24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਕੈਂਬਰਿਜ ਇੰਟਰਨੈਸ਼ਨਲ ਸਕੂਲ ਆਦਮਵਾਲ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਹੁਸ਼ਿਆਰਪੁਰ, 23 ਨਵੰਬਰ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਮੌਕੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਆਦਮਵਾਲ ਵਿਖੇ ਵਿਸ਼ੇਸ਼ ਸਭਾ ਕਰਵਾਈ ਗਈ। ਇਸ ਮੌਕੇ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਸਾਂਝੇ ਤੌਰ ’ਤੇ ਜਪੁਜੀ ਸਾਹਿਬ ਦਾ ਪਾਠ ਕੀਤਾ ਗਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 24-11-2026
ਹੁਸ਼ਿਆਰਪੁਰ, 23 ਨਵੰਬਰ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਮੌਕੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਆਦਮਵਾਲ ਵਿਖੇ ਵਿਸ਼ੇਸ਼ ਸਭਾ ਕਰਵਾਈ ਗਈ। ਇਸ ਮੌਕੇ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਸਾਂਝੇ ਤੌਰ ’ਤੇ ਜਪੁਜੀ ਸਾਹਿਬ ਦਾ ਪਾਠ ਕੀਤਾ ਗਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਬਹੁਤ ਹੀ ਸੁੰਦਰ ਅਤੇ ਆਕਰਸ਼ਕ ਰੰਗੋਲੀਆਂ ਤਿਆਰ ਕਰਕੇ ਆਪਣੀ ਕਲਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਦੀ ਭਲਾਈ ਲਈ ਦਿੱਤੇ ਸੰਦੇਸ਼ਾਂ ਬਾਰੇ ਭਾਵਪੂਰਨ ਭਾਸ਼ਣ ਵੀ ਪੇਸ਼ ਕੀਤੇ ਗਏ। ਇਸ ਮੌਕੇ ਸਕੂਲ ਦੇ ਪ੍ਰਿੰ. ਅਮਨ ਕੁਮਾਰ ਕੰਵਰ ਨੇ ਆਪਣੇ ਸੰਬੋਧਨ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮਹਾਨ ਸਿੱਖਿਆਵਾਂ ’ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਸਕੂਲ ਦੇ ਚੇਅਰਮੈਨ ਗੁਰਿੰਦਰ ਸਿੰਘ ਨੇ ਸਮੂਹ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਗੁਰਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ। ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਸਿਵਲ ਸਰਜਨ ਵਲੋਂ ਸਬ-ਨੈਸ਼ਨਲ ਪਲਸ ਪੋਲੀਓ ਮੁਹਿੰਮ ਤਹਿਤ ਗੜ੍ਹਸ਼ੰਕਰ ਖੇਤਰ ਦੀਆਂ ਸਿਹਤ ਸੰਸਥਾਵਾਂ ਅਤੇ ਪਿੰਡਾਂ ਦਾ ਨਿਰੀਖਣ ਅਗਲੀ ਖ਼ਬਰ ਤਰੁਣ ਅਰੋੜਾ ਆਮ ਆਦਮੀ ਪਾਰਟੀ ਪੰਜਾਬ ਦੇ ਵੀ. ਐੱਸ. ਐੱਸ. ਦੇ ਜਨਰਲ ਸਕੱਤਰ ਬਣੇ
Ad Position 24