21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨੰਦਨ ’ਚ ਰਾਤਰੀ ਦੇ ਦੀਵਾਨ ਸਜਾਏ

ਹੁਸ਼ਿਆਰਪੁਰ, 21 ਨਵੰਬਰ (ਨਰਿੰਦਰ ਸਿੰਘ ਬੱਡਲਾ)-ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਛਾਉਣੀ ਨਿਹੰਗ ਸਿੰਘਾਂ ਬਜਵਾੜਾ ਕਲਾਂ ਵਿਖੇ ਮੁੱਖ ਸੇਵਾਦਾਰ ਜਥੇਦਾਰ ਬਾਬਾ ਗੁਰਦੇਵ ਸਿੰਘ ਦੀ ਅਗਵਾਈ ’ਚ 6 ਦਸੰਬਰ ਦਿਨ ਐਤਵਾਰ ਨੂੰ ਕਰਵਾਏ ਜਾ ਰਹੇ ਸਮਾਗਮ ਦੇ ਸਬੰਧ ’ਚ ਵੱਖ-ਵੱਖ ਪਿੰਡਾਂ ’ਚ ਲੜੀਵਾਰ ਰਾਤਰੀ ਦੇ ਦੀਵਾਨ ਸਜਾਏ ਜਾ ਰਹੇ ਹਨ। ਇਸੇ ਤਹਿਤ ਪਿੰਡ ਨੰਦਨ ਵਿਖੇ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਦੀਵਾਨ ਸਜਾਏ ਗਏ, ਜਿਸ ‘ਚ ਬਾਬਾ ਗੁਰਦੇਵ ਸਿੰਘ ਅਤੇ ਹੋਰਨਾਂ ਜਥਿਆਂ ਨੇ ਸੰਗਤਾਂ ਨੂੰ ਗੁਰਇਤਿਹਾਸ ਤੇ ਕਥਾ-ਕੀਰਤਨ ਰਾਹੀਂ ਨਿਹਾਲ ਕੀਤਾ।

Ad Position 21
No active advertisement
ਅਜੀਤ ਡੈਸਕ 22-11-2026
ਹੁਸ਼ਿਆਰਪੁਰ, 21 ਨਵੰਬਰ (ਨਰਿੰਦਰ ਸਿੰਘ ਬੱਡਲਾ)-ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਛਾਉਣੀ ਨਿਹੰਗ ਸਿੰਘਾਂ ਬਜਵਾੜਾ ਕਲਾਂ ਵਿਖੇ ਮੁੱਖ ਸੇਵਾਦਾਰ ਜਥੇਦਾਰ ਬਾਬਾ ਗੁਰਦੇਵ ਸਿੰਘ ਦੀ ਅਗਵਾਈ ’ਚ 6 ਦਸੰਬਰ ਦਿਨ ਐਤਵਾਰ ਨੂੰ ਕਰਵਾਏ ਜਾ ਰਹੇ ਸਮਾਗਮ ਦੇ ਸਬੰਧ ’ਚ ਵੱਖ-ਵੱਖ ਪਿੰਡਾਂ ’ਚ ਲੜੀਵਾਰ ਰਾਤਰੀ ਦੇ ਦੀਵਾਨ ਸਜਾਏ ਜਾ ਰਹੇ ਹਨ। ਇਸੇ ਤਹਿਤ ਪਿੰਡ ਨੰਦਨ ਵਿਖੇ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਦੀਵਾਨ ਸਜਾਏ ਗਏ, ਜਿਸ ‘ਚ ਬਾਬਾ ਗੁਰਦੇਵ ਸਿੰਘ ਅਤੇ ਹੋਰਨਾਂ ਜਥਿਆਂ ਨੇ ਸੰਗਤਾਂ ਨੂੰ ਗੁਰਇਤਿਹਾਸ ਤੇ ਕਥਾ-ਕੀਰਤਨ ਰਾਹੀਂ ਨਿਹਾਲ ਕੀਤਾ। ਇਸ ਮੌਕੇ ਬਾਬਾ ਗੁਰਦੇਵ ਸਿੰਘ ਨੇ ਦੱਸਿਆ ਕਿ 6 ਦਸੰਬਰ ਨੂੰ ਹੋਣ ਵਾਲੇ ਸਮਾਗਮ ‘ਚ ਵੱਖ-ਵੱਖ ਪੰਥਕ ਸ਼ਖ਼ਸੀਅਤਾਂ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨਗੇ। ਇਸ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਸੰਬੰਧੀ 6 ਦਿਨਾਂ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਮੁਕੰਮਲ-ਸੰਤ ਹਰਚਰਨ ਸਿੰਘ ਅਗਲੀ ਖ਼ਬਰ ਕੇ.ਵੀ.ਕੇ ਬਾਹੋਵਾਲ ਨੇ ਸਕੂਲ ’ਚ ਪਰਾਲੀ ਸੰਭਾਲਣ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ
Ad Position 24