22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਖ਼ਾਲਸਾ ਸਕੂਲ ’ਚ ਗੁਰਬਾਣੀ ਕੰਠ ਅਤੇ ਦਸਤਾਰ ਸਜਾਓ ਮੁਕਾਬਲੇ ਕਰਵਾਏ

ਗੜ੍ਹਦੀਵਾਲਾ, 22 ਨਵੰਬਰ (ਚੱਗਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਸਟੇਟ ਐਵਾਰਡੀ ਤਰਸੇਮ ਸਿੰਘ ਧੁੱਗਾ ਦੀ ਪ੍ਰੇਰਨਾ ਸਦਕਾ ਹਰ ਸਾਲ ਦੀ ਤਰ੍ਹਾਂ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੇ ਗੁਰਬਾਣੀ ਕੰਠ ਅਤੇ ਦਸਤਾਰ ਸਜਾਓ ਮੁਕਾਬਲੇ ਕਰਵਾਏ ਗਏ ਜਿਸ ਵਿਚ ਇਲਾਕੇ ਦੇ ਇੱਕ ਦਰਜਨ ਦੇ ਕਰੀਬ ਸਕੂਲਾਂ ਦੇ 100 ਦੇ ਕਰੀਬ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਮੁਕਾਬਲਿਆਂ ਦੌਰਾਨ ਦਸਤਾਰ ਸਜਾਉਣ ਦੇ ਪਹਿਲੇ ਦਰਜੇ ’ਚ ਜੈਪ੍ਰੀਤ ਸਿੰਘ ਨੇ ਪਹਿਲਾ, ਗੁਰਪ੍ਰੀਤ ਸਿੰਘ ਨੇ ਦੂਜਾ ਅਤੇ ਗੁਰਮਨਜੋਤ ਸਿੰਘ ਨੇ ਤੀਜਾ ਸਥਾਨ।

Ad Position 21
No active advertisement
ਅਜੀਤ ਡੈਸਕ 23-11-2026
ਗੜ੍ਹਦੀਵਾਲਾ, 22 ਨਵੰਬਰ (ਚੱਗਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਸਟੇਟ ਐਵਾਰਡੀ ਤਰਸੇਮ ਸਿੰਘ ਧੁੱਗਾ ਦੀ ਪ੍ਰੇਰਨਾ ਸਦਕਾ ਹਰ ਸਾਲ ਦੀ ਤਰ੍ਹਾਂ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੇ ਗੁਰਬਾਣੀ ਕੰਠ ਅਤੇ ਦਸਤਾਰ ਸਜਾਓ ਮੁਕਾਬਲੇ ਕਰਵਾਏ ਗਏ ਜਿਸ ਵਿਚ ਇਲਾਕੇ ਦੇ ਇੱਕ ਦਰਜਨ ਦੇ ਕਰੀਬ ਸਕੂਲਾਂ ਦੇ 100 ਦੇ ਕਰੀਬ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਮੁਕਾਬਲਿਆਂ ਦੌਰਾਨ ਦਸਤਾਰ ਸਜਾਉਣ ਦੇ ਪਹਿਲੇ ਦਰਜੇ ’ਚ ਜੈਪ੍ਰੀਤ ਸਿੰਘ ਨੇ ਪਹਿਲਾ, ਗੁਰਪ੍ਰੀਤ ਸਿੰਘ ਨੇ ਦੂਜਾ ਅਤੇ ਗੁਰਮਨਜੋਤ ਸਿੰਘ ਨੇ ਤੀਜਾ ਸਥਾਨ। ਦੂਜੇ ਦਰਜੇ ’ਚ ਚਰਨਜੋਤ ਸਿੰਘ ਨੇ ਪਹਿਲਾ, ਰੋਹਿਤ ਸਿੰਘ ਨੇ ਦੂਜਾ ਤੇ ਯੁਵਰਾਜ ਸਿੰਘ ਨੇ ਤੀਜਾ ਸਥਾਨ ਮੱਲਿਆ। ਇਸੇ ਤਰ੍ਹਾਂ ਗੁਰਬਾਣੀ ਕੰਠ ਮੁਕਾਬਲੇ ਦੇ ਪਹਿਲੇ ਦਰਜੇ ’ਚ ਨਵਨੀਤ ਕੌਰ ਨੇ ਪਹਿਲਾ, ਜਸਮੀਤ ਕੌਰ ਨੇ ਦੂਜਾ ਅਤੇ ਸੁੱਖਲੀਨ ਕੌਰ ਨੇ ਤੀਸਰਾ ਸਥਾਨ। ਜਦ ਕਿ ਦੂਸਰੇ ਦਰਜੇ ‘ਚ ਰਣਜੋਬਨਪ੍ਰੀਤ ਕੌਰ ਨੇ ਪਹਿਲਾ, ਜਪੁਜੀਪ੍ਰੀਤ ਕੌਰ ਤੇ ਰਮਨਦੀਪ ਕੌਰ ਨੇ ਦੂਜਾ ਅਤੇ ਗੁਰਲੀਨ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਰਸੇਮ ਸਿੰਘ ਧੁੱਗਾ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਅਤੇ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕਰਦਿਆਂ ਦਸਤਾਰ ਦੀ ਮਹਾਨਤਾ ਅਤੇ ਇਸ ਦੇ ਪਿਛੋਕੜ ਬਾਰੇ ਜਾਣਕਾਰੀ ਦਿੱਤੀ । ਇਸ ਮੌਕੇ ਭਾਈ ਹਰਪਿੰਦਰ ਸਿੰਘ ਮਿਰਜ਼ਾਪੁਰ ਅਤੇ ਬੀਬੀ ਗੁਰਨੂਪ ਕੌਰ ਨੇ ਗੁਰਬਾਣੀ ਕੰਠ ਮੁਕਾਬਲੇ ਅਤੇ ਸੰਦੀਪ ਸਿੰਘ ਢੱਟ ਅਤੇ ਹਰਵਿੰਦਰ ਸਿੰਘ ਬਾਹਲਾ ਨੇ ਦਸਤਾਰ ਸਜਾਓ ਮੁਕਾਬਲੇ ਵਿਚ ਜੱਜਮੈਂਟ ਦੀ ਭੂਮਿਕਾ ਨਿਭਾਈ। ਜਦਕਿ ਲੈਕ. ਬਲਕਾਰ ਸਿੰਘ ਨੇ ਸਟੇਜ ਸਕੱਤਰ ਦੀ ਸੇਵਾ ਨਿਭਾਈ। ਅਖੀਰ ਵਿਚ ਸਕੂਲ ਦੇ ਪ੍ਰਿੰ. ਅਰਵਿੰਦਰ ਕੌਰ ਗਿੱਲ ਨੇ ਮੁੱਖ ਮਹਿਮਾਨ ਸਮੇਤ ਸਾਰਿਆਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਇਨ੍ਹਾਂ ਬੱਚਿਆ ਨੂੰ ਨਕਦ ਰਾਸ਼ੀ ਅਤੇ ਯਾਦਗਾਰੀ ਚਿੰਨ੍ਹ ਸਵ. ਸੰਤੋਖ ਸਿੰਘ ਤੋਖੀ ਮਾਨਗੜ੍ਹ ਦੀ ਯਾਦ ‘ਚ ਉਨ੍ਹਾਂ ਦੇ ਪਰਿਵਾਰ ਵਲੋਂ ਦਿੱਤੇ ਗਏ। ਇਸ ਮੌਕੇ ਸਕੂਲ ਦੇ ਮੀਤ ਪ੍ਰਧਾਨ ਇਕਬਾਲ ਸਿੰਘ ਬਾਹਗਾ, ਭਾਈ ਹਰਪਾਲ ਸਿੰਘ ਸਮੇਤ ਸਕੂਲ ਦਾ ਸਮੂਹ ਸਟਾਫ਼, ਵੱਖ-ਵੱਖ ਸਕੂਲਾਂ ਦੇ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਸਮੱਗਰੀ ਤੇ ਕੰਬਲ ਵੰਡੇ ਗਏ- ਵਿਜੇ ਸ਼ਰਮਾ
Ad Position 24