21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਆਕਸਫੋਰਡ ਵਰਲਡ ਸਕੂਲ ਸਹੌੜਾ ਡਡਿਆਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਨੰਗਲ ਬਿਹਾਲਾਂ, 21 ਨਵੰਬਰ (ਵਿਨੋਦ ਮਹਾਜਨ)- ਆਕਸਫ਼ੋਰਡ ਵਰਲਡ ਸਕੂਲ ਸਹੌੜਾ ਡਡਿਆਲ ਵਿਖੇ ਪ੍ਰਿੰਸੀਪਲ ਸਰੋਜ ਬਾਲਾ ਅਤੇ ਚੇਅਰਮੈਨ ਐਡਵੋਕੇਟ ਡਾਕਟਰ ਜੇ. ਐਸ.

Ad Position 21
No active advertisement
ਅਜੀਤ ਡੈਸਕ 22-11-2026
ਨੰਗਲ ਬਿਹਾਲਾਂ, 21 ਨਵੰਬਰ (ਵਿਨੋਦ ਮਹਾਜਨ)- ਆਕਸਫ਼ੋਰਡ ਵਰਲਡ ਸਕੂਲ ਸਹੌੜਾ ਡਡਿਆਲ ਵਿਖੇ ਪ੍ਰਿੰਸੀਪਲ ਸਰੋਜ ਬਾਲਾ ਅਤੇ ਚੇਅਰਮੈਨ ਐਡਵੋਕੇਟ ਡਾਕਟਰ ਜੇ.ਐਸ. ਮਨਹਾਸ ਦੀ ਅਗਵਾਈ ਹੇਠ ਸਾਲਾਨਾ ਇਨਾਮ ਵੰਡ ਸਮਾਰੋਹ (ਸੈਸ਼ਨ 2025-26) ਕਰਵਾਇਆ ਗਿਆ। ਪ੍ਰਿੰਸੀਪਲ ਸਰੋਜ ਬਾਲਾ ਵਲੋਂ ਸਕੂਲ ਦੀ ਸਲਾਨਾ ਰਿਪੋਰਟ ਪੜ੍ਹੀ ਜਿਸ ਵਿਚ ਸਕੂਲ ਦੇ ਚੇਅਰਮੈਨ ਐਡਵੋਕੇਟ ਡਾਕਟਰ ਜੇ.ਐਸ .ਮਨਹਾਸ ਦੁਆਰਾ ਪੜਾਈ ਵਿਚ ਪਹਿਲਾ, ਦੂਜਾ ਅਤੇ ਤੀਜਾ ਦਰਜਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਜਿਸ ਵਿਚ ਸਾਰੇ ਅਧਿਆਪਕ ਵਰਗ ਅਤੇ ਵਿਦਿਆਰਥੀਆਂ ਨੇ ਭਾਗ ਲਿਆ। ਅੰਤ ਵਿਚ ਚੇਅਰਮੈਨ ਡਾਕਟਰ ਜੇ.ਐਸ. ਮਿਨਹਾਸ ਨੇ ਵਿਦਿਆਰਥੀਆਂ ਨੂੰ ਸਿੱਖਿਆ ਦਾ ਮਹੱਤਵ ਦੱਸਦੇ ਹੋਏ ਜੀਵਨ ਵਿਚ ਸਦਾ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਸਕੂਲ ਦੀ ਪ੍ਰਿੰਸੀਪਲ ਸਰੋਜ ਬਾਲਾ ਨੇ ਹੋਣਹਾਰ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨਾਮ ਸਿਰਫ਼ ਪ੍ਰਾਪਤੀ ਦਾ ਸਨਮਾਨ ਹੀ ਨਹੀਂ, ਸਗੋਂ ਭਵਿੱਖ ਵਿਚ ਹੋਰ ਵੀ ਜ਼ਿਆਦਾ ਮਿਹਨਤ ਕਰਨ ਦੀ ਪ੍ਰੇਰਨਾ ਵੀ ਹੈ। ਉਨ੍ਹਾਂ ਨੇ ਬਾਕੀ ਵਿਦਿਆਰਥੀਆਂ ਨੂੰ ਵੀ ਪੜ੍ਹਾਈ ਵਿੱਚ ਲਗਨ ਅਤੇ ਸਕਾਰਾਤਮਕ ਸੋਚ ਨਾਲ ਅੱਗੇ ਵਧਣ ਦਾ ਸੰਦੇਸ਼ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਿਰ ਕਰਜ਼ੇ ਦਾ ਬੋਝ ਵਧਣ ਦੇ ਬਾਵਜੂਦ ਵਿਕਾਸ ਕਾਰਜ ਰੁਕੇ-ਅਮਰਜੀਤ ਸਿੰਘ ਢਾਡੇਕਟਵਾਲ ਅਗਲੀ ਖ਼ਬਰ ਪਿੰਡ ਸਿੰਘੋਵਾਲ ਵਿਖੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ 40ਵਾਂ ਖੇਡ ਮੇਲਾ ਸਮਾਪਤ
Ad Position 24