ਮੋਟਰਸਾਈਕਲ ਚੋਰੀ
ਗੜ੍ਹਸ਼ੰਕਰ, 21 ਨਵੰਬਰ (ਧਾਲੀਵਾਲ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਤੋਂ ਦੁਪਹਿਰ ਸਮੇਂ ਇਕ ਮੋਟਰਸਾਈਕਲ ਚੋਰੀ ਹੋਣ ਦੀ ਖ਼ਬਰ ਹੈ। ਡੀ.
ਗੜ੍ਹਸ਼ੰਕਰ, 21 ਨਵੰਬਰ (ਧਾਲੀਵਾਲ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਤੋਂ ਦੁਪਹਿਰ ਸਮੇਂ ਇਕ ਮੋਟਰਸਾਈਕਲ ਚੋਰੀ ਹੋਣ ਦੀ ਖ਼ਬਰ ਹੈ। ਡੀ.ਏ.ਵੀ. ਕਾਲਜ ਲੜਕੀਆਂ ਗੜ੍ਹਸ਼ੰਕਰ ਵਿਖੇ ਤਾਇਨਾਤ ਪ੍ਰੋਫੈਸਰ ਸੁਲਿੰਦਰ ਪਾਲ ਪੁੱਤਰ ਪ੍ਰਕਾਸ਼ ਰਾਮ ਵਾਸੀ ਨੂਰਪੁਰ ਜੱਟਾਂ ਨੇ ਦੱਸਿਆ ਕਿ ਉਹ ਦੁਪਹਿਰ 12 ਵਜੇ ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੱਲ ਰਹੇ ਫੁੱਟਬਾਲ ਟੂਰਨਾਮੈਂਟ ਵਿਚ ਗਿਆ ਸੀ। ਉਨ੍ਹਾਂ ਦੱਸਿਆ ਕਿ ਜਦੋਂ ਟੂਰਨਾਮੈਂਟ ਵਿਚ ਸ਼ਿਰਕਤ ਕਰਨ ਤੋਂ ਬਾਅਦ ਦੁਪਹਿਰ ਕਰੀਬ 12.30 ਵਜੇ ਵਾਪਿਸ ਆ ਕੇ ਦੇਖਿਆ ਤਾਂ ਮੇਰਾ ਮੋਟਰਸਾਈਕਲ ਡਿਸਕਵਰ ਨੰਬਰ ਪੀ. ਬੀ 07 ਏਜੀ 1752 ਮੌਕੇ ਤੋਂ ਗਾਇਬ ਸੀ। ਜੋ ਆਲੇ-ਦੁਆਲੇ ਭਾਲ ਕਰਨ ‘ਤੇ ਵੀ ਨਹੀਂ ਮਿਲਿਆ। ਉਨ੍ਹਾਂ ਮੋਟਰਸਾਈਕਲ ਚੋਰੀ ਦੀ ਘਟਨਾ ਸਬੰਧੀ ਪੁਲਿਸ ਨੂੰ ਲਿਖਤੀ ਸੂਚਿਤ ਕਰ ਦਿੱਤਾ ਹੈ।