24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਮਹਿਲਾਂਵਾਲੀ ਸਕੂਲ ’ਚ ਵਿਦਿਆਰਥੀਆਂ ਦੀਆਂ ਅੱਖਾਂ ਦੀ ਜਾਂਚ ਸੰਬੰਧੀ ਕੈਂਪ ਲਗਾਇਆ

ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ)-ਰੋਟਰੀ ਆਈ ਬੈਂਕ ਅਤੇ ਕੋਰਨੀਅਲ ਟਰਾਂਸਪਲਾਂਟੇਸ਼ਨ ਸੁਸਾਇਟੀ ਦੇ ਯਤਨਾਂ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂਵਾਲੀ ਵਿਖੇ ਵਿਦਿਆਰਥੀਆਂ ਦੀਆਂ ਅੱਖਾਂ ਦੀ ਡਿਜੀਟਲ ਮਸ਼ੀਨਾਂ ਰਾਹੀਂ ਜਾਂਚ ਕਰਨ ਲਈ ਕੈਂਪ ਲਗਾਇਆ ਗਿਆ। ਇਸ ਮੌਕੇ ਪ੍ਰਧਾਨ ਜੇ.

Ad Position 21
No active advertisement
ਅਜੀਤ ਡੈਸਕ 25-11-2026
ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ)-ਰੋਟਰੀ ਆਈ ਬੈਂਕ ਅਤੇ ਕੋਰਨੀਅਲ ਟਰਾਂਸਪਲਾਂਟੇਸ਼ਨ ਸੁਸਾਇਟੀ ਦੇ ਯਤਨਾਂ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂਵਾਲੀ ਵਿਖੇ ਵਿਦਿਆਰਥੀਆਂ ਦੀਆਂ ਅੱਖਾਂ ਦੀ ਡਿਜੀਟਲ ਮਸ਼ੀਨਾਂ ਰਾਹੀਂ ਜਾਂਚ ਕਰਨ ਲਈ ਕੈਂਪ ਲਗਾਇਆ ਗਿਆ। ਇਸ ਮੌਕੇ ਪ੍ਰਧਾਨ ਜੇ.ਬੀ. ਬਹਿਲ ਨੇ ਕਿਹਾ ਕਿ ਬੱਚਿਆਂ ਦੀਆਂ ਅੱਖਾਂ ਉਨ੍ਹਾਂ ਨੇ ਉੱਜਵਲ ਭਵਿੱਖ ਦਾ ਮਹੱਤਵਪੂਰਨ ਆਧਾਰ ਹੈ। ਅੱਜ ਦੇ ਸਮੇਂ ਵਿਚ ਪੜ੍ਹਾਈ, ਡਿਜੀਟਲ ਉਪਕਰਨ ਅਤੇ ਬਦਲਦੀ ਜੀਵਨ ਸ਼ੈਲੀ ਦੇ ਕਾਰਨ ਬੱਚਿਆਂ ਦੀਆਂ ਅੱਖਾਂ ਦੀ ਸਿਹਤ ਤੇ ਧਿਆਨ ਦੇਣ ਦੀ ਜ਼ਰੂਰਤ ਹੈ। ਇਸ ਮੌਕੇ ਸਕੱਤਰ ਪ੍ਰੋ.ਦਲਜੀਤ ਸਿੰਘ ਨੇ ਦੱਸਿਆ ਕਿ ਇਸ ਕੈਂਪ ’ਚ ਕੁੱਲ 217 ਵਿਦਿਆਰਥੀਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਜਾਂਚ ਦੇ ਦੌਰਾਨ ਲਗਪਗ 17 ਫ਼ੀਸਦੀ ਬੱਚਿਆਂ ਦੀਆਂ ਅੱਖਾਂ ਵਿਚ ਕਿਸੀ ਨਾ ਕਿਸੀ ਤਰ੍ਹਾਂ ਦੀ ਸਮੱਸਿਆ ਪਾਈ ਗਈ, ਜਿਨ੍ਹਾਂ ਨੂੰ ਅੱਗੇ ਦੀ ਜਾਂਚ ਅਤੇ ਉਚਿੱਤ ਇਲਾਜ ਲਈ ਸਿਵਲ ਹਸਪਤਾਲ ਹੁਸ਼ਿਆਰਪੁਰ ਰੈਫ਼ਰ ਕੀਤਾ ਗਿਆ। ਇਸ ਮੌਕੇ ਰੋਟਰੀ ਕਲੱਬ ਆਫ਼ ਹੁਸ਼ਿਆਰਪੁਰ ਦੀ ਪ੍ਰਧਾਨ ਰੋਟੇਰੀਅਨ ਸੁਮਨ ਨੈਇਰ ਨੇ ਕਿਹਾ ਕਿ ਬੱਚਿਆਂ ਦੀ ਸਿਹਤ ਅਤੇ ਉਨ੍ਹਾਂ ਦੀਆਂ ਅੱਖਾਂ ਦੀ ਸੁਰੱਖਿਆ ਸਮਾਜ ਦੀ ਸਮੂਹਿਕ ਜ਼ਿੰਮੇਵਾਰੀ ਹੈ। ਇਸ ਮੌਕੇ ਪ੍ਰਿੰ: ਰਾਕੇਸ਼ ਕੁਮਾਰ, ਅਨਿਲ ਭੱਟੀ, ਨਰੇਸ਼ ਕੁਮਾਰ, ਅਮਨਜੀਤ ਕੌਰ, ਇੰਦੂ ਗੁਪਤਾ, ਪੰਕਜ ਮਨਕੋਟੀਆ, ਮਦਨ ਲਾਲ ਮਹਾਜਨ, ਜਸਬੀਰ ਕੰਵਰ, ਐਨ.ਕੇ. ਗੁਪਤਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਸੜਕ ਹਾਦਸਿਆਂ ’ਚ ਤਿੰਨ ਵਿਅਕਤੀਆਂ ਦੀ ਮੌਤ ਅਗਲੀ ਖ਼ਬਰ ਪਿੰਡ ਵੜੈਚ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਇਆ
Ad Position 24