21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਐਸ.ਪੀ.ਐਨ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਚ ਮਾਪੇ-ਅਧਿਆਪਕ ਮਿਲਣੀ

ਮੁਕੇਰੀਆਂ, 21 ਨਵੰਬਰ (ਰਾਮਗੜ੍ਹੀਆ)- ਐਸ. ਪੀ.

Ad Position 21
No active advertisement
ਅਜੀਤ ਡੈਸਕ 22-11-2026
ਮੁਕੇਰੀਆਂ, 21 ਨਵੰਬਰ (ਰਾਮਗੜ੍ਹੀਆ)- ਐਸ.ਪੀ.ਐਨ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਐਸ.ਪੀ.ਐਨ.ਕਾਲਜ ਮੁਕੇਰੀਆਂ ਦੇ ਕੈਂਪਸ ਵਿਖੇ ਵਿਦਿਆਰਥੀਆਂ ਦੀ ਵਿੱਦਿਅਕ ਪ੍ਰਗਤੀ, ਹਾਜ਼ਰੀ, ਅਨੁਸ਼ਾਸਨ ਅਤੇ ਸਰਵਪੱਖੀ ਵਿਕਾਸ ਸਬੰਧੀ ਮਾਪਿਆਂ ਨਾਲ ਵਿਚਾਰ-ਵਟਾਂਦਰਾ ਕਰਨ ਲਈ ਮਾਪੇ-ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ। ਇਸ ਮਿਲਣੀ ਵਿਚ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਚਾਰੇ ਸਟਰੀਮਾਂ—ਹਿਊਮੈਨਿਟੀਜ਼, ਨਾਨ-ਮੈਡੀਕਲ, ਮੈਡੀਕਲ ਅਤੇ ਕਾਮਰਸ—ਨਾਲ ਸਬੰਧਤ ਵਿਦਿਆਰਥੀਆਂ ਦੇ ਮਾਪਿਆਂ ਨੇ ਉਤਸ਼ਾਹਪੂਰਵਕ ਸ਼ਮੂਲੀਅਤ ਕੀਤੀ। ਲਗਭਗ 80 ਫ਼ੀਸਦੀ ਮਾਪਿਆਂ ਨੇ ਮਿਲਣੀ ਵਿਚ ਹਾਜ਼ਰੀ ਭਰੀ ਅਤੇ ਅਧਿਆਪਕਾਂ ਨਾਲ ਆਪਣੇ ਬੱਚਿਆਂ ਦੀ ਪੜ੍ਹਾਈ ਤੇ ਕਾਰਗੁਜ਼ਾਰੀ ਬਾਰੇ ਵਿਚਾਰ-ਵਟਾਂਦਰਾ ਕੀਤਾ। ਮਾਪੇ-ਅਧਿਆਪਕ ਮਿਲਣੀ ਦੌਰਾਨ ਅਧਿਆਪਕਾਂ ਵਲੋਂ ਵਿਦਿਆਰਥੀਆਂ ਦੀ ਵਿੱਦਿਅਕ ਪ੍ਰਗਤੀ, ਹਾਜ਼ਰੀ, ਕਲਾਸ ਵਿੱਚ ਭਾਗੀਦਾਰੀ, ਅਨੁਸ਼ਾਸਨ ਅਤੇ ਹੋਰ ਸਹਿ-ਵਿੱਦਿਅਕ ਗਤੀਵਿਧੀਆਂ ਸਬੰਧੀ ਮਾਪਿਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ, ਪੜ੍ਹਾਈ ਪ੍ਰਤੀ ਉਨ੍ਹਾਂ ਦੀ ਰੁਚੀ ਵਧਾਉਣ ਅਤੇ ਭਵਿੱਖੀ ਟੀਚਿਆਂ ਸਬੰਧੀ ਵੀ ਮਾਪਿਆਂ ਨਾਲ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਸਕੂਲ ਦੇ ਡਾਇਰੈਕਟਰ ਡਾ. ਸ਼ਮੀਰ ਸ਼ਰਮਾ ਨੇ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸਕੂਲ, ਮਾਪਿਆਂ ਵਿਚਕਾਰ ਨਿਰੰਤਰ ਸੰਵਾਦ ਅਤੇ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮਾਪੇ-ਅਧਿਆਪਕ ਮਿਲਣੀ ਰਾਹੀਂ ਵਿਦਿਆਰਥੀਆਂ ਦੀਆਂ ਵਿੱਦਿਅਕ ਲੋੜਾਂ, ਵਿੱਦਿਅਕ ਪ੍ਰਗਤੀ ਅਤੇ ਸੁਧਾਰ ਵਾਲੇ ਪੱਖਾਂ ਬਾਰੇ ਸਾਂਝੇ ਤੌਰ ’ਤੇ ਵਿਚਾਰ ਕੀਤਾ ਜਾ ਸਕਦਾ ਹੈ। ਉਨ੍ਹਾਂ ਮਾਪਿਆਂ ਦੀ ਸਰਗਰਮ ਸ਼ਮੂਲੀਅਤ ਦੀ ਸ਼ਲਾਘਾ ਕੀਤੀ। ਸਕੂਲ ਦੇ ਇੰਚਾਰਜ ਪ੍ਰੋ. ਮਨਦੀਪ ਕੌਰ ਨੇ ਮਾਪਿਆਂ ਦੀ ਸ਼ਮੂਲੀਅਤ ਲਈ ਧੰਨਵਾਦ ਕਰਦਿਆਂ ਕਿਹਾ ਕਿ ਅਧਿਆਪਕਾਂ ਅਤੇ ਮਾਪਿਆਂ ਦਾ ਆਪਸੀ ਸਹਿਯੋਗ ਵਿਦਿਆਰਥੀਆਂ ਦੀ ਪੜ੍ਹਾਈ ਤੇ ਸਰਵਪੱਖੀ ਵਿਕਾਸ ਲਈ ਬਹੁਤ ਮਹੱਤਵਪੂਰਨ ਹੈ।
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਧਾਮੀ ਦੇ ਪ੍ਰਧਾਨ ਬਣਨ ’ਤੇ ਵੱਖ-ਵੱਖ ਆਗੂਆਂ ਵਲੋਂ ਵਧਾਈ ਅਗਲੀ ਖ਼ਬਰ ਸਾਬਕਾ ਸਰਪੰਚ ਕਰਮਜੀਤ ਸਿੰਘ ਤਾਜੋਵਾਲ ਦਾ ਦਿਹਾਂਤ
Ad Position 24