ਸੀ.ਐੱਚ.ਸੀ. ਬੁੱਢਾਬੜ ਵਿਖੇ 22 ਤੋਂ 24 ਨਵੰਬਰ ਤੱਕ ਚੱਲੇਗੀ ਪਲਸ ਪੋਲੀਓ ਮੁਹਿੰਮ
ਭੰਗਾਲਾ, 21 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)- ਸਿਹਤ ਵਿਭਾਗ ਵਲੋਂ ਬੱਚਿਆਂ ਨੂੰ ਪੋਲੀਓ ਵਰਗੀ ਗੰਭੀਰ ਬਿਮਾਰੀ ਤੋਂ ਸੁਰੱਖਿਅਤ ਰੱਖਣ ਦੇ ਉਦੇਸ਼ ਨਾਲ 22 ਤੋਂ 24 ਨਵੰਬਰ 2026 ਤੱਕ ਪਲਸ ਪੋਲੀਓ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਬੰਧੀ ਸੀ.
ਭੰਗਾਲਾ, 21 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)- ਸਿਹਤ ਵਿਭਾਗ ਵਲੋਂ ਬੱਚਿਆਂ ਨੂੰ ਪੋਲੀਓ ਵਰਗੀ ਗੰਭੀਰ ਬਿਮਾਰੀ ਤੋਂ ਸੁਰੱਖਿਅਤ ਰੱਖਣ ਦੇ ਉਦੇਸ਼ ਨਾਲ 22 ਤੋਂ 24 ਨਵੰਬਰ 2026 ਤੱਕ ਪਲਸ ਪੋਲੀਓ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਬੰਧੀ ਸੀ.ਐੱਚ.ਸੀ. ਬੁੱਢਾਬੜ ਵਿਖੇ ਮੁਹਿੰਮ ਨੂੰ ਸਫਲਤਾ-ਪੂਰਵਕ ਨੇਪਰੇ ਚਾੜ੍ਹਨ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਡਾ. ਨੀਲਮ, ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ. ਬੁੱਢਾਬੜ ਦੀ ਅਗਵਾਈ ਵਿੱਚ ਇਸ ਮੁਹਿੰਮ ਤਹਿਤ ਸਿਹਤ ਵਿਭਾਗ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਨੀਲਮ ਨੇ ਦੱਸਿਆ ਕਿ ਸੀ.ਐੱਚ.ਸੀ. ਬੁੱਢਾਬੜ ਅਧੀਨ ਕੁੱਲ 71 ਪਲਸ ਪੋਲੀਓ ਬੂਥ ਸਥਾਪਤ ਕੀਤੇ ਗਏ ਹਨ, ਜਿੱਥੇ 0 ਤੋਂ 5 ਸਾਲ ਤੱਕ ਦੀ ਉਮਰ ਦੇ ਸਾਰੇ ਬੱਚਿਆਂ ਨੂੰ ਪੋਲੀਓ ਤੋਂ ਬਚਾਅ ਲਈ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ। ਮੁਹਿੰਮ ਦੇ ਪਹਿਲੇ ਦਿਨ ਬੂਥਾਂ ਉੱਪਰ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ, ਜਦਕਿ ਅਗਲੇ ਦਿਨਾਂ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਘਰ-ਘਰ ਜਾ ਕੇ ਰਹਿ ਗਏ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ। ਉਨ੍ਹਾਂ ਸਮੂਹ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਨੇੜਲੇ ਪਲਸ ਪੋਲੀਓ ਬੂਥ ’ਤੇ ਲਿਜਾ ਕੇ ਪੋਲੀਓ ਦੀਆਂ ਬੂੰਦਾਂ ਜ਼ਰੂਰ ਪਿਲਾਉਣ ਅਤੇ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਪੂਰਾ ਸਹਿਯੋਗ ਦੇਣ।