵਾਸ ਦਾ ਪ੍ਰਤੀਕ-ਬਿੱਕਾ ਚੀਮਾ
ਦਸੂਹਾ, 21 ਨਵੰਬਰ (ਕੌਸ਼ਲ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸਰਦਾਰ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਨੇ ਸਰਦਾਰ ਹਰਜਿੰਦਰ ਸਿੰਘ ਧਾਮੀ ਨੂੰ ਛੇਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਚੁਣੇ ਜਾਣ ’ਤੇ ਵਧਾਈ ਦਿੰਦਿਆਂ ਕਿਹਾ ਕਿ ਇਹ ਪੰਥਕ ਸੇਵਾ ਦੇ ਖੇਤਰ ਵਿਚ ਉਨ੍ਹਾਂ ਦੀ ਭੂਮਿਕਾ ਅਤੇ ਸਿੱਖ ਕੌਮ ਦੀਆਂ ਜ਼ਿੰਮੇਵਾਰੀਆਂ ਪ੍ਰਤੀ ਉਨ੍ਹਾਂ ਦੇ ਸਮਰਪਣ ਨੂੰ ਦਰਸਾਉਂਦਾ ਹੈ। ਗੁਰਪ੍ਰੀਤ ਸਿੰਘ ਬਿੱਕਾ ਚੀਮਾ ਨੇ ਕਿਹਾ ਕਿ ਸਰਦਾਰ ਹਰਜਿੰਦਰ ਸਿੰਘ ਧਾਮੀ ਪੰਥ ਦੇ ਪਹਿਰੇਦਾਰ ਹਨ, ਜੋ ਹਮੇਸ਼ਾ ਪੰਥਕ ਹਿਤਾਂ ਨੂੰ ਪਹਿਲ ਦਿੰਦਿਆਂ ਆਪਣੀ ਸੇਵਾ ਨੂੰ ਬੜੀ ਨਿਮਰਤਾ, ਸੂਝ-ਬੂਝ ਅਤੇ ਸੁਚੱਜੇ ਢੰਗ ਨਾਲ ਨਿਭਾਉਂਦੇ ਆ ਰਹੇ ਹਨ।
ਅਜੀਤ ਡੈਸਕ
22-11-2026