ਅੱਖਾਂ ਦਾ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
ਟਾਂਡਾ ਉੜਮੁੜ, 22 ਨਵੰਬਰ (ਕੁਲਬੀਰ ਸਿੰਘ ਗੁਰਾਇਆ)- ਅਮਰੀਕਾ ਦੀ ਸਮਾਜ ਸੇਵੀ ਸੰਸਥਾ ਯੂਨਾਈਟਿਡ ਸਿੱਖ ਮਿਸ਼ਨ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਡਾ. ਮਨਪ੍ਰੀਤ ਸਿੰਘ ਚੌਹਾਨ ਦੀ ਯਾਦ ਵਿਚ ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਲਾਇਆ ਗਿਆ।
ਟਾਂਡਾ ਉੜਮੁੜ, 22 ਨਵੰਬਰ (ਕੁਲਬੀਰ ਸਿੰਘ ਗੁਰਾਇਆ)- ਅਮਰੀਕਾ ਦੀ ਸਮਾਜ ਸੇਵੀ ਸੰਸਥਾ ਯੂਨਾਈਟਿਡ ਸਿੱਖ ਮਿਸ਼ਨ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਡਾ.ਮਨਪ੍ਰੀਤ ਸਿੰਘ ਚੌਹਾਨ ਦੀ ਯਾਦ ਵਿਚ ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਲਾਇਆ ਗਿਆ। ਚੇਅਰਮੈਨ ਰਛਪਾਲ ਸਿੰਘ ਢੀਂਡਸਾ ਤੇ ਹਰਮੀਤ ਸਿੰਘ ਔਲਖ ਦੀ ਅਗਵਾਈ ਵਿਚ ਲਾਏ ਗਏ ਇਸ ਕੈਂਪ ਦਾ ਉਦਘਾਟਨ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਹੋਇਆ। ਇਸ ਮੌਕੇ ਗਿਆਨੀ ਜਗਦੀਪ ਸਿੰਘ ਨੇ ਸੰਸਥਾ ਅਤੇ ਡਾ. ਚੌਹਾਨ ਦੇ ਪਰਿਵਾਰ ਵੱਲੋਂ ਡਾ. ਚੌਹਾਨ ਦੀ ਯਾਦ ਨੂੰ ਪਰਉਪਕਾਰ ਦਾ ਕਾਰਜ ਕਰਕੇ ਮਨਾਉਣ ਦੇ ਮਿਸ਼ਨ ਦੀ ਸ਼ਲਾਘਾ ਕੀਤੀ। ਦਿਲਬਾਗ ਸਿੰਘ ਚੌਹਾਨ ਤੇ ਪਰਮਪ੍ਰੀਤ ਕੌਰ ਚੌਹਾਨ ਅਮਰੀਕਾ ਦੇ ਵਿਸ਼ੇਸ਼ ਸਹਿਯੋਗ ਨਾਲ ਲਾਏ ਇਸ ਕੈਂਪ ਦੌਰਾਨ ਡਾ. ਪਿਯੂਸ਼ ਸੂਦ ਦੀ ਟੀਮ ਦਵਿੰਦਰ ਕੌਰ, ਸਿਮਰਨਜੀਤ ਕੌਰ, ਸਤਿੰਦਰ ਕੌਰ, ਪ੍ਰਭਜੋਤ ਸਿੰਘ, ਅਕੀਬ, ਮਨਜਿੰਦਰ ਸਿੰਘ ਨੇ ਵੱਡੀ ਗਿਣਤੀ ’ਚ ਲੋਕਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਤੇ ਦਵਾਈਆਂ ਦੇ ਨਾਲ ਨਾਲ ਐਨਕਾਂ ਦਿੱਤੀਆਂ। ਪ੍ਰਬੰਧਕਾਂ ਨੇ ਦੱਸਿਆ ਕਿ ਕੈਂਪ ਵਿਚ ਚੁਣੇ ਗਏ ਮਰੀਜ਼ਾਂ ਦੀਆਂ ਅੱਖਾਂ ਦੇ ਆਪ੍ਰੇਸ਼ਨ ਹਸਪਤਾਲ ਵਿਚ ਮੁਫ਼ਤ ਕੀਤੇ ਜਾਣਗੇ ਤੇ ਲੈਂਸ ਪਾਏ ਜਾਣਗੇ । ਇਸ ਮੌਕੇ ਗੁਰਦੁਆਰਾ ਸੇਵਾਦਾਰਾਂ ਵੱਲੋਂ ਸੰਸਥਾ ਅਤੇ ਪ੍ਰਬੰਧਕਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਜੀਵਨ ਜੋਤ ਕੌਰ ਔਲਖ, ਸੁਖਵਿੰਦਰ ਸਿੰਘ ਖ਼ਾਲਸਾ, ਅਵਤਾਰ ਸਿੰਘ, ਹਰਭਜਨ ਸਿੰਘ, ਸਾਹਿਬ ਔਲਖ, ਅਰਸ਼ਪ੍ਰੀਤ ਸਿੰਘ, ਜਗੀਰ ਸਿੰਘ, ਜੋਗਾ ਸਿੰਘ ਆਦਿ ਮੌਜੂਦ ਸਨ।