ਮੁੱਖ ਸਿੱਖਿਆ ਦਫ਼ਤਰ ਮੁਹਾਲੀ ਸਾਹਮਣੇ ਯੂਨੀਅਨ ਵਲੋਂ ਰੋਸ ਧਰਨਾ 26 ਨੂੰ- ਮੰਝ
ਹੁਸ਼ਿਆਰਪੁਰ, 22 ਨਵੰਬਰ (ਨਰਿੰਦਰ ਸਿੰਘ ਬੱਡਲਾ)-ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਵੱਲੋਂ ਹੱਕੀ ਮੰਗਾਂ ਨੂੰ ਲੈ ਕੇ 26 ਨਵੰਬਰ ਦਿਨ ਵੀਰਵਾਰ ਨੂੰ ਮੁੱਖ ਸਿੱਖਿਆ ਦਫ਼ਤਰ ਸੈਕੰਡਰੀ ਮੁਹਾਲੀ ਸਾਹਮਣੇ ਰੋਸ ਧਰਨਾ ਦਿੱਤਾ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਮੈਂਬਰ ਮਾ.
ਹੁਸ਼ਿਆਰਪੁਰ, 22 ਨਵੰਬਰ (ਨਰਿੰਦਰ ਸਿੰਘ ਬੱਡਲਾ)-ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਵੱਲੋਂ ਹੱਕੀ ਮੰਗਾਂ ਨੂੰ ਲੈ ਕੇ 26 ਨਵੰਬਰ ਦਿਨ ਵੀਰਵਾਰ ਨੂੰ ਮੁੱਖ ਸਿੱਖਿਆ ਦਫ਼ਤਰ ਸੈਕੰਡਰੀ ਮੁਹਾਲੀ ਸਾਹਮਣੇ ਰੋਸ ਧਰਨਾ ਦਿੱਤਾ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਮੈਂਬਰ ਮਾ. ਸਰਬਜੀਤ ਸਿੰਘ ਮੰਝ ਨੇ ਦੱਸਿਆ ਕਿ ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਲੰਮੇ ਸਰਕਾਰ ਦੀਆਂ ਗ਼ਲਤ ਨੀਤੀਆਂ ਅਤੇ ਅਣਦੇਖੀ ਦਾ ਸ਼ਿਕਾਰ ਹੋ ਰਹੇ ਹਨ। ਜਿਸਦੇ ਚੱਲਦਿਆਂ ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਤਨਖ਼ਾਹਾਂ ਤੱਕ ਵੀ ਨਹੀਂ ਮਿਲ ਰਹੀਆਂ ਅਤੇ ਉਨ੍ਹਾਂ ਲਈ ਪਰਿਵਾਰ ਦਾ ਪਾਲਨ ਪੋਸ਼ਣ ਕਰਨਾ ਵੀ ਔਖਾ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸਬ ਕਮੇਟੀ ਦੀ ਹੋਈ ਮੀਟਿੰਗ ‘ਚ ਏਡਿਡ ਸਟਾਫ਼ ਦਾ ਸਰਕਾਰੀ ਸਕੂਲਾਂ ‘ਚ ਮਰਜ਼, ਟਰਾਂਸਫ਼ਰ ਪਾਲਿਸੀ ਬਣਾਉਣ ਅਤੇ ਸਟਾਫ਼ ਨੂੰ ਡੈਪੂਟੇਸ਼ਨ ‘ਤੇ ਭੇਜਣ ਲਈ ਯੂਨੀਅਨ ਦੇ ਨੁਮਾਇੰਦਿਆਂ ਸਮੇਤ ਕਮੇਟੀ ਬਣਾਈ ਜਾਵੇ, 6ਵੇਂ ਪੇ ਕਮਿਸ਼ਨ ਅਨੁਸਾਰ ਸਟਾਫ਼ ਨੂੰ ਭੱਤੇ ਦਿੱਤੇ ਜਾਣ, ਪਿਛਲੇ ਕਰੀਬ 8 ਮਹੀਨਿਆਂ ਦੀ ਰੁਕੀਆਂ ਤਨਖ਼ਾਹਾਂ ਤੁਰੰਤ ਜਾਰੀ ਕੀਤੀਆਂ ਜਾਣ, 2-2 ਸਾਲ ਤੋਂ ਰਿਟਾਇਰ ਹੋ ਚੁੱਕੇ ਮੁਲਾਜ਼ਮਾਂ ਨੂੰ 6ਵੇਂ ਪੇ ਕਮਿਸ਼ਨ ਅਨੁਸਾਰ ਸੋਧੇ ਪੈਨਸ਼ਨ ਆਰਡਰ ਜਾਰੀ ਕੀਤੇ ਜਾਣ, ਸਟਾਫ਼ ਦੀ ਤਨਖ਼ਾਹ ਦੀ ਗ੍ਰਾਂਟ ਹਰ ਮਹੀਨੇ 7 ਤਰੀਕ ਤੋਂ ਪਹਿਲਾਂ ਜਾਰੀ ਕੀਤੀ ਜਾਵੇ ਆਦਿ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।