21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਪੰਜਾਬ ਸਿਰ ਕਰਜ਼ੇ ਦਾ ਬੋਝ ਵਧਣ ਦੇ ਬਾਵਜੂਦ ਵਿਕਾਸ ਕਾਰਜ ਰੁਕੇ-ਅਮਰਜੀਤ ਸਿੰਘ ਢਾਡੇਕਟਵਾਲ

ਨੌਸ਼ਹਿਰਾ ਪੱਤਣ, 21 ਨਵੰਬਰ (ਗੁਰਜੀਤ ਸਿੰਘ ਭੰਮਰਾ)- ਕਾਂਗਰਸ ਪਾਰਟੀ ਦੀ ਜਥੇਬੰਦਕ ਮਜ਼ਬੂਤੀ ਅਤੇ ਜ਼ਮੀਨੀ ਪੱਧਰ ’ਤੇ ਵਰਕਰਾਂ ਨੂੰ ਲਾਮਬੰਦ ਕਰਨ ਦੇ ਉਦੇਸ਼ ਨਾਲ ਕਾਂਗਰਸ ਕਿਸਾਨ ਸੈੱਲ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਢਾਡੇਕਟਵਾਲ ਦੀ ਅਗਵਾਈ ਹੇਠ ਪਿੰਡ ਨੌਸ਼ਹਿਰਾ ਪੱਤਣ ਵਿਖੇ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਭਰਵੀਂ ਮੀਟਿੰਗ ਕਰਵਾਈ ਗਈ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਤਰਸੇਮ ਮਿਨਹਾਸ, ਜ਼ੋਨ ਪ੍ਰਧਾਨ ਕਿਸਾਨ ਸੈੱਲ ਸ਼ਾਮ ਸਿੰਘ ਕੁੱਲੀਆਂ ਲੁਬਾਣਾ ਅਤੇ ਸੂਬਾ ਮੀਤ ਪ੍ਰਧਾਨ ਯੂਥ ਕਾਂਗਰਸ ਪਰਮਵੀਰ ਸਿੰਘ ਢਾਡੇਕਟਵਾਲ ਸਮੇਤ ਨੇੜਲੇ ਪਿੰਡਾਂ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਸ਼ਿਰਕਤ ਕੀਤੀ।

Ad Position 21
No active advertisement
ਨੌਸ਼ਹਿਰਾ ਪੱਤਣ ਵਿਖੇ ਮੀਟਿੰਗ ਦੌਰਾਨ ਕਾਂਗਰਸੀ ਆਗੂ ਅਮਰਜੀਤ ਸਿੰਘ ਢਾਡੇਕਟਵਾਲ, ਤਰਸੇਮ ਮਿਨਹਾਸ, ਕਾਂਗਰਸੀ ਵਰਕਰ ਅਤੇ ਪਿੰਡ ਵਾਸੀ। ਤਸਵੀਰ : ਭੰਮਰਾ 22-11-2026
ਨੌਸ਼ਹਿਰਾ ਪੱਤਣ, 21 ਨਵੰਬਰ (ਗੁਰਜੀਤ ਸਿੰਘ ਭੰਮਰਾ)- ਕਾਂਗਰਸ ਪਾਰਟੀ ਦੀ ਜਥੇਬੰਦਕ ਮਜ਼ਬੂਤੀ ਅਤੇ ਜ਼ਮੀਨੀ ਪੱਧਰ ’ਤੇ ਵਰਕਰਾਂ ਨੂੰ ਲਾਮਬੰਦ ਕਰਨ ਦੇ ਉਦੇਸ਼ ਨਾਲ ਕਾਂਗਰਸ ਕਿਸਾਨ ਸੈੱਲ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਢਾਡੇਕਟਵਾਲ ਦੀ ਅਗਵਾਈ ਹੇਠ ਪਿੰਡ ਨੌਸ਼ਹਿਰਾ ਪੱਤਣ ਵਿਖੇ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਭਰਵੀਂ ਮੀਟਿੰਗ ਕਰਵਾਈ ਗਈ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਤਰਸੇਮ ਮਿਨਹਾਸ, ਜ਼ੋਨ ਪ੍ਰਧਾਨ ਕਿਸਾਨ ਸੈੱਲ ਸ਼ਾਮ ਸਿੰਘ ਕੁੱਲੀਆਂ ਲੁਬਾਣਾ ਅਤੇ ਸੂਬਾ ਮੀਤ ਪ੍ਰਧਾਨ ਯੂਥ ਕਾਂਗਰਸ ਪਰਮਵੀਰ ਸਿੰਘ ਢਾਡੇਕਟਵਾਲ ਸਮੇਤ ਨੇੜਲੇ ਪਿੰਡਾਂ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਸ਼ਿਰਕਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਅਮਰਜੀਤ ਸਿੰਘ ਢਾਡੇਕਟਵਾਲ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਕਾਂਗਰਸ ਦੀਆਂ ਦੂਰਦਰਸ਼ੀ ਨੀਤੀਆਂ ਸਦਕਾ ਦੇਸ਼ ਵਿਚ ਅਜਿਹੇ ਅਨੇਕਾਂ ਅਦਾਰਿਆਂ ਅਤੇ ਸੈਕਟਰਾਂ ਦੀ ਸਥਾਪਨਾ ਹੋਈ, ਜਿਨ੍ਹਾਂ ਨੇ ਦੇਸ਼ ਦੇ ਆਰਥਿਕ ਵਿਕਾਸ ਵਿਚ ਅਹਿਮ ਯੋਗਦਾਨ ਪਾਇਆ। ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਮਹਿੰਗਾਈ, ਬੇਰੁਜ਼ਗਾਰੀ ਅਤੇ ਭ੍ਰਿਸ਼ਟਾਚਾਰ ਵਿਚ ਵਾਧਾ ਹੋਇਆ ਹੈ। ਸਰਕਾਰੀ ਅਦਾਰਿਆਂ ਨੂੰ ਕਮਜ਼ੋਰ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਵੀ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਸੂਬਾ ਸਰਕਾਰ ਇਸ਼ਤਿਹਾਰਬਾਜ਼ੀ ਅਤੇ ਵਾਅਦਿਆਂ ਤੱਕ ਸੀਮਤ ਹੋ ਕੇ ਰਹਿ ਗਈ ਹੈ। ਪੰਜਾਬ ਸਿਰ ਕਰਜ਼ੇ ਦਾ ਬੋਝ ਵਧਣ ਦੇ ਬਾਵਜੂਦ ਵਿਕਾਸ ਕਾਰਜਾਂ ਦੀ ਰਫ਼ਤਾਰ ਨਿਰਾਸ਼ਾਜਨਕ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨੂੰ ਸੱਤਾ ਸੌਂਪਣ ਦਾ ਮਨ ਬਣਾ ਚੁੱਕੇ ਹਨ। ਇਸ ਮੌਕੇ ਤਰਸੇਮ ਮਿਨਹਾਸ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਸਮੇਤ ਹਰ ਖੇਤਰ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਇਸ ਮੌਕੇ ਬੀਬੀ ਕੁਲਵੰਤ ਕੌਰ, ਕੁਲਵਿੰਦਰ ਕੌਰ, ਪ੍ਰਦੀਪ ਕੌਰ, ਰਾਜਵਿੰਦਰ ਕੌਰ, ਨੰਬਰਦਾਰ ਗੁਰਜਿੰਦਰ ਸਿੰਘ, ਇੰਸਪੈਕਟਰ ਮਲਕੀਅਤ ਸਿੰਘ, ਧਰਮ ਸਿੰਘ, ਅਨੂਪ ਸਿੰਘ, ਹਰਪ੍ਰੀਤ ਸਿੰਘ ਕਾਲਕਟ, ਯਾਕੂਬ ਮਸੀਹ, ਬਸੰਤ ਸਿੰਘ, ਕ੍ਰਿਪਾਲ ਸਿੰਘ, ਇਕਬਾਲ ਸਿੰਘ, ਮਲਕੀਤ ਸਿੰਘ ਹੁੰਦਲ, ਸੁਖਦੇਵ ਸਿੰਘ, ਜਰਨੈਲ ਸਿੰਘ, ਪ੍ਰਿੰਸ ਸ਼ਰਮਾ ਸਮੇਤ ਵੱਡੀ ਗਿਣਤੀ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਡ. ਧਾਮੀ ਦੇ ਪ੍ਰਧਾਨ ਬਣਨ ’ਤੇ ਪ੍ਰਿੰਸੀਪਲ ਅਤੇ ਸਟਾਫ਼ ਨੇ ਦਿੱਤੀ ਵਧਾਈ ਅਗਲੀ ਖ਼ਬਰ ਆਕਸਫੋਰਡ ਵਰਲਡ ਸਕੂਲ ਸਹੌੜਾ ਡਡਿਆਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ
Ad Position 24