24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਅਕਾਲੀ-ਭਾਜਪਾ ਗੱਠਜੋੜ ਦਾ ਜਨਮਜੀਤ ਸਿੰਘ ਘੁੰਮਣ ਵਲੋਂ ਸਵਾਗਤ

ਦਸੂਹਾ, 24 ਨਵੰਬਰ (ਭੁੱਲਰ)- ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ਦੇ ਐਲਾਨ ਦਾ ਸਵਾਗਤ ਕਰਦਿਆਂ ਜਨਮਜੀਤ ਸਿੰਘ ਘੁੰਮਣ ਪ੍ਰਧਾਨ ਯੂਥ ਅਕਾਲੀ ਦਲ ਹਲਕਾ ਦਸੂਹਾ ਨੇ ਸਮੂਹ ਪੰਜਾਬ ਵਾਸੀਆਂ ਅਤੇ ਦੋਵਾਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਅਤੇ ਸੂਬੇ ਦੇ ਭਵਿੱਖ ਨਾਲ ਜੁੜੇ ਮੁੱਦਿਆਂ ਨੂੰ ਧਿਆਨ ਵਿਚ ਰੱਖਦਿਆਂ ਦੋਵਾਂ ਪਾਰਟੀਆਂ ਦੇ ਆਗੂਆਂ ਵਲੋਂ ਆਪਸੀ ਵਿਚਾਰ-ਵਟਾਂਦਰੇ ਰਾਹੀਂ ਅੱਗੇ ਦੀ ਰਾਜਨੀਤਿਕ ਰਣਨੀਤੀ ਤਿਆਰ ਕੀਤੀ ਜਾਵੇਗੀ।

Ad Position 21
No active advertisement
ਅਜੀਤ ਡੈਸਕ 25-11-2026
ਦਸੂਹਾ, 24 ਨਵੰਬਰ (ਭੁੱਲਰ)- ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ਦੇ ਐਲਾਨ ਦਾ ਸਵਾਗਤ ਕਰਦਿਆਂ ਜਨਮਜੀਤ ਸਿੰਘ ਘੁੰਮਣ ਪ੍ਰਧਾਨ ਯੂਥ ਅਕਾਲੀ ਦਲ ਹਲਕਾ ਦਸੂਹਾ ਨੇ ਸਮੂਹ ਪੰਜਾਬ ਵਾਸੀਆਂ ਅਤੇ ਦੋਵਾਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਅਤੇ ਸੂਬੇ ਦੇ ਭਵਿੱਖ ਨਾਲ ਜੁੜੇ ਮੁੱਦਿਆਂ ਨੂੰ ਧਿਆਨ ਵਿਚ ਰੱਖਦਿਆਂ ਦੋਵਾਂ ਪਾਰਟੀਆਂ ਦੇ ਆਗੂਆਂ ਵਲੋਂ ਆਪਸੀ ਵਿਚਾਰ-ਵਟਾਂਦਰੇ ਰਾਹੀਂ ਅੱਗੇ ਦੀ ਰਾਜਨੀਤਿਕ ਰਣਨੀਤੀ ਤਿਆਰ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਪਾਰਟੀ ਦੇ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਜਥੇਬੰਦਕ ਮਜ਼ਬੂਤੀ ਅਤੇ ਲੋਕਾਂ ਨਾਲ ਸੰਪਰਕ ਬਣਾਈ ਰੱਖਣ ਲਈ ਮਿਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਇਸ ਨਵੇਂ ਸਿਆਸੀ ਘਟਨਾਕ੍ਰਮ ਦੀ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਦੀ ਤਰੱਕੀ, ਸ਼ਾਂਤੀ, ਭਾਈਚਾਰਕ ਸਾਂਝ ਅਤੇ ਲੋਕ ਭਲਾਈ ਲਈ ਸਾਰਿਆਂ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ ਹਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਜਾਜਾ ਵਿਚ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਸਾਬਕਾ ਡੀ. ਐਸ. ਪੀ. ਹਰਵਿੰਦਰ ਸਿੰਘ ਡੱਲੀ ਨੂੰ ਭਾਜਪਾ ਓ. ਬੀ. ਸੀ. ਦੇ ਨੈਸ਼ਨਲ ਐਗਜ਼ੈਕਟਿਵ ਮੈਂਬਰ ਬਣਨ ’ਤੇ ਕੀਤਾ ਸਨਮਾਨਿ...
Ad Position 24