23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਡਾ. ਨੀਲਮ ਵਲੋਂ ਪਲਸ ਪੋਲੀਓ ਮੁਹਿੰਮ ਦਾ ਨਿਰੀਖਣ

ਭੰਗਾਲਾ, 23 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)-ਐੱਸ. ਐਮ.

Ad Position 21
No active advertisement
ਅਜੀਤ ਡੈਸਕ 24-11-2026
ਭੰਗਾਲਾ, 23 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)-ਐੱਸ.ਐਮ.ਓ. ਸੀ.ਐੱਚ.ਸੀ. ਬੁੱਢਾਬੜ ਡਾ. ਨੀਲਮ ਵਲੋਂ ਵੱਖ-ਵੱਖ ਪੋਲੀਓ ਬੂਥਾਂ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਡਾ. ਨੀਲਮ ਨੇ ਪੋਲੀਓ ਬੂਥਾਂ ’ਤੇ ਤਾਇਨਾਤ ਸਿਹਤ ਕਰਮਚਾਰੀਆਂ ਦੇ ਕੰਮਕਾਜ ਅਤੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ ਕੀਤੇ ਗਏ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਉਨ੍ਹਾਂ ਸਿਹਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਮੁਹਿੰਮ ਦੌਰਾਨ ਕੋਈ ਵੀ ਯੋਗ ਬੱਚਾ ਪੋਲੀਓ ਬੂੰਦਾਂ ਪੀਣ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਕਿਹਾ ਕਿ ਬੂਥਾਂ ’ਤੇ ਆਉਣ ਵਾਲੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਦੇ ਨਾਲ-ਨਾਲ ਘਰ-ਘਰ ਜਾ ਕੇ ਵੀ ਇਸ ਮੁਹਿੰਮ ਨੂੰ ਪੂਰੀ ਗੰਭੀਰਤਾ ਅਤੇ ਜ਼ਿੰਮੇਵਾਰੀ ਨਾਲ ਨੇਪਰੇ ਚਾੜਿ੍ਹਆ ਜਾਵੇ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਸਿਹਤਮੰਦ ਭਵਿੱਖ ਲਈ ਪਲਸ ਪੋਲੀਓ ਮੁਹਿੰਮ ਵਿਚ ਮਾਪਿਆਂ ਅਤੇ ਸਿਹਤ ਵਿਭਾਗ ਦੇ ਕਰਮਚਾਰੀਆਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ। ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਕੀਤੀ ਜਾ ਰਹੀ ਮਿਹਨਤ ਸਦਕਾ ਹੀ ਇਸ ਮੁਹਿੰਮ ਨੂੰ ਸਫਲਤਾਪੂਰਵਕ ਅੱਗੇ ਵਧਾਇਆ ਜਾ ਸਕਦਾ ਹੈ। ਇਸ ਦੌਰਾਨ ਉਨ੍ਹਾਂ ਸਮੂਹ ਸਿਹਤ ਕਰਮਚਾਰੀਆਂ ਦੇ ਕੰਮ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਰਿੰਪੀ ਬਲਾਕ ਐਕਸਟੈਨਸ਼ਨ ਐਜੂਕੇਟਰ, ਸੁਖਵਿੰਦਰ ਸਿੰਘ ਐਮ.ਪੀ.ਐੱਚ.ਡਬਲਿਊ. (ਮੇਲ), ਦੀਪਕ ਕੁਮਾਰ ਐਮ.ਪੀ . ਐੱਚ.ਡਬਲਿਊ. (ਮੇਲ), ਪਰਮਿੰਦਰ ਸਿੰਘ ਅਤੇ ਅਵਤਾਰ ਸਿੰਘ ਸਮੇਤ ਹੋਰ ਸਿਹਤ ਕਰਮਚਾਰੀ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਐਡ. ਧਾਮੀ ਦੇ 6ਵੀਂ ਵਾਰ ਪ੍ਰਧਾਨ ਬਣਨ ਨਾਲ ਕੌਮ ’ਚ ਖ਼ੁਸ਼ੀ ਦੀ ਲਹਿਰ-ਸੰਤ ਅਮਰਜੀਤ ਸਿੰਘ ਹਰਖੋਵਾਲ ਅਗਲੀ ਖ਼ਬਰ ਸਰ ਮਾਰਸ਼ਲ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਅਤੇ ਸੱਭਿਆਚਾਰਕ ਸਮਾਗਮ ਕਰਵਾਇਆ
Ad Position 24