ਐਡਵੋਕੇਟ ਧਾਮੀ ਦੇ 6ਵੀਂ ਵਾਰ ਪ੍ਰਧਾਨ ਬਣਨ ਨਾਲ ਸਿੱਖ ਪੰਥ ’ਚ ਖ਼ੁਸ਼ੀ ਦੀ ਲਹਿਰ-ਐਡ: ਘੁੰਮਣ
ਹੁਸ਼ਿਆਰਪੁਰ, 21 ਨਵੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਸਾਬਕਾ ਪ੍ਰਧਾਨ ਐਡ: ਪੀ. ਐਸ.
ਹੁਸ਼ਿਆਰਪੁਰ, 21 ਨਵੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਸਾਬਕਾ ਪ੍ਰਧਾਨ ਐਡ: ਪੀ.ਐਸ. ਘੁੰਮਣ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ 6ਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ‘ਤੇ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਪ੍ਰਧਾਨ ਬਣਨ ਨਾਲ ਸਮੁੱਚੇ ਸਿੱਖ ਪੰਥ ‘ਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ। ਉਨ੍ਹਾਂ ਕਿਹਾ ਕਿ ਐਡਵੋਕੇਟ ਧਾਮੀ ਸੇਵਾ ਭਾਵਨਾ ਵਾਲੇ ਵਿਅਕਤੀ ਹਨ ਜਿਨ੍ਹਾਂ ਨੇ ਲੰਮਾ ਸਮਾਂ ਸ਼੍ਰੋਮਣੀ ਕਮੇਟੀ ‘ਚ ਵੱਖ-ਵੱਖ ਅਹੁਦਿਆਂ ਤੇ ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਕਿਹਾ ਕਿ ਐਡਵੋਕੇਟ ਧਾਮੀ ਨੇ ਆਪਣੇ ਪ੍ਰਧਾਨਗੀ ਕਾਲ ਦੌਰਾਨ ਸ਼੍ਰੋਮਣੀ ਕਮੇਟੀ ਦੀ ਕਾਰਜਪ੍ਰਣਾਲੀ ‘ਚ ਅਨੇਕਾਂ ਸੁਧਾਰ ਕੀਤੇ ਅਤੇ ਆਉਣ ਵਾਲੇ ਸਮੇਂ ‘ਚ ਵੀ ਉਹ ਪਹਿਲਾਂ ਵਾਂਗ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਯਤਨਸ਼ੀਲ ਰਹਿਣਗੇ।