ਐਡਵੋਕੇਟ ਧਾਮੀ ਦੇ ਛੇਵੀਂ ਵਾਰ ਪ੍ਰਧਾਨ ਬਣਨ ’ਤੇ ਵਧਾਈ
ਦਸੂਹਾ, 22 ਨਵੰਬਰ (ਭੁੱਲਰ)- ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਸਰਕਲ ਪ੍ਰਧਾਨ ਪ੍ਰਿਤਪਾਲ ਸਿੰਘ ਚੱਕ ਬਾਮੂ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਛੇਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਚੁਣੇ ਜਾਣ ’ਤੇ ਮੁਬਾਰਕਬਾਦ ਦਿੱਤੀ ਉਨ੍ਹਾਂ ਨੇ ਕਿਹਾ ਕਿ ਐਡਵੋਕੇਟ ਧਾਮੀ ਦਾ ਛੇਵੀਂ ਵਾਰ ਇਸ ਅਹਿਮ ਸੇਵਾ ਲਈ ਚੁਣਿਆ ਜਾਣਾ ਉਨ੍ਹਾਂ ਦੀ ਪੰਥਕ ਸੇਵਾਵਾਂ, ਤਜਰਬੇ ਅਤੇ ਸਿੱਖ ਸੰਸਥਾ ਪ੍ਰਤੀ ਸਮਰਪਣ ਦਾ ਪ੍ਰਤੀਕ ਹੈ। ਉਨ੍ਹਾਂ ਨੇ ਕਿਹਾ ਕਿ ਐਡਵੋਕੇਟ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਪੰਥ ਦੀ ਚੜ੍ਹਦੀ ਕਲਾ, ਗੁਰਧਾਮਾਂ ਦੀ ਸੇਵਾ-ਸੰਭਾਲ ਅਤੇ ਧਾਰਮਿਕ ਕਾਰਜਾਂ ਲਈ ਹੋਰ ਵੀ ਸੁਚੱਜੇ ਢੰਗ ਨਾਲ ਯਤਨਸ਼ੀਲ ਰਹੇਗੀ।
ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਸਰਕਲ ਪ੍ਰਧਾਨ ਪ੍ਰਿਤਪਾਲ ਸਿੰਘ ਚੱਕ ਬਾਮੂ
23-11-2026