ਅਜੈ ਕੌਸ਼ਲ ਸੇਠੂ ਦੀ ਅਗਵਾਈ ਹੇਠ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਗੱਠਜੋੜ ਦਾ ਕੀਤਾ ਸਵਾਗਤ
ਮੁਕੇਰੀਆਂ, 24 ਨਵੰਬਰ (ਰਾਮਗੜ੍ਹੀਆ)-ਕਰੀਬ 74 ਮਹੀਨਿਆਂ ਦੇ ਲੰਬੇ ਅੰਤਰਾਲ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚਕਾਰ ਮੁੜ ਸਿਆਸੀ ਗੱਠਜੋੜ ਹੋਣ ਨਾਲ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ ਹੈ। ਇਸ ਸਿਆਸੀ ਸਮਝੌਤੇ ਦਾ ਸਵਾਗਤ ਕਰਦਿਆਂ ਮੁਕੇਰੀਆਂ ਵਿਧਾਨ ਸਭਾ ਹਲਕੇ ਦੇ ਸੀਨੀਅਰ ਆਗੂ ਅਤੇ ਭਾਜਪਾ ਜਲੰਧਰ ਦੇ ਸਹਿ-ਇੰਚਾਰਜ ਅਜੈ ਕੌਸ਼ਲ ਸੇਠੂ ਦੀ ਅਗਵਾਈ ਹੇਠ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਆਪਣੀ ਖ਼ੁਸ਼ੀ ਦਾ ਇਜ਼ਹਾਰ ਕੀਤਾ।
ਮੁਕੇਰੀਆਂ, 24 ਨਵੰਬਰ (ਰਾਮਗੜ੍ਹੀਆ)-ਕਰੀਬ 74 ਮਹੀਨਿਆਂ ਦੇ ਲੰਬੇ ਅੰਤਰਾਲ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚਕਾਰ ਮੁੜ ਸਿਆਸੀ ਗੱਠਜੋੜ ਹੋਣ ਨਾਲ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ ਹੈ। ਇਸ ਸਿਆਸੀ ਸਮਝੌਤੇ ਦਾ ਸਵਾਗਤ ਕਰਦਿਆਂ ਮੁਕੇਰੀਆਂ ਵਿਧਾਨ ਸਭਾ ਹਲਕੇ ਦੇ ਸੀਨੀਅਰ ਆਗੂ ਅਤੇ ਭਾਜਪਾ ਜਲੰਧਰ ਦੇ ਸਹਿ-ਇੰਚਾਰਜ ਅਜੈ ਕੌਸ਼ਲ ਸੇਠੂ ਦੀ ਅਗਵਾਈ ਹੇਠ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਆਪਣੀ ਖ਼ੁਸ਼ੀ ਦਾ ਇਜ਼ਹਾਰ ਕੀਤਾ। ਇਸ ਮੌਕੇ ਅਜੈ ਕੌਸ਼ਲ ਸੇਠੂ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੀ ਰਾਜਨੀਤੀ ’ਚ ਇੱਕ ਅਹਿਮ ਮੋੜ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦਾ ਪਹਿਲਾਂ ਵੀ ਲੰਬਾ ਸਿਆਸੀ ਸਫ਼ਰ ਰਿਹਾ ਹੈ ਅਤੇ ਇਸ ਗੱਠਜੋੜ ਰਾਹੀਂ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਕਈ ਮਹੱਤਵਪੂਰਨ ਕੰਮ ਕੀਤੇ ਗਏ ਹਨ। ਹੁਣ ਮੁੜ ਦੋਵਾਂ ਪਾਰਟੀਆਂ ਦੇ ਇਕੱਠੇ ਆਉਣ ਨਾਲ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਗੱਠਜੋੜ ਸਰਕਾਰ ਦਾ ਸਭ ਤੋਂ ਮਹੱਤਵਪੂਰਨ ਕੰਮ ਸੂਬੇ ਵਿਚ ਨਸ਼ਿਆਂ ਦੀ ਰੋਕਥਾਮ ਕਰਨਾ ਹੋਵੇਗਾ। ਅਜੈ ਕੌਸ਼ਲ ਸੇਠੂ ਨੇ ਇਸ ਗੱਠਜੋੜ ਨੂੰ ਪੰਜਾਬ ਦੀ ਰਾਜਨੀਤੀ ਲਈ ਸ਼ੁੱਭ ਸੰਕੇਤ ਦੱਸਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਨੂੰ ਮਿਲ ਕੇ ਲੋਕਾਂ ਵਿਚ ਜਾਣਾ ਚਾਹੀਦਾ ਹੈ ਅਤੇ ਪੰਜਾਬ ਦੀ ਬਿਹਤਰੀ ਲਈ ਕੰਮ ਕਰਨਾ ਚਾਹੀਦਾ ਹੈ।