ਅਕਾਲੀ-ਭਾਜਪਾ ਗੱਠਜੋੜ ਸਮੇਂ ਦੀ ਅਹਿਮ ਲੋੜ-ਲਖਵਿੰਦਰ ਸਿੰਘ ਟਿੰਮੀ
ਹਾਜੀਪੁਰ, 24 ਨਵੰਬਰ (ਜੋਗਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਭਾਜਪਾ ਨਾਲ ਗੱਠਜੋੜ ਕਰਨ ਸਬੰਧੀ ਲਏ ਗਏ ਫ਼ੈਸਲੇ ਬਾਰੇ ਆਪਣਾ ਪ੍ਰਤੀਕਰਮ ਦਿੰਦਿਆਂ ਲਖਵਿੰਦਰ ਸਿੰਘ ਟਿੰਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਕਿਹਾ ਕਿ ਇਹ ਫ਼ੈਸਲਾ ਸਮੇਂ ਦੀ ਅਹਿਮ ਲੋੜ ਸੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਗੱਠਜੋੜ ਨੂੰ ਲੈ ਕੇ ਲਿਆ ਗਿਆ ਫ਼ੈਸਲਾ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਲਈ ਮਹੱਤਵਪੂਰਨ ਹੈ।
ਹਾਜੀਪੁਰ, 24 ਨਵੰਬਰ (ਜੋਗਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਭਾਜਪਾ ਨਾਲ ਗੱਠਜੋੜ ਕਰਨ ਸਬੰਧੀ ਲਏ ਗਏ ਫ਼ੈਸਲੇ ਬਾਰੇ ਆਪਣਾ ਪ੍ਰਤੀਕਰਮ ਦਿੰਦਿਆਂ ਲਖਵਿੰਦਰ ਸਿੰਘ ਟਿੰਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਕਿਹਾ ਕਿ ਇਹ ਫ਼ੈਸਲਾ ਸਮੇਂ ਦੀ ਅਹਿਮ ਲੋੜ ਸੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਗੱਠਜੋੜ ਨੂੰ ਲੈ ਕੇ ਲਿਆ ਗਿਆ ਫ਼ੈਸਲਾ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਲਈ ਮਹੱਤਵਪੂਰਨ ਹੈ। ਟਿੰਮੀ ਨੇ ਕਿਹਾ ਕਿ ਦੋਵਾਂ ਪਾਰਟੀਆਂ ਦੇ ਗੱਠਜੋੜ ਨਾਲ ਹੁਣ ਵਿਰੋਧੀਆਂ ਨੂੰ ਹੱਥਾਂ,ਪੈਰਾਂ ਦੀ ਪੈ ਜਾਵੇਗੀ ਅਤੇ ਉਹ ਪਾਰਟੀ ਨੂੰ ਬਦਨਾਮ ਕਰਨ ਲਈ ਨਵੀਂ ਚਾਲਾਂ ਚੱਲਣਗੇ। ਜਥੇਦਾਰ ਟਿੰਮੀ ਨੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਹੁਣ ਤੋਂ ਹੀ 2027 ਦੀਆਂ ਚੋਣਾਂ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਲਈ ਰਣਨੀਤੀ ਤਿਆਰ ਕਰਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਦੋਵਾਂ ਪਾਰਟੀਆਂ ਦੀ ਲੀਡਰਸ਼ਿਪ ਵਲੋਂ ਆਪਸੀ ਸਹਿਮਤੀ ਅਤੇ ਵਿਚਾਰ-ਵਟਾਂਦਰੇ ਨਾਲ ਅਗਲੇ ਕਦਮ ਤੈਅ ਕੀਤੇ ਜਾਣੇ ਚਾਹੀਦੇ ਹਨ।