24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਪਿੰਡ ਬੱਡਲਾ ਦੀ 7.88 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਨਾਲ ਬਦਲ ਰਹੀ ਨੁਹਾਰ :ਡਾ. ਇਸ਼ਾਂਕ ਕੁਮਾਰ

ਹੁਸ਼ਿਆਰਪੁਰ, 23 ਨਵੰਬਰ (ਨਰਿੰਦਰ ਸਿੰਘ ਬੱਡਲਾ,ਹਰਪ੍ਰੀਤ ਕੌਰ)-ਹਲਕਾ ਚੱਬੇਵਾਲ ਵਿਚ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਆਵਾਜਾਈ ਦੀਆਂ ਸਹੂਲਤਾਂ ਵਿਚ ਸੁਧਾਰ ਲਿਆਉਣ ਦੀ ਦਿਸ਼ਾ ਵਿਚ ਇੱਕ ਅਹਿਮ ਕਦਮ ਚੁੱਕਦਿਆਂ ਵਿਧਾਇਕ ਡਾ. ਇਸ਼ਾਂਕ ਕੁਮਾਰ ਵੱਲੋਂ ਪਿੰਡ ਬੱਡਲਾ ਵਿਖੇ 6 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਬਣਨ ਵਾਲੇ ਇੱਕ ਅਹਿਮ ਪੁਲ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ।

Ad Position 21
No active advertisement
ਅਜੀਤ ਡੈਸਕ 24-11-2026
ਹੁਸ਼ਿਆਰਪੁਰ, 23 ਨਵੰਬਰ (ਨਰਿੰਦਰ ਸਿੰਘ ਬੱਡਲਾ,ਹਰਪ੍ਰੀਤ ਕੌਰ)-ਹਲਕਾ ਚੱਬੇਵਾਲ ਵਿਚ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਆਵਾਜਾਈ ਦੀਆਂ ਸਹੂਲਤਾਂ ਵਿਚ ਸੁਧਾਰ ਲਿਆਉਣ ਦੀ ਦਿਸ਼ਾ ਵਿਚ ਇੱਕ ਅਹਿਮ ਕਦਮ ਚੁੱਕਦਿਆਂ ਵਿਧਾਇਕ ਡਾ. ਇਸ਼ਾਂਕ ਕੁਮਾਰ ਵੱਲੋਂ ਪਿੰਡ ਬੱਡਲਾ ਵਿਖੇ 6 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਬਣਨ ਵਾਲੇ ਇੱਕ ਅਹਿਮ ਪੁਲ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਪੁਲ ਦੇ ਬਣਨ ਨਾਲ ਆਸ-ਪਾਸ ਦੇ ਪਿੰਡਾਂ ਦੇ ਵਸਨੀਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਵਿਚ ਸ਼ਾਮਲ ਹੈ, ਕਿਉਂਕਿ ਬਿਹਤਰ ਸੜਕਾਂ ਅਤੇ ਪੁਲ ਪਿੰਡਾਂ ਦੇ ਲੋਕਾਂ ਦੀ ਸਹੂਲਤ ਅਤੇ ਆਰਥਿਕ ਖ਼ੁਸ਼ਹਾਲੀ ਵਿਚ ਸਿੱਧਾ ਯੋਗਦਾਨ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਹਲਕੇ ਵਿਚ ਵਿਕਾਸ ਕਾਰਜ ਇਸ ਸੋਚ ਨਾਲ ਕਰਵਾਏ ਜਾ ਰਹੇ ਹਨ ਕਿ ਲੋਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਲੋੜਾਂ ਨੂੰ ਪੂਰਾ ਕਰਨ ਦੇ ਨਾਲ-ਨਾਲ ਬੁਨਿਆਦੀ ਸਹੂਲਤਾਂ ਵਿਚ ਵੀ ਸੁਧਾਰ ਲਿਆਂਦਾ ਜਾ ਸਕੇ। ਪਿੰਡ ਬੱਡਲਾ ਵਿਚ ਹੋਏ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਇੱਥੇ 4 ਲੱਖ ਰੁਪਏ ਦੀ ਲਾਗਤ ਨਾਲ ਜਿਮ, 17 ਲੱਖ ਰੁਪਏ ਦੀ ਲਾਗਤ ਨਾਲ ਕਮਿਊਨਿਟੀ ਹਾਲ, 1.29 ਲੱਖ ਰੁਪਏ ਦੀ ਲਾਗਤ ਨਾਲ ਸੋਲਰ ਸਟਰੀਟ ਲਾਈਟਾਂ, 13 ਲੱਖ ਰੁਪਏ ਦੇ ਸਟਰੀਟ ਅਤੇ ਡਰੇਨੇਜ ਦੇ ਕੰਮ ਅਤੇ 4 ਲੱਖ ਰੁਪਏ ਦੀ ਲਾਗਤ ਨਾਲ ਸ਼ਮਸ਼ਾਨਘਾਟ ਵਿਖੇ ਫ਼ਰਸ਼ ਅਤੇ ਸ਼ੈੱਡ ਬਣਾਉਣ ਦੇ ਕੰਮ ਮੁਕੰਮਲ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹਲਕੇ ’ਚ ਵਿਕਾਸ ਕਾਰਜ ਨਿਰੰਤਰ ਜਾਰੀ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦਾ ਦੇਸ਼ ’ਚ ਜਨ-ਆਧਾਰ ਮਜ਼ਬੂਤ ਕਰਨ ’ਚ ਮਿਹਨਤੀ ਵਰਕਰਾਂ ਦਾ ਅਹਿਮ ਯੋਗਦਾਨ-ਮਿਨਹਾਸ ਅਗਲੀ ਖ਼ਬਰ ਬਲਾਕ ਤਲਵਾੜਾ ਦਾ 2 ਰੋਜ਼ਾ ਬਲਾਕ ਪੱਧਰੀ ਵਿੱਦਿਅਕ ਮੇਲਾ ਸਫਲਤਾਪੂਰਵਕ ਮੁਕੰਮਲ
Ad Position 24