ਰਾਕੇਸ਼ ਚੋਪੜਾ ਨੇ ਸਪੈਸ਼ਲ ਬੱਚਿਆਂ ਦੇ ‘ਵਿੰਗਜ਼ ਪ੍ਰਾਜੈਕਟ’ ਲਈ ਦਿੱਤੀ 1 ਲੱਖ ਦੀ ਰਾਸ਼ੀ
ਹੁਸ਼ਿਆਰਪੁਰ, 23 ਨਵੰਬਰ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਹੁਸ਼ਿਆਰਪੁਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਰੈੱਡ ਕਰਾਸ ਸੁਸਾਇਟੀ ਵਲੋਂ ਸਪੈਸ਼ਲ ਬੱਚਿਆਂ ਨੂੰ ਆਤਮ-ਨਿਰਭਰ ਬਣਾਉਣ ਲਈ ‘ਵਿੰਗਜ਼ ਪ੍ਰਾਜੈਕਟ’ ਤਹਿਤ 6 ਕੰਟੀਨਾਂ ਚਲਾਈਆਂ ਜਾ ਰਹੀਆਂ ਹਨ, ਜਿੱਥੇ ਰੈੱਡ ਕਰਾਸ ਵੱਲੋਂ ਕੁੱਲ 12 ਸਪੈਸ਼ਲ ਬੱਚਿਆਂ ਨੂੰ ਰੁਜ਼ਗਾਰ ਦਿੱਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸਕੱਤਰ ਮੰਗੇਸ਼ ਸੂਦ ਨੇ ਦੱਸਿਆ ਕਿ ਸਮਾਜ ਸੇਵੀ ਰਾਕੇਸ਼ ਚੋਪੜਾ ਪੁੱਤਰ ਰਾਜਪਾਲ ਚੋਪੜਾ ਵਾਸੀ ਦੇਵ ਨਗਰ ਵੱਲੋਂ ਦੀਵਾਲੀ ਦੇ ਸ਼ੁੱਭ ਮੌਕੇ ’ਤੇ ਇਸ ਪ੍ਰੋਜੈਕਟ ਅਧੀਨ ਚੱਲ ਰਹੀਆਂ ਕੰਟੀਨਾਂ ਲਈ 1 ਲੱਖ ਰੁਪਏ ਦਾ ਯੋਗਦਾਨ ਪਾਇਆ ਗਿਆ ਹੈ।
ਹੁਸ਼ਿਆਰਪੁਰ, 23 ਨਵੰਬਰ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਹੁਸ਼ਿਆਰਪੁਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਰੈੱਡ ਕਰਾਸ ਸੁਸਾਇਟੀ ਵਲੋਂ ਸਪੈਸ਼ਲ ਬੱਚਿਆਂ ਨੂੰ ਆਤਮ-ਨਿਰਭਰ ਬਣਾਉਣ ਲਈ ‘ਵਿੰਗਜ਼ ਪ੍ਰਾਜੈਕਟ’ ਤਹਿਤ 6 ਕੰਟੀਨਾਂ ਚਲਾਈਆਂ ਜਾ ਰਹੀਆਂ ਹਨ, ਜਿੱਥੇ ਰੈੱਡ ਕਰਾਸ ਵੱਲੋਂ ਕੁੱਲ 12 ਸਪੈਸ਼ਲ ਬੱਚਿਆਂ ਨੂੰ ਰੁਜ਼ਗਾਰ ਦਿੱਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸਕੱਤਰ ਮੰਗੇਸ਼ ਸੂਦ ਨੇ ਦੱਸਿਆ ਕਿ ਸਮਾਜ ਸੇਵੀ ਰਾਕੇਸ਼ ਚੋਪੜਾ ਪੁੱਤਰ ਰਾਜਪਾਲ ਚੋਪੜਾ ਵਾਸੀ ਦੇਵ ਨਗਰ ਵੱਲੋਂ ਦੀਵਾਲੀ ਦੇ ਸ਼ੁੱਭ ਮੌਕੇ ’ਤੇ ਇਸ ਪ੍ਰੋਜੈਕਟ ਅਧੀਨ ਚੱਲ ਰਹੀਆਂ ਕੰਟੀਨਾਂ ਲਈ 1 ਲੱਖ ਰੁਪਏ ਦਾ ਯੋਗਦਾਨ ਪਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਦਾਨ ਵਿਚ ਪ੍ਰਾਪਤ ਹੋਈ ਰਾਸ਼ੀ ਦੀ ਵਰਤੋਂ ਸਪੈਸ਼ਲ ਬੱਚਿਆਂ ਦੇ ਮਾਣਮੱਤੇ, ਵਰਦੀਆਂ, ਕੰਟੀਨਾਂ ਦੇ ਉਪਕਰਨਾਂ ਅਤੇ ਖਾਣ-ਪੀਣ ਦੇ ਸਾਮਾਨ ਦੀ ਖ਼ਰੀਦ ਲਈ ਕੀਤੀ ਜਾਵੇਗੀ। ਸੰਯੁਕਤ ਸਕੱਤਰ, ਰੈੱਡ ਕਰਾਸ ਅਦਿੱਤਿਆ ਰਾਣਾ ਨੇ ਦੱਸਿਆ ਕਿ ਰਾਕੇਸ਼ ਚੋਪੜਾ ਲੰਬੇ ਸਮੇਂ ਤੋਂ ਰੈੱਡ ਕਰਾਸ ਨਾਲ ਜੁੜੇ ਹੋਏ ਹਨ।