ਐਡ. ਧਾਮੀ ਦੇ 6ਵੀਂ ਵਾਰ ਪ੍ਰਧਾਨ ਬਣਨ ਨਾਲ ਕੌਮ ’ਚ ਖ਼ੁਸ਼ੀ ਦੀ ਲਹਿਰ-ਸੰਤ ਅਮਰਜੀਤ ਸਿੰਘ ਹਰਖੋਵਾਲ
ਹੁਸ਼ਿਆਰਪੁਰ, 23 ਨਵੰਬਰ (ਨਰਿੰਦਰ ਸਿੰਘ ਬੱਡਲਾ)- ਸੰਤ ਅਮਰਜੀਤ ਸਿੰਘ ਹਰਖੋਵਾਲ ਵਾਲਿਆਂ ਨੇ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ 6ਵੀਂ ਵਾਰ ਪ੍ਰਧਾਨ ਬਣਨ ਨਾਲ ਜਿੱਥੇ ਪੰਥਕ ਹਲਕਿਆਂ ’ਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ, ਉੱਥੇ ਉਹ ਹੁਣ ਪੰਥ ਦੀ ਸੇਵਾ ਹੋਰ ਵੀ ਤਨਦੇਹੀ ਨਾਲ ਨਿਭਾਅ ਸਕਣਗੇ। ਉਨ੍ਹਾਂ ਕਿਹਾ ਕਿ ਐਡਵੋਕੇਟ ਧਾਮੀ ਨੇ ਲੰਬਾ ਸਮਾਂ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਅਹੁਦਿਆਂ ’ਤੇ ਸੇਵਾਵਾਂ ਨਿਭਾ ਕੇ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ’ਚ ਆਪਣਾ ਵਡਮੁੱਲਾ ਯੋਗਦਾਨ ਪਾਇਆ ਹੈ।
ਹੁਸ਼ਿਆਰਪੁਰ, 23 ਨਵੰਬਰ (ਨਰਿੰਦਰ ਸਿੰਘ ਬੱਡਲਾ)- ਸੰਤ ਅਮਰਜੀਤ ਸਿੰਘ ਹਰਖੋਵਾਲ ਵਾਲਿਆਂ ਨੇ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ 6ਵੀਂ ਵਾਰ ਪ੍ਰਧਾਨ ਬਣਨ ਨਾਲ ਜਿੱਥੇ ਪੰਥਕ ਹਲਕਿਆਂ ’ਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ, ਉੱਥੇ ਉਹ ਹੁਣ ਪੰਥ ਦੀ ਸੇਵਾ ਹੋਰ ਵੀ ਤਨਦੇਹੀ ਨਾਲ ਨਿਭਾਅ ਸਕਣਗੇ। ਉਨ੍ਹਾਂ ਕਿਹਾ ਕਿ ਐਡਵੋਕੇਟ ਧਾਮੀ ਨੇ ਲੰਬਾ ਸਮਾਂ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਅਹੁਦਿਆਂ ’ਤੇ ਸੇਵਾਵਾਂ ਨਿਭਾ ਕੇ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ’ਚ ਆਪਣਾ ਵਡਮੁੱਲਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਕੌਮ ਵੱਲੋਂ ਉਨ੍ਹਾਂ ਦੀ ਨਿਸ਼ਕਾਮ ਸੇਵਾ ਨੂੰ ਦੇਖਦਿਆਂ 6ਵੀਂ ਵਾਰ ਉਨ੍ਹਾਂ ਨੂੰ ਪ੍ਰਧਾਨਗੀ ਦਾ ਅਹੁਦਾ ਦਿੱਤਾ ਹੈ ਅਤੇ ਇਹ ਸੇਵਾ ਦੇ ਕੇ ਪ੍ਰਮਾਤਮਾ ਨੇ ਵੀ ਉਨ੍ਹਾਂ ਨੂੰ ਵੱਡਾ ਮਾਣ ਬਖ਼ਸ਼ਿਆ ਹੈ। ਉਨ੍ਹਾਂ ਕਿਹਾ ਕਿ ਐਡਵੋਕੇਟ ਧਾਮੀ ਦੀ ਜਿੱਤ ਉਨ੍ਹਾਂ ਦੀ ਇਮਾਨਦਾਰ ਅਤੇ ਸੇਵਾ ਭਾਵਨਾ ਵਾਲੀ ਸ਼ਖ਼ਸੀਅਤ ਦੀ ਦੇਣ ਹੈ। ਉਨ੍ਹਾਂ ਕਿਹਾ ਕਿ ਐਡ. ਧਾਮੀ ਵੱਡੇ ਅਹੁਦੇ ’ਤੇ ਹੁੰਦਿਆਂ ਵੀ ਇਕ ਨਿਮਾਣੇ ਸਿੱਖ ਵਾਂਗ ਵਿਚਰਦੇ ਰਹੇ ਹਨ ਅਤੇ ਇਸ ਸੇਵਾ ਭਾਵਨਾ ਦੇ ਚੱਲਦਿਆਂ ਹੀ ਇਹ ਮਾਣ ਸਨਮਾਨ ਮਿਲਿਆ ਹੈ।