22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਪੀ.ਪੀ.ਐੱਸ.ਸੀ. ਦਫ਼ਤਰ ਦੇ ਬਾਹਰ ਯੂਥ ਕਾਂਗਰਸੀ ਵਰਕਰਾਂ ਦੀ ਗ੍ਰਿਫ਼ਤਾਰੀ ਦੀ ਜ਼ਿਲ੍ਹਾ ਉਪ ਪ੍ਰਧਾਨ ਸਚਿਨ ਸਮਿਆਲ ਨੇ ਸਖ਼ਤ ਸ਼ਬਦਾਂ ’ਚ ਕੀਤੀ ਨਿੰਦਾ

ਮੁਕੇਰੀਆਂ, 22 ਨਵੰਬਰ (ਰਾਮਗੜ੍ਹੀਆ)- ਪੰਜਾਬ ਲੋਕ ਸੇਵਾ ਕਮਿਸ਼ਨ (ਪੀ. ਪੀ.

Ad Position 21
No active advertisement
ਸਚਿਨ ਸਮਿਆਲ 23-11-2026
ਮੁਕੇਰੀਆਂ, 22 ਨਵੰਬਰ (ਰਾਮਗੜ੍ਹੀਆ)- ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐੱਸ.ਸੀ.) ਦੇ ਮੁੱਖ ਦਫ਼ਤਰ ਪਟਿਆਲਾ ਦੇ ਬਾਹਰ ਪੀ.ਸੀ.ਐੱਸ. ਪ੍ਰੀਖਿਆ ਪ੍ਰਕਿਰਿਆ ਵਿਚ ਕਥਿਤ ਬੇਨਿਯਮੀਆਂ ਦੇ ਵਿਰੋਧ ਵਿਚ ਪ੍ਰਦਰਸ਼ਨ ਕਰ ਰਹੇ ਪੰਜਾਬ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਸ਼ੁਭਮ ਸ਼ਰਮਾ ਸਮੇਤ ਹੋਰ ਵਰਕਰਾਂ ਦੀ ਗ੍ਰਿਫ਼ਤਾਰੀ ਅਤੇ ਉਨ੍ਹਾਂ ਨੂੰ ਨਿਆਇਕ ਹਿਰਾਸਤ ਵਿਚ ਭੇਜਣ ਦੀ ਘਟਨਾ ਦੀ ਕਾਂਗਰਸ ਦੇ ਜ਼ਿਲ੍ਹਾ ਉਪ ਪ੍ਰਧਾਨ ਸਚਿਨ ਸਮਿਆਲ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਕਾਂਗਰਸ ਦੇ ਜ਼ਿਲ੍ਹਾ ਉਪ ਪ੍ਰਧਾਨ ਸਚਿਨ ਸਮਿਆਲ ਨੇ ਕਿਹਾ ਕਿ ਲੋਕਤੰਤਰ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਾਂਤੀਪੂਰਨ ਢੰਗ ਨਾਲ ਆਵਾਜ਼ ਉਠਾਉਣਾ ਹਰ ਨਾਗਰਿਕ ਤੇ ਸੰਗਠਨ ਦਾ ਅਧਿਕਾਰ ਹੈ। ਨੌਜਵਾਨਾਂ ਦੇ ਭਵਿੱਖ ਅਤੇ ਪੀ.ਸੀ.ਐੱਸ. ਪ੍ਰੀਖਿਆ ਪ੍ਰਕਿਰਿਆ ਵਿਚ ਕਥਿਤ ਬੇਨਿਯਮੀਆਂ ਸਬੰਧੀ ਉਠਾਏ ਜਾ ਰਹੇ ਸਵਾਲਾਂ ਨੂੰ ਗੰਭੀਰਤਾ ਨਾਲ ਸੁਣਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਆਵਾਜ਼ ਨੂੰ ਦਬਾਉਣ ਦੀ ਬਜਾਏ ਸਰਕਾਰ ਨੂੰ ਪ੍ਰੀਖਿਆ ਪ੍ਰਕਿਰਿਆ ਵਿਚ ਪਾਰਦਰਸ਼ਤਾ ਯਕੀਨੀ ਬਣਾਉਣੀ ਚਾਹੀਦੀ ਹੈ ਤੇ ਉਠਾਏ ਗਏ ਸਵਾਲਾਂ ਦੇ ਜਵਾਬ ਦੇਣੇ ਚਾਹੀਦੇ ਹਨ। ਸਮਿਆਲ ਨੇ ਕਿਹਾ ਕਿ ਸੂਬਾ ਪ੍ਰਧਾਨ ਸ਼ੁਭਮ ਸ਼ਰਮਾ (ਸ਼ੁਭੀ) ਅਤੇ ਹੋਰ ਵਰਕਰ ਸੂਬੇ ਦੇ ਲੱਖਾਂ ਮਿਹਨਤੀ ਨੌਜਵਾਨਾਂ ਦੇ ਹੱਕਾਂ ਦੀ ਲੜਾਈ ਲੜ ਰਹੇ ਹਨ। ਉਨ੍ਹਾਂ ਦਾ ਦੋਸ਼ ਹੈ ਕਿ ਪੀ.ਸੀ.ਐੱਸ. ਭਰਤੀ ਪ੍ਰਕਿਰਿਆ ਵਿਚ ਗੰਭੀਰ ਬੇਨਿਯਮੀਆਂ ਹੋਈਆਂ ਹਨ ਜਿਸ ਕਾਰਨ ਯੋਗ ਉਮੀਦਵਾਰਾਂ ਦੇ ਭਵਿੱਖ ’ਤੇ ਸੰਕਟ ਖੜ੍ਹਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂਆਂ ਵਿਰੁੱਧ ਪੁਲਿਸ ਕੇਸ ਦਰਜ ਕਰਨ ਤੇ ਗ੍ਰਿਫ਼ਤਾਰੀਆਂ ਨਾਲ ਉਨ੍ਹਾਂ ਦੇ ਹੌਸਲੇ ਪਸਤ ਨਹੀਂ ਹੋਣਗੇ। ਜਦੋਂ ਤੱਕ ਪ੍ਰੀਖਿਆ ਵਿਚ ਹੋਈ ਕਥਿਤ ਧਾਂਦਲੀ ਦੀ ਨਿਰਪੱਖ ਜਾਂਚ ਕਰਕੇ ਨੌਜਵਾਨਾਂ ਨੂੰ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੇ ਸੰਗਠਨਾਤਮਿਕ ਢਾਂਚੇ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਲਈ ਵਾਰਡ ਨੰਬਰ ਦੋ ਵਿਚ ਮੀਟਿੰਗ ਅਗਲੀ ਖ਼ਬਰ ਕਬੱਡੀ ਟੂਰਨਾਮੈਂਟ ਦੀ ਤਿਆਰੀ ਲਈ ਬੱਬਰ ਅਕਾਲੀ ਜਥੇਦਾਰ ਹਰਨਾਮ ਸਿੰਘ ਸਪੋਰਟਸ ਕਲੱਬ ਦੀ ਮੀਟਿੰਗ
Ad Position 24