ਧਾਮੀ ਦੀ ਮੁੜ ਚੋਣ ਸਿੱਖ ਸੰਸਥਾ ਪ੍ਰਤੀ ਭਰੋਸੇ ਦਾ ਪ੍ਰਤੀਕ-ਸੁਰਜੀਤ ਸਿੰਘ ਕੈਰੇ
ਦਸੂਹਾ, 23 ਨਵੰਬਰ (ਕੌਸ਼ਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ.
ਦਸੂਹਾ, 23 ਨਵੰਬਰ (ਕੌਸ਼ਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਛੇਵੀਂ ਵਾਰ ਪ੍ਰਧਾਨ ਚੁਣੇ ਜਾਣ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਬੀ ਸੀ ਵਿੰਗ ਸੁਰਜੀਤ ਸਿੰਘ ਕੈਰੇ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਦਿਲੋਂ ਵਧਾਈ ਦਿੱਤੀ। ਇਸ ਮੌਕੇ ਸੁਰਜੀਤ ਸਿੰਘ ਕੈਰੇ ਨੇ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਪ੍ਰਧਾਨ ਚੁਣਿਆ ਜਾਣਾ ਉਨ੍ਹਾਂ ਨੂੰ ਮਿਲੇ ਭਰੋਸੇ ਤੇ ਸੇਵਾਵਾਂ ਦੀ ਅਹਿਮੀਅਤ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਕੌਮ ਦੀ ਇਕ ਸਿਰਮੌਰ ਧਾਰਮਿਕ ਸੰਸਥਾ ਹੈ, ਜਿਸ ਦੀਆਂ ਜ਼ਿੰਮੇਵਾਰੀਆਂ ਬਹੁਤ ਮਹੱਤਵਪੂਰਨ ਹਨ । ਉਨ੍ਹਾਂ ਸ. ਧਾਮੀ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਆਪਣੇ ਨਵੇਂ ਕਾਰਜਕਾਲ ਦੌਰਾਨ ਵੀ ਗੁਰੂ ਘਰਾਂ ਦੀ ਸੇਵਾ, ਸਿੱਖ ਪੰਥ ਦੀ ਚੜ੍ਹਦੀ ਕਲਾ ਅਤੇ ਧਾਰਮਿਕ ਸੰਸਥਾਵਾਂ ਦੀ ਬਿਹਤਰੀ ਲਈ ਆਪਣੀਆਂ ਸੇਵਾਵਾਂ ਜਾਰੀ ਰੱਖਣਗੇ।