ਪ੍ਰਧਾਨ ਮੰਤਰੀ ਦੀਆਂ ਯੋਜਨਾਵਾਂ ਨਾਲ ਪੰਜਾਬ ਬਣੇਗਾ ਦੇਸ਼ ਦਾ ਮੋਹਰੀ ਸੂਬਾ-ਡਾ. ਘਈ
ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਕੇਂਦਰ ’ਚ ਚੱਲ ਰਹੀ ਭਾਜਪਾ ਦੀ ਐਨ. ਡੀ.
ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਕੇਂਦਰ ’ਚ ਚੱਲ ਰਹੀ ਭਾਜਪਾ ਦੀ ਐਨ.ਡੀ.ਏ. ਸਰਕਾਰ ਦੀਆਂ ਨੀਤੀਆਂ ਨੂੰ ਭਾਰਤੀ ਜਨਤਾ ਪਾਰਟੀ ਦਾ ਹਰ ਵਰਕਰ ਘਰ ਘਰ ਪਹੁੰਚਾਏਗਾ। ਇਹ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਸਪੋਰਟਸ ਸੈੱਲ ਪੰਜਾਬ ਦੇ ਸਾਬਕਾ ਪ੍ਰਧਾਨ ਡਾ. ਰਮਨ ਘਈ ਨੇ ਭਾਜਪਾ ਵਰਕਰਾਂ ਦੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਗੱਠਜੋੜ ਦਾ ਸਵਾਗਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਜਨ ਹਿਤੈਸ਼ੀ ਨੀਤੀਆਂ ਨਾਲ ਪੰਜਾਬ ਇਕ ਵਾਰ ਫਿਰ ਦੇਸ਼ ਦਾ ਸਭ ਤੋਂ ਪ੍ਰਗਤੀਸ਼ੀਲ ਸੂਬਾ ਬਣੇਗਾ। ਉਨ੍ਹਾਂ ਕਿਹਾ ਕਿ 2027 ਵਿਧਾਨ ਸਭਾ ਚੋਣਾਂ ’ਚ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਬਣਾ ਕੇ ਪੰਜਾਬ ਲਈ ਤਰੱਕੀ ਦੇ ਨਵੇਂ ਰਸਤੇ ਖੋਲ੍ਹਣ ਜਾ ਰਹੀ ਹੈ। ਇਸ ਮੌਕੇ ਭਾਜਪਾ ਆਗੂ ਡਾ. ਪੰਕਜ ਸ਼ਰਮਾ, ਕੁਲਭੂਸ਼ਣ ਸੇਠੀ, ਡਾ. ਰਾਜ ਕੁਮਾਰ ਸੈਣੀ, ਮਨੋਜ ਸ਼ਰਮਾ, ਡਾ. ਵਸ਼ਿਸ਼ਟ ਕੁਮਾਰ, ਅਸ਼ੋਕ ਕੁਮਾਰ ਗੋਲਡੀ, ਰਾਜ ਕੁਮਾਰ ਸ਼ਰਮਾ, ਮੋਹਿਤ ਸੰਧੂ, ਵਿਜੇ ਕੁਮਾਰ, ਮਨਜਿੰਦਰ ਅਟਵਾਲ, ਵਰੁਣ ਕਤਿਆਲ, ਜਸਵੀਰ ਸਿੰਘ, ਗਗਨਦੀਪ ਸਿੰਘ, ਮਯੰਕ ਸ਼ਰਮਾ, ਰਾਜੀਵ ਕੁਮਾਰ ਆਦਿ ਹਾਜ਼ਰ ਸਨ।