23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਮਾਡਰਨ ਗਰੁੱਪ ਆਫ਼ ਕਾਲਜਿਜ਼ ਮੁਕੇਰੀਆਂ ਵਿਖੇ ਇਕ ਰੋਜ਼ਾ ਮਾਨਸਿਕ ਤੰਦਰੁਸਤੀ ਕਲਾ ਪ੍ਰੋਗਰਾਮ ਕਰਵਾਇਆ

ਭੰਗਾਲਾ, 23 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)- ਮਾਡਰਨ ਗਰੁੱਪ ਆਫ਼ ਕਾਲਜਿਜ਼ ਮੁਕੇਰੀਆਂ ਦੇ ‘ਹੈਲਥ ਐਂਡ ਵੈੱਲਨੈੱਸ ਕਲੱਬ’ ਵਲੋਂ ‘ਰੇਡ ਰਿਬਨ ਕਲੱਬ’ ਦੇ ਸਹਿਯੋਗ ਨਾਲ ਕਾਲਜ ਵਿਖੇ ਸਮੂਹ ਅੰਡਰ-ਗ੍ਰੈਜੂਏਟ ਅਤੇ ਪੋਸਟ-ਗ੍ਰੈਜੂਏਟ ਕੋਰਸਾਂ ਦੇ ਵਿਦਿਆਰਥੀਆਂ ਲਈ ਇਕ ਰੋਜ਼ਾ ਮਾਨਸਿਕ ਤੰਦਰੁਸਤੀ ਕਲਾ ਗਤੀਵਿਧੀ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਵਿਸ਼ੇਸ਼ ਗਤੀਵਿਧੀ ਵਿਚ ਅਲਾਈਡ ਹੈਲਥ, ਕੰਪਿਊਟਰ ਐਪਲੀਕੇਸ਼ਨ, ਇੰਜੀਨੀਅਰਿੰਗ ਅਤੇ ਮੈਨੇਜਮੈਂਟ ਸ਼ਾਖਾਵਾਂ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ।

Ad Position 21
No active advertisement
ਅਜੀਤ ਡੈਸਕ 24-11-2026
ਭੰਗਾਲਾ, 23 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)- ਮਾਡਰਨ ਗਰੁੱਪ ਆਫ਼ ਕਾਲਜਿਜ਼ ਮੁਕੇਰੀਆਂ ਦੇ ‘ਹੈਲਥ ਐਂਡ ਵੈੱਲਨੈੱਸ ਕਲੱਬ’ ਵਲੋਂ ‘ਰੇਡ ਰਿਬਨ ਕਲੱਬ’ ਦੇ ਸਹਿਯੋਗ ਨਾਲ ਕਾਲਜ ਵਿਖੇ ਸਮੂਹ ਅੰਡਰ-ਗ੍ਰੈਜੂਏਟ ਅਤੇ ਪੋਸਟ-ਗ੍ਰੈਜੂਏਟ ਕੋਰਸਾਂ ਦੇ ਵਿਦਿਆਰਥੀਆਂ ਲਈ ਇਕ ਰੋਜ਼ਾ ਮਾਨਸਿਕ ਤੰਦਰੁਸਤੀ ਕਲਾ ਗਤੀਵਿਧੀ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਵਿਸ਼ੇਸ਼ ਗਤੀਵਿਧੀ ਵਿਚ ਅਲਾਈਡ ਹੈਲਥ, ਕੰਪਿਊਟਰ ਐਪਲੀਕੇਸ਼ਨ, ਇੰਜੀਨੀਅਰਿੰਗ ਅਤੇ ਮੈਨੇਜਮੈਂਟ ਸ਼ਾਖਾਵਾਂ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਭਾਵਨਾਤਮਕ ਤੰਦਰੁਸਤੀ, ਰਚਨਾਤਮਿਕਤਾ ਨੂੰ ਉਤਸ਼ਾਹਿਤ ਕਰਨਾ ਅਤੇ ਰੋਜ਼ਾਨਾ ਦੀ ਪੜ੍ਹਾਈ ਦੇ ਤਣਾਅ ਤੋਂ ਮੁਕਤੀ ਦਿਵਾਉਣਾ ਸੀ। ਕਲਾ ਗਤੀਵਿਧੀ ਦੌਰਾਨ ਵਿਦਿਆਰਥੀਆਂ ਨੇ ਕੈਨਵਸ ਅਤੇ ਕਾਗ਼ਜ਼ਾਂ ’ਤੇ ਰੰਗਾਂ ਰਾਹੀਂ ਆਪਣੀਆਂ ਅੰਦਰੂਨੀ ਭਾਵਨਾਵਾਂ ਅਤੇ ਜਜ਼ਬਾਤਾਂ ਨੂੰ ਬਹੁਤ ਹੀ ਖ਼ੂਬਸੂਰਤ ਤਰੀਕੇ ਨਾਲ ਚਿਤਰਿਆ। ਇਸ ਪੂਰੇ ਸੈਸ਼ਨ ਦਾ ਸੰਚਾਲਨ ਹੈਲਥ ਐਂਡ ਵੈੱਲਨੈੱਸ ਕਲੱਬ ਦੇ ਪ੍ਰਧਾਨ ਸੋਨਾਲੀ ਸੈਣੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਹਾਇਕ ਪ੍ਰੋਫੈਸਰ ਸਿਮਰਨਦੀਪ ਕੌਰ ਅਤੇ ਸਹਾਇਕ ਪ੍ਰੋਫੈਸਰ ਆਰਤੀ ਵਲੋਂ ਸਾਂਝੇ ਤੌਰ ’ਤੇ ਬਹੁਤ ਹੀ ਸੁਚੱਜੇ ਢੰਗ ਨਾਲ ਕੀਤਾ ਗਿਆ। ਪ੍ਰੋਗਰਾਮ ਦੇ ਅੰਤ ਵਿਚ ਕਾਲਜ ਦੇ ਪ੍ਰਿੰਸੀਪਲ ਡਾ. ਜਤਿੰਦਰ ਕੁਮਾਰ ਅਤੇ ਕੈਂਪਸ ਡਾਇਰੈਕਟਰ ਡਾ. ਵਿਜੇਤਾ ਸ਼ਰਮਾ ਨੇ ਵਿਦਿਆਰਥੀਆਂ ਦੀ ਰਚਨਾਤਮਿਕਤਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਲੱਬ ਦੇ ਪ੍ਰਬੰਧਕਾਂ ਵਲੋਂ ਕੀਤੇ ਗਏ ਇਸ ਸਾਰਥਿਕ ਉਪਰਾਲੇ ਦੀ ਭਰਪੂਰ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜੋਕੇ ਦੌਰ ਵਿਚ ਨੌਜਵਾਨਾਂ ਦੀ ਮਾਨਸਿਕ ਸਿਹਤ ਨੂੰ ਤੰਦਰੁਸਤ ਰੱਖਣ ਲਈ ਅਜਿਹੀਆਂ ਗਤੀਵਿਧੀਆਂ ਬੇਹੱਦ ਜ਼ਰੂਰੀ ਹਨ।
Ad Position 22
No active advertisement
ਪਿਛਲੀ ਖ਼ਬਰ ਦਲ ਪੰਥ ਮਿਸਲ ਸ਼੍ਰੋਮਣੀ ਭਗਤ ਧੰਨਾ ਜੀ ਤਰਨਾ ਦਲ ਵਲੋਂ ਪਿੰਡ ਚੱਕ ਕਾਸ਼ਮ ਵਿਖੇ ਇਕੱਤਰਤਾ ਅਗਲੀ ਖ਼ਬਰ ਕੱਟੜ ਇਮਾਨਦਾਰ ਦਾ ਨਕਾਬ ਉਤਰ ਗਿਆ, ਪੰਜਾਬ ਸਰਕਾਰ ਭ੍ਰਿਸ਼ਟਾਚਾਰ ’ਚ ਡੁੱਬੀ-ਸ਼ੰਭੂ ਨਾਥ ਭਾਰਤੀ
Ad Position 24