ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਅੱਜ
ਦਸੂਹਾ, 22 ਨਵੰਬਰ (ਭੁੱਲਰ)- ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ 23 ਨਵੰਬਰ ਨੂੰ ਸਜਾਇਆ ਜਾ ਰਿਹਾ ਹੈ। ਇਸ ਸੰਬੰਧੀ ਮੈਨੇਜਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ਵਿਚ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਤੋਂ ਆਰੰਭ ਹੋ ਕੇ ਪਿੰਡ ਬੋਦਲ, ਬੋਦਲ ਛਾਉਣੀ, ਬੇਰਸ਼ਾ ਆਦਿ ਰਾਹੀ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਵਿਖੇ ਸਮਾਪਤ ਹੋਵੇਗਾ।
ਨ
ਨਗਰ ਕੀਰਤਨ ਸਬੰਧੀ ਜਾਣਕਾਰੀ ਦਿੰਦੇ ਹੋਏ ਮੈਨੇਜਰ ਜਸਵਿੰਦਰ ਸਿੰਘ।
23-11-2026
ਦਸੂਹਾ, 22 ਨਵੰਬਰ (ਭੁੱਲਰ)- ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ 23 ਨਵੰਬਰ ਨੂੰ ਸਜਾਇਆ ਜਾ ਰਿਹਾ ਹੈ। ਇਸ ਸੰਬੰਧੀ ਮੈਨੇਜਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ਵਿਚ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਤੋਂ ਆਰੰਭ ਹੋ ਕੇ ਪਿੰਡ ਬੋਦਲ, ਬੋਦਲ ਛਾਉਣੀ, ਬੇਰਸ਼ਾ ਆਦਿ ਰਾਹੀ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਵਿਖੇ ਸਮਾਪਤ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਮੌਕੇ ਗੁਰਬਿਕਰਮ ਸਿੰਘ ਬਾਜਵਾ, ਮਨਦੀਪ ਸਿੰਘ ਢੀਂਡਸਾ, ਅਮਨਦੀਪ ਸਿੰਘ ਮੂਨਕ , ਰਾਜਵਿੰਦਰ ਸਿੰਘ ਰਾਜਾ, ਰੂਪ ਸਿੰਘ, ਗਿਆਨੀ ਮਨਦੀਪ ਸਿੰਘ, ਹਜ਼ੂਰੀ ਰਾਗੀ ਬਲਬੀਰ ਸਿੰਘ, ਮੰਗਲ ਸਿੰਘ ਆਦਿ ਹਾਜ਼ਰ ਸਨ।