21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਡਾਕ ਵਿਭਾਗ ਦੀਆਂ ਅੰਤਰਰਾਸ਼ਟਰੀ ਪਾਰਸਲ ਸੇਵਾਵਾਂ ਤੇ ਬੱਚਤ ਸਕੀਮਾਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

ਹੁਸ਼ਿਆਰਪੁਰ, 21 ਨਵੰਬਰ (ਨਰਿੰਦਰ ਸਿੰਘ ਬੱਡਲਾ)-ਭਾਰਤੀ ਡਾਕ ਵਿਭਾਗ ਵਲੋਂ ਆਮ ਲੋਕਾਂ ਨੂੰ ਵਿਭਾਗ ਦੀਆਂ ਵੱਖ-ਵੱਖ ਡਾਕ ਸੇਵਾਵਾਂ, ਅੰਤਰਰਾਸ਼ਟਰੀ ਪਾਰਸਲ ਬੁਕਿੰਗ ਅਤੇ ਛੋਟੀਆਂ ਬੱਚਤ ਯੋਜਨਾਵਾਂ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਵੈਸਟ ਸਬ ਡਿਵੀਜ਼ਨ ਹੁਸ਼ਿਆਰਪੁਰ ਦੇ ਦਫ਼ਤਰ ਵਿਖੇ ਵਿਸ਼ੇਸ਼ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਵਰਿੰਦਰ ਸਿੰਘ ਇੰਸਪੈਕਟਰ ਪੋਸਟਸ ਵੈਸਟ ਸਬ ਡਿਵੀਜ਼ਨ ਹੁਸ਼ਿਆਰਪੁਰ ਨੇ ਦੱਸਿਆ ਕਿ ਭਾਰਤੀ ਡਾਕ ਵਿਭਾਗ ਦੇਸ਼ ਦੇ ਕੋਨੇ-ਕੋਨੇ ਤੱਕ ਆਪਣੀਆਂ ਡਾਕ ਅਤੇ ਵਿੱਤੀ ਸੇਵਾਵਾਂ ਪਹੁੰਚਾਉਣ ਲਈ ਵਚਨਬੱਧ ਹੈ।

Ad Position 21
No active advertisement
ਅਜੀਤ ਡੈਸਕ 22-11-2026
ਹੁਸ਼ਿਆਰਪੁਰ, 21 ਨਵੰਬਰ (ਨਰਿੰਦਰ ਸਿੰਘ ਬੱਡਲਾ)-ਭਾਰਤੀ ਡਾਕ ਵਿਭਾਗ ਵਲੋਂ ਆਮ ਲੋਕਾਂ ਨੂੰ ਵਿਭਾਗ ਦੀਆਂ ਵੱਖ-ਵੱਖ ਡਾਕ ਸੇਵਾਵਾਂ, ਅੰਤਰਰਾਸ਼ਟਰੀ ਪਾਰਸਲ ਬੁਕਿੰਗ ਅਤੇ ਛੋਟੀਆਂ ਬੱਚਤ ਯੋਜਨਾਵਾਂ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਵੈਸਟ ਸਬ ਡਿਵੀਜ਼ਨ ਹੁਸ਼ਿਆਰਪੁਰ ਦੇ ਦਫ਼ਤਰ ਵਿਖੇ ਵਿਸ਼ੇਸ਼ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਵਰਿੰਦਰ ਸਿੰਘ ਇੰਸਪੈਕਟਰ ਪੋਸਟਸ ਵੈਸਟ ਸਬ ਡਿਵੀਜ਼ਨ ਹੁਸ਼ਿਆਰਪੁਰ ਨੇ ਦੱਸਿਆ ਕਿ ਭਾਰਤੀ ਡਾਕ ਵਿਭਾਗ ਦੇਸ਼ ਦੇ ਕੋਨੇ-ਕੋਨੇ ਤੱਕ ਆਪਣੀਆਂ ਡਾਕ ਅਤੇ ਵਿੱਤੀ ਸੇਵਾਵਾਂ ਪਹੁੰਚਾਉਣ ਲਈ ਵਚਨਬੱਧ ਹੈ। ਵਿਭਾਗ ਵੱਲੋਂ ਚਿੱਠੀਆਂ ਅਤੇ ਦਸਤਾਵੇਜ਼ਾਂ ਦੀ ਬੁਕਿੰਗ ਤੋਂ ਇਲਾਵਾ ਘਰੇਲੂ ਅਤੇ ਅੰਤਰਰਾਸ਼ਟਰੀ ਪਾਰਸਲ ਸੇਵਾਵਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸਰਦੀਆਂ ਦਾ ਮੌਸਮ ਨੇੜੇ ਹੋਣ ਕਾਰਨ ਪੰਜਾਬ ਦੇ ਬਹੁਤ ਸਾਰੇ ਪਰਿਵਾਰ ਆਪਣੇ ਵਿਦੇਸ਼ਾਂ ਵਿਚ ਰਹਿੰਦੇ ਬੱਚਿਆਂ, ਰਿਸ਼ਤੇਦਾਰਾਂ ਅਤੇ ਦੋਸਤਾਂ ਨੂੰ ਪੰਜੀਰੀ, ਗਰਮ ਕੱਪੜੇ ਅਤੇ ਹੋਰ ਘਰੇਲੂ ਸਮਾਨ ਭੇਜਣਾ ਚਾਹੁੰਦੇ ਹਨ। ਅਜਿਹੇ ਲੋਕ ਭਾਰਤੀ ਡਾਕ ਵਿਭਾਗ ਦੀਆਂ ਅੰਤਰਰਾਸ਼ਟਰੀ ਪਾਰਸਲ ਸੇਵਾਵਾਂ ਦਾ ਲਾਭ ਉਠਾ ਸਕਦੇ ਹਨ। ਡਾਕ ਵਿਭਾਗ ਰਾਹੀਂ ਵਾਜਬ ਦਰਾਂ ‘ਤੇ ਵਿਦੇਸ਼ਾਂ ਵਿਚ ਪਾਰਸਲ ਭੇਜਣ ਦੀ ਸਹੂਲਤ ਉਪਲਬਧ ਹੈ। ਉਨ੍ਹਾਂ ਦੱਸਿਆ ਕਿ ਡਾਕਘਰਾਂ ਵਿਚ ਆਮ ਲੋਕਾਂ ਦੀ ਬੱਚਤ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਕਈ ਤਰ੍ਹਾਂ ਦੀਆਂ ਸਰਕਾਰੀ ਬੱਚਤ ਯੋਜਨਾਵਾਂ ਉਪਲਬਧ ਹਨ। ਇਨ੍ਹਾਂ ਵਿਚ ਡਾਕਘਰ ਬੱਚਤ ਖਾਤਾ, ਆਵਰਤੀ ਜਮ੍ਹਾਂ ਖਾਤਾ, ਮਿਆਦੀ ਜਮ੍ਹਾਂ ਖਾਤਾ, ਮਾਸਿਕ ਆਮਦਨ ਯੋਜਨਾ, ਪਬਲਿਕ ਪ੍ਰੋਵੀਡੈਂਟ ਫ਼ੰਡ, ਸੁਕੰਨਿਆ ਸਮ੍ਰਿੱਧੀ ਖਾਤਾ ਅਤੇ ਸੀਨੀਅਰ ਸਿਟੀਜ਼ਨ ਬੱਚਤ ਯੋਜਨਾ ਪ੍ਰਮੁੱਖ ਹਨ।
Ad Position 22
No active advertisement
ਪਿਛਲੀ ਖ਼ਬਰ ਹੁਸ਼ਿਆਰਪੁਰ ’ਚ ਵਿਸ਼ੇਸ਼ ਬੱਚਿਆਂ ਨੇ ਖੇਡ ਮੁਕਾਬਲਿਆਂ ’ਚ ਦਿਖਾਈ ਆਪਣੀ ਕਾਬਲੀਅਤ ਅਗਲੀ ਖ਼ਬਰ ਜੇ.ਸੀ.ਡੀ.ਏ.ਵੀ. ਕਾਲਜ ਦਸੂਹਾ ਦੇ ਅਧਿਆਪਕ ਨੇ ਏ.ਆਈ. ਕੋਰਸ ’ਚ ਹਾਸਿਲ ਕੀਤਾ ਪਹਿਲਾ ਸਥਾਨ
Ad Position 24