ਕੱਟੜ ਇਮਾਨਦਾਰ ਦਾ ਨਕਾਬ ਉਤਰ ਗਿਆ, ਪੰਜਾਬ ਸਰਕਾਰ ਭ੍ਰਿਸ਼ਟਾਚਾਰ ’ਚ ਡੁੱਬੀ-ਸ਼ੰਭੂ ਨਾਥ ਭਾਰਤੀ
ਭੰਗਾਲਾ, 29 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)-ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ‘ਕੱਟੜ ਇਮਾਨਦਾਰ’ ਹੋਣ ਦੇ ਦਾਅਵੇ ਦੀ ਪੋਲ ਹੁਣ ਪੂਰੀ ਤਰ੍ਹਾਂ ਖੁੱਲ੍ਹ ਚੁੱਕੀ ਹੈ। ਇਹ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਸ਼ੰਭੂ ਨਾਥ ਭਾਰਤੀ ਮੋਜੋਵਾਲ ਨੇ ਇੱਕ ਪ੍ਰੈੱਸ ਬਿਆਨ ਜਾਰੀ ਕਰਕੇ ਪੰਜਾਬ ਸਰਕਾਰ ਦੀ ਸਖ਼ਤ ਨਿੰਦਾ ਕਰਦੇ ਹੋਏ ਕੀਤਾ।
ਭੰਗਾਲਾ, 29 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)-ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ‘ਕੱਟੜ ਇਮਾਨਦਾਰ’ ਹੋਣ ਦੇ ਦਾਅਵੇ ਦੀ ਪੋਲ ਹੁਣ ਪੂਰੀ ਤਰ੍ਹਾਂ ਖੁੱਲ੍ਹ ਚੁੱਕੀ ਹੈ। ਇਹ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਸ਼ੰਭੂ ਨਾਥ ਭਾਰਤੀ ਮੋਜੋਵਾਲ ਨੇ ਇੱਕ ਪ੍ਰੈੱਸ ਬਿਆਨ ਜਾਰੀ ਕਰਕੇ ਪੰਜਾਬ ਸਰਕਾਰ ਦੀ ਸਖ਼ਤ ਨਿੰਦਾ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਗਮਾਡਾ ਅਤੇ ਪੀ.ਐਸ.ਆਈ.ਈ.ਸੀ. ਦੇ ਜ਼ਮੀਨੀ ਸੌਦਿਆਂ ਵਿੱਚ ਕਥਿਤ ਬੇਨਿਯਮੀਆਂ ਦੇ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਪੰਜਾਬ ਦੇ ਮੁੱਖ ਸਕੱਤਰ ਅਤੇ ਵਿਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਸੰਮਨ ਭੇਜਿਆ ਜਾਣਾ ਇਸ ਗੱਲ ਦਾ ਸਬੂਤ ਹੈ ਕਿ ਭ੍ਰਿਸ਼ਟਾਚਾਰ ਹੁਣ ਸਰਕਾਰ ਦੇ ਸਿਖਰਲੇ ਪੱਧਰ ਤੱਕ ਪਹੁੰਚ ਚੁੱਕਾ ਹੈ। ਮੁੱਖ ਸਕੱਤਰ ਵਰਗੇ ਸੀਨੀਅਰ ਅਧਿਕਾਰੀਆਂ ਨੂੰ ਪੁੱਛਗਿੱਛ ਲਈ ਬੁਲਾਇਆ ਜਾਣਾ ਕੋਈ ਆਮ ਘਟਨਾ ਨਹੀਂ ਹੈ। ਇਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਮੋਹਾਲੀ ਅਤੇ ਉਦਯੋਗਿਕ ਖੇਤਰਾਂ ਦੀ ਕੀਮਤੀ ਜ਼ਮੀਨ ਨਾਲ ਜੁੜੀਆਂ ਫਾਈਲਾਂ ਬਿਨਾਂ ਉੱਚ ਸਿਆਸੀ ਨਿਰਦੇਸ਼ਾਂ ਤੋਂ ਅੱਗੇ ਨਹੀਂ ਵੱਧ ਸਕਦੀਆਂ ਅਤੇ ਪੰਜਾਬ ਦੇ ਖ਼ਜ਼ਾਨੇ ਨੂੰ ਕਥਿਤ ਤੌਰ ’ਤੇ ਹਜ਼ਾਰਾਂ ਕਰੋੜ ਰੁਪਏ ਦਾ ਨੁਕਸਾਨ ਪਹੁੰਚਾਉਣ ਵਾਲੇ ਫੈਸਲਿਆਂ ਦੀ ਨਿਰਪੱਖ ਜਾਂਚ ਹੋਣੀ ਹੀ ਚਾਹੀਦੀ ਹੈ।