21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਟਾਂਡਾ ਬਲਾਕ ਵਿਚ 22, 23 ਅਤੇ 24 ਨੂੰ ਹੋਵੇਗਾ ਪਲਸ ਪੋਲੀਓ ਰਾਊਂਡ, 142 ਟੀਮਾਂ ਦਾ ਗਠਨ

ਟਾਂਡਾ ਉੜਮੁੜ, 21 ਨਵੰਬਰ (ਭਗਵਾਨ ਸਿੰਘ ਸੈਣੀ)- ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਡਾ.

Ad Position 21
No active advertisement
ਅਜੀਤ ਡੈਸਕ 22-11-2026
ਟਾਂਡਾ ਉੜਮੁੜ, 21 ਨਵੰਬਰ (ਭਗਵਾਨ ਸਿੰਘ ਸੈਣੀ)- ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਡਾ. ਜਤਿੰਦਰ ਸਿੰਘ ਗਿੱਲ, ਐੱਸ.ਐਮ.ਓ. ਟਾਂਡਾ, ਡਾ. ਹਰਪ੍ਰੀਤ ਸਿੰਘ ਅਤੇ ਡਾ. ਰਾਜਵੰਤ ਕੌਰ ਦੀ ਅਗਵਾਈ ਹੇਠ ਟਾਂਡਾ ਬਲਾਕ ਵਿਚ 22, 23 ਅਤੇ 24 ਨਵੰਬਰ ਨੂੰ ਪਲਸ ਪੋਲੀਓ ਰਾਊਂਡ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਬਲਾਕ ਵਿਚ 11,986 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ ਗਿਆ ਹੈ। ਇਸ ਕੰਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੁੱਲ 142 ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਹਿੰਮ ਦੇ ਪਹਿਲੇ ਦਿਨ 22 ਨਵੰਬਰ ਨੂੰ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਬੂਥ ਪੱਧਰ ’ਤੇ ਪਿਲਾਈਆਂ ਜਾਣਗੀਆਂ, ਜਦਕਿ 23 ਅਤੇ 24 ਨਵੰਬਰ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਘਰ-ਘਰ ਜਾ ਕੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ, ਤਾਂ ਜੋ ਕੋਈ ਵੀ ਬੱਚਾ ਇਸ ਮੁਹਿੰਮ ਤੋਂ ਵਾਂਝਾ ਨਾ ਰਹਿ ਸਕੇ। ਇਸ ਮੁਹਿੰਮ ਦੀ ਨਿਗਰਾਨੀ ਲਈ 13 ਸੁਪਰਵਾਈਜ਼ਰ ਨਿਯੁਕਤ ਕੀਤੇ ਗਏ ਹਨ। ਇਸ ਤੋਂ ਇਲਾਵਾ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਇਕ ਮੋਬਾਈਲ ਟੀਮ ਦਾ ਵੀ ਗਠਨ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਵੁੱਡਲੈਂਡ ਓਵਰਸੀਜ਼ ਸਕੂਲ ’ਚ ਵੁੱਡਲੈਂਡ ਅਰਲੀ ਲਰਨਿੰਗ ਸੈਂਟਰ ਵਲੋਂ ਸੈਵੀ ਡੈਕਸਟੈਰਿਟੀ ਸਮਾਗਮ ਅਗਲੀ ਖ਼ਬਰ ਤਲਵਾੜਾ ’ਚ ਬੀ.ਬੀ.ਐਮ.ਬੀ. ਦੇ ਕਰੀਬ 1000 ਸਰਕਾਰੀ ਕੁਆਰਟਰ ਖਾਲੀ, ਖੰਡਰ ਬਣਨ ਦੀ ਰਾਹ ’ਤੇ ਸਰਕਾਰੀ ਜਾਇਦਾਦ
Ad Position 24