24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਿਆਣੀ ਵਿਖੇ ਨਗਰ ਕੀਰਤਨ ਸਜਾਇਆ

ਟਾਂਡਾ-ਉੜਮੁੜ, 24 ਨਵੰਬਰ (ਭਗਵਾਨ ਸਿੰਘ ਸੈਣੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਪਿੰਡ ਮਿਆਣੀ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਆਰੰਭ ਹੋਇਆ।

Ad Position 21
No active advertisement
ਪਿੰਡ ਮਿਆਣੀ ਵਿਖੇ ਸਜਾਏ ਗਏ ਨਗਰ ਕੀਰਤਨ ਦਾ ਦ੍ਰਿਸ਼। ਤਸਵੀਰ : ਭਗਵਾਨ ਸਿੰਘ ਸੈਣੀ 25-11-2026
ਟਾਂਡਾ-ਉੜਮੁੜ, 24 ਨਵੰਬਰ (ਭਗਵਾਨ ਸਿੰਘ ਸੈਣੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਪਿੰਡ ਮਿਆਣੀ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਆਰੰਭ ਹੋਇਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਕੀਰਤਨੀ ਜਥਿਆਂ ’ਚ ਭਾਈ ਬਖਸ਼ੀਸ਼ ਸਿੰਘ, ਭਾਈ ਜਗਜੀਤ ਸਿੰਘ ਸ਼ੰਮੀ ਅਤੇ ਭਾਈ ਲਖਵਿੰਦਰ ਸਿੰਘ ਲੱਖੀ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਤੋਂ ਇਲਾਵਾ ਜੀ.ਜੀ.ਐੱਸ. ਖਾਲਸਾ ਸਕੂਲ ਲਖਿੰਦਰ (ਮਿਆਣੀ) ਅਤੇ ਚੌਧਰੀ ਲੱਖੀ ਸਿੰਘ ਸਕੂਲ ਦੇ ਵਿਦਿਆਰਥੀਆਂ ਨੇ ਵੀ ਨਗਰ ਕੀਰਤਨ ਵਿੱਚ ਸ਼ਮੂਲੀਅਤ ਕੀਤੀ। ਗੁਰਦੁਆਰਾ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਸ੍ਰੀ ਗੁਰੂ ਤੇਗ ਬਹਾਦਰ ਚੌਕ, ਟੈਕਸੀ ਸਟੈਂਡ, ਚੌਧਰੀ ਬਲਬੀਰ ਸਿੰਘ ਮਿਆਣੀ ਦੀ ਰਿਹਾਇਸ਼, ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਪ੍ਰਵੇਸ਼, ਸ੍ਰੀ ਗੁਰੂ ਨਾਨਕ ਚੌਕ, ਬਾਬਾ ਮੱਖਣ ਸ਼ਾਹ ਲੁਬਾਣਾ ਚੌਕ (ਬਾਬਾ ਹਰਦੀਪ ਸਿੰਘ ਚੌਕ), ਬਾਬਾ ਖਾਕੀ ਸ਼ਾਹ ਚੌਕ ਅਤੇ ਸੰਤ ਪ੍ਰੇਮ ਸਿੰਘ ਚੌਕ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਇਆ। ਇਸ ਮੌਕੇ ਸਾਬਕਾ ਮੰਤਰੀ ਚੌਧਰੀ ਬਲਬੀਰ ਸਿੰਘ ਮਿਆਣੀ, ਪ੍ਰਿੰ. ਕੁਲਦੀਪ ਰਾਜ, ਪ੍ਰਿੰ. ਹਰਭਜਨ ਸਿੰਘ ਮੱਲ੍ਹੀ, ਸਾਬਕਾ ਚੇਅਰਮੈਨ ਜਗਜੀਤ ਸਿੰਘ ਮਿਆਣੀ, ਪ੍ਰਧਾਨ ਡਾ. ਸਤਨਾਮ ਸਿੰਘ, ਮਨਜੀਤ ਸਿੰਘ ਵਾਇਸ ਪ੍ਰਧਾਨ, ਪ੍ਰਿੰ. ਸਤਵਿੰਦਰ ਸਿੰਘ, ਜਸਵਿੰਦਰ ਸਿੰਘ, ਮਾਸਟਰ ਨਰਿੰਦਰ ਸਿੰਘ,, ਬਲਜੀਤ ਸਿੰਘ, ਗੁਰਜੀਤ ਸਿੰਘ ਡਿੰਪਾ, ਸਾਬਕਾ ਪ੍ਰਧਾਨ ਸੁਰਿੰਦਰ ਸਿੰਘ, ਸਾਬਕਾ ਪ੍ਰਧਾਨ ਪਰਦੁਮਣ ਸਿੰਘ, ਪ੍ਰਿੰ. ਮਾਨ ਸਿੰਘ, ਸੁਰਜੀਤ ਸਿੰਘ ਟੋਨੂ, ਰਜੇਸ਼ ਰਾਜੂ, ਮਾ. ਦਵਿੰਦਰ ਸਿੰਘ, ਮਾ . ਕਮਲ ਲਾਲ, ਮਨੀਸ਼ ਕੁਮਾਰ ਮਣੀ, ਸੁਰਜੀਤ ਸਿੰਘ ਕੱਕਣ, ਬਲਜੀਤ ਸਿੰਘ ਮੁਲਤਾਨੀ, ਹਰਭਜਨ ਸਿੰਘ, ਪੰਚ ਯਾਦਵਿੰਦਰ ਸਿੰਘ ਹੈਪੀ, ਪੰਚ ਸੁਰਿੰਦਰ ਸਿੰਘ, ਸੁਖਦੇਵ ਸਿੰਘ, ਸਰਬਜੀਤ ਸਿੰਘ, ਰਾਜਵਿੰਦਰ ਸਿੰਘ, ਅਮਰਜੀਤ ਸਿੰਘ, ਜਤਿੰਦਰ ਚੌਹਾਨ ਅਤੇ ਕਿਰਨਪਾਲ ਕੈਂਪੀ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੀ.ਐਮ ਰਾਹਤ ਸਕੀਮ ਤਹਿਤ 100 ਕੇਸਾਂ ਨੂੰ ਮਨਜ਼ੂਰੀ ਦੇਣ ਵਾਲਾ ਹੁਸ਼ਿਆਰਪੁਰ ਸੂਬੇ ਦਾ ਪਹਿਲਾ ਜ਼ਿਲ੍ਹਾ ਬਣਿਆ-ਆਸ਼ਿਕਾ ਜੈਨ ਅਗਲੀ ਖ਼ਬਰ ਅਜੈ ਕੌਸ਼ਲ ਸੇਠੂ ਦੀ ਅਗਵਾਈ ਹੇਠ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਗੱਠਜੋੜ ਦਾ ਕੀਤਾ ਸਵਾਗਤ
Ad Position 24