ਜ਼ਿਲ੍ਹਾ ਸਕੱਤਰ ਯੂਥ ਕਾਂਗਰਸ ਜਸਕਰਨ ਸੰਘਾ ਵਲੋਂ ਅੰਗਦ ਸੈਣੀ ਨਾਲ ਮੁਲਾਕਾਤ
ਹੁਸ਼ਿਆਰਪੁਰ, 22 ਨਵੰਬਰ (ਨਰਿੰਦਰ ਸਿੰਘ ਬੱਡਲਾ)- ਜ਼ਿਲ੍ਹਾ ਯੂਥ ਕਾਂਗਰਸ ਦੇ ਸਕੱਤਰ ਜਸਕਰਨ ਸਿੰਘ ਸੰਘਾ ਵੱਲੋਂ ਆਉਣ ਵਾਲੀਆਂ 2027 ਦੀਆਂ ਚੋਣਾਂ ਸੰਬੰਧੀ ਪਾਰਟੀ ਦੀ ਰਣਨੀਤੀ ਨੂੰ ਲੈ ਕੇ ਸਾਬਕਾ ਵਿਧਾਇਕ ਸ਼ਹੀਦ ਭਗਤ ਸਿੰਘ ਨਗਰ ਅਤੇ ਓ. ਬੀ.
ਹੁਸ਼ਿਆਰਪੁਰ, 22 ਨਵੰਬਰ (ਨਰਿੰਦਰ ਸਿੰਘ ਬੱਡਲਾ)- ਜ਼ਿਲ੍ਹਾ ਯੂਥ ਕਾਂਗਰਸ ਦੇ ਸਕੱਤਰ ਜਸਕਰਨ ਸਿੰਘ ਸੰਘਾ ਵੱਲੋਂ ਆਉਣ ਵਾਲੀਆਂ 2027 ਦੀਆਂ ਚੋਣਾਂ ਸੰਬੰਧੀ ਪਾਰਟੀ ਦੀ ਰਣਨੀਤੀ ਨੂੰ ਲੈ ਕੇ ਸਾਬਕਾ ਵਿਧਾਇਕ ਸ਼ਹੀਦ ਭਗਤ ਸਿੰਘ ਨਗਰ ਅਤੇ ਓ.ਬੀ.ਸੀ. ਵਿੰਗ ਕਾਂਗਰਸ ਦੇ ਸੂਬਾ ਚੇਅਰਮੈਨ ਅੰਗਦ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਮਿਸ਼ਨ 2027 ਨੂੰ ਫ਼ਤਿਹ ਕਰਨ ਲਈ ਵਰਕਰਾਂ ਵੱਲੋਂ ਇੱਕਜੁੱਟ ਹੋ ਕੇ ਮਿਹਨਤ ਕੀਤੀ ਜਾ ਰਹੀ ਹੈ ਅਤੇ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਦਾ ਯੂਥ ਵਿੰਗ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਨੂੰ ਬੂਥ ਪੱਧਰ ਤੱਕ ਪਹੁੰਚਾਉਣ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਸਮੂਹ ਅਹੁਦੇਦਾਰ ਤੇ ਵਰਕਰ ਦਿਨ ਰਾਤ ਇਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਹਰੇਕ ਵਰਗ ਦੁਖੀ ਹੋ ਚੁੱਕਾ ਹੈ ਕਿਉਂਕਿ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਨੂੰ ਘੱਟ ਜਦਕਿ ਸਰਕਾਰ ਨੁਮਾਇੰਦਿਆਂ ਦੇ ਚਹੇਤਿਆਂ ਨੂੰ ਵੱਧ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਵਾਸੀ ਹੁਣ ਪੂਰਾ ਮਨ ਬਣਾ ਚੁੱਕੇ ਹਨ ਕਿ 2027 ’ਚ ਕਾਂਗਰਸ ਦੀ ਸਰਕਾਰ ਬਣਾਈ ਜਾਵੇਗੀ।