ਅਕਾਲੀ-ਭਾਜਪਾ ਗੱਠਜੋੜ ਨਾਲ ਵਰਕਰਾਂ ਦੇ ਹੌਸਲੇ ਹੋਏ ਬੁਲੰਦ-ਅਰੁਣੇਸ਼ ਸ਼ਾਕਰ
ਮੁਕੇਰੀਆਂ, 24 ਨਵੰਬਰ (ਰਾਮਗੜ੍ਹੀਆ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਦੇ ਐਲਾਨ ਦਾ ਸਵਾਗਤ ਕਰਦਿਆਂ ਸੀਨੀਅਰ ਭਾਜਪਾ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਅਰੁਣੇਸ਼ ਸ਼ਾਕਰ ਨੇ ਸਮੂਹ ਪੰਜਾਬ ਵਾਸੀਆਂ ਅਤੇ ਦੋਵਾਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਕਾਲੀ ਦਲ-ਭਾਜਪਾ ਪਾਰਟੀ ਦੇ ਗੱਠਜੋੜ ਨੇ ਵਰਕਰਾਂ ਦੇ ਹੌਸਲੇ ਪਹਿਲਾਂ ਨਾਲੋਂ ਹੋਰ ਬੁਲੰਦ ਕਰ ਦਿੱਤੇ ਹਨ ਜਿਸ ਦੇ ਨਤੀਜੇ ਆਉਣ ਵਾਲੀਆਂ 2027 ਦੀਆਂ ਚੋਣਾਂ ਵਿਚ ਵੇਖਣ ਨੂੰ ਮਿਲਣਗੇ।
ਮੁਕੇਰੀਆਂ, 24 ਨਵੰਬਰ (ਰਾਮਗੜ੍ਹੀਆ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਦੇ ਐਲਾਨ ਦਾ ਸਵਾਗਤ ਕਰਦਿਆਂ ਸੀਨੀਅਰ ਭਾਜਪਾ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਅਰੁਣੇਸ਼ ਸ਼ਾਕਰ ਨੇ ਸਮੂਹ ਪੰਜਾਬ ਵਾਸੀਆਂ ਅਤੇ ਦੋਵਾਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਕਾਲੀ ਦਲ-ਭਾਜਪਾ ਪਾਰਟੀ ਦੇ ਗੱਠਜੋੜ ਨੇ ਵਰਕਰਾਂ ਦੇ ਹੌਸਲੇ ਪਹਿਲਾਂ ਨਾਲੋਂ ਹੋਰ ਬੁਲੰਦ ਕਰ ਦਿੱਤੇ ਹਨ ਜਿਸ ਦੇ ਨਤੀਜੇ ਆਉਣ ਵਾਲੀਆਂ 2027 ਦੀਆਂ ਚੋਣਾਂ ਵਿਚ ਵੇਖਣ ਨੂੰ ਮਿਲਣਗੇ। ਉਨ੍ਹਾਂ ਕਿਹਾ ਦੋਵਾਂ ਪਾਰਟੀਆਂ ਦੇ ਆਗੂ ਆਪਸੀ ਪਿਆਰ ਅਤੇ ਮਿਲ ਕੇ ਪਾਰਟੀ ਲਈ ਚੋਣਾਂ ਲੜਨਗੇ। ਉਨ੍ਹਾਂ ਕਿਹਾ ਪੰਜਾਬ ਦਾ ਭਲਾ ਗੱਠਜੋੜ ਹੀ ਕਰ ਸਕਦਾ ਹੈ। ਉਨ੍ਹਾਂ ਕਿਹਾ ਪਹਿਲਾਂ ਹੀ ਗੱਠਜੋੜ ਸਰਕਾਰ ਵਲੋਂ ਪੰਜਾਬ ਦੇ ਵਿਕਾਸ ਲਈ ਅਥਾਹ ਕੰਮ ਕੀਤੇ ਗਏ ਹਨ ਜਿਨ੍ਹਾਂ ਦਾ ਅੱਜ ਵੀ ਲੋਕ ਲਾਭ ਰਹੇ ਹਨ। ਉਨ੍ਹਾਂ ਕਿਹਾ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਅਤੇ ਸੂਬੇ ਦੇ ਭਵਿੱਖ ਨਾਲ ਜੁੜੇ ਮੁੱਦਿਆਂ ਨੂੰ ਧਿਆਨ ਵਿਚ ਰੱਖਦਿਆਂ ਦੋਵਾਂ ਪਾਰਟੀਆਂ ਦੇ ਆਗੂਆਂ ਵਲੋਂ ਆਪਸੀ ਵਿਚਾਰ-ਵਟਾਂਦਰੇ ਰਾਹੀਂ ਅੱਗੇ ਦੀ ਰਾਜਨੀਤਿਕ ਰਣਨੀਤੀ ਤਿਆਰ ਕੀਤੀ ਜਾਵੇਗੀ।