24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਪਿੰਡ ਖੱਖ ਵਿਖੇ ਸਾਲਾਨਾ ਕੀਰਤਨ ਦਰਬਾਰ ਕਰਵਾਇਆ

ਟਾਂਡਾ ਉੜਮੁੜ, 24 ਨਵੰਬਰ (ਭਗਵਾਨ ਸਿੰਘ ਸੈਣੀ)- ਪਿੰਡ ਖੱਖ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਲਾਨਾ ਕੀਰਤਨ ਦਰਬਾਰ ਕਰਵਾਇਆ ਗਿਆ ਜਿਸ ਵਿਚ ਪਿੰਡ ਦੀਆਂ ਸੰਗਤਾਂ ਦੇ ਨਾਲ ਇਲਾਕੇ ਦੇ ਵੱਖ-ਵੱਖ ਪਿੰਡਾਂ ਅਤੇ ਟਾਂਡਾ ਉੜਮੁੜ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਲਵਾਈ। ਗੁਰਪ੍ਰੀਤ ਸਿੰਘ ਅਮਰੀਕਾ, ਬੂਟਾ ਸਿੰਘ, ਵਰਿੰਦਰ ਸਿੰਘ, ਪ੍ਰਭਪ੍ਰੀਤ ਸਿੰਘ,ਗੁਰਪਾਲ ਸਿੰਘ, ਉਂਕਾਰ ਸਿੰਘ, ਮਹਿੰਦਰ ਸਿੰਘ ਆਦਿ ਦੀ ਦੇਖਰੇਖ ਵਿਚ ਪਿੰਡ ਦੇ ਐਨ.

Ad Position 21
No active advertisement
ਅਜੀਤ ਡੈਸਕ 25-11-2026
ਟਾਂਡਾ ਉੜਮੁੜ, 24 ਨਵੰਬਰ (ਭਗਵਾਨ ਸਿੰਘ ਸੈਣੀ)- ਪਿੰਡ ਖੱਖ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਲਾਨਾ ਕੀਰਤਨ ਦਰਬਾਰ ਕਰਵਾਇਆ ਗਿਆ ਜਿਸ ਵਿਚ ਪਿੰਡ ਦੀਆਂ ਸੰਗਤਾਂ ਦੇ ਨਾਲ ਇਲਾਕੇ ਦੇ ਵੱਖ-ਵੱਖ ਪਿੰਡਾਂ ਅਤੇ ਟਾਂਡਾ ਉੜਮੁੜ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਲਵਾਈ। ਗੁਰਪ੍ਰੀਤ ਸਿੰਘ ਅਮਰੀਕਾ, ਬੂਟਾ ਸਿੰਘ, ਵਰਿੰਦਰ ਸਿੰਘ, ਪ੍ਰਭਪ੍ਰੀਤ ਸਿੰਘ,ਗੁਰਪਾਲ ਸਿੰਘ, ਉਂਕਾਰ ਸਿੰਘ, ਮਹਿੰਦਰ ਸਿੰਘ ਆਦਿ ਦੀ ਦੇਖਰੇਖ ਵਿਚ ਪਿੰਡ ਦੇ ਐਨ. ਆਰ. ਆਈ. ਵੀਰਾਂ ਜਗਪਾਲ ਸਿੰਘ ਅਮਰੀਕਾ, ਮਨਜੀਤ ਸਿੰਘ ਅਮਰੀਕਾ, ਸਤਵੀਰ ਸਿੰਘ ਅਮਰੀਕਾ, ਅਨੂਪ ਸਿੰਘ, ਸਰੂਪ ਸਿੰਘ ਅਮਰੀਕਾ, ਸੁਖਵੀਰ ਸਿੰਘ ਅਮਰੀਕਾ, ਅਮਨਦੀਪ ਸਿੰਘ ਅਮਰੀਕਾ, ਹੋਰਨਾਂ ਪ੍ਰਵਾਸੀ ਪੰਜਾਬੀਆਂ ਅਤੇ ਪਿੰਡ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਕੀਰਤਨ ਦਰਬਾਰ ਸ਼ਾਮ 4 ਵਜੇ ਤੋਂ ਰਾਤ 11 ਵਜੇ ਤੱਕ ਕਰਵਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਵਿਚ ਸਜਾਏ ਗਏ ਦੀਵਾਨ ਵਿਚ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ , ਸੰਤ ਬਾਬਾ ਅਮੀਰ ਸਿੰਘ ਜਵੱਦੀ ਟਕਸਾਲ, ਭਾਈ ਜੁਝਾਰ ਸਿੰਘ ਹਜ਼ੂਰੀ ਰਾਗੀ, ਭਾਈ ਸਤਵੀਰ ਸਿੰਘ ਰਿਆੜ, ਭਾਈ ਵਰਿੰਦਰ ਸਿੰਘ ਖੱਖ, ਭਾਈ ਪ੍ਰਿਤਪਾਲ ਸਿੰਘ ਬਰਗਾੜੀ ਕਵੀਸ਼ਰੀ ਜਥਾ, ਭਾਈ ਖੁਸ਼ਵੰਤ ਸਿੰਘ, ਭਾਈ ਕਰਨੈਲ ਸਿੰਘ, ਸਟੇਜ ਸਕੱਤਰ ਭਾਈ ਗੁਰਵਿੰਦਰ ਸਿੰਘ ਅਤੇ ਜਵੱਦੀ ਟਕਸਾਲ ਦੇ ਸਿੱਖ ਪ੍ਰਚਾਰਕਾਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਅਤੇ ਗੁਰਮਤਿ ਨਾਲ ਜੋੜਿਆ। ਪੰਥ ਪ੍ਰਸਿੱਧ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਦੀਆਂ ਸਿੱਖਿਆਵਾਂ ਨਾਲ ਜੋੜਦੇ ਹੋਏ ਉਨ੍ਹਾਂ ਨੂੰ ਜੀਵਨ ਜਾਚ ਬਣਾਉਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਨੇਜ਼ਾਬਾਜ਼ੀ ਦੇ ਮੁਕਾਬਲੇ ਵਿਚ ਜੇਤੂ ਨਿਹੰਗ ਸਿੰਘ ਬਾਬਾ ਬੰਟੀ ਸਿੰਘ ਦਾ ਅਕਾਲ ਵੈੱਲਫੇਅਰ ਸੁਸਾਇਟੀ ਵਲੋਂ ਵਿਸ਼ੇਸ਼ ਰੂਪ ਵਿਚ ਸਨਮਾਨ ਕੀਤਾ ਗਿਆ। ਇਸ ਮੌਕੇ ਬਾਬਾ ਜੋਗਾ ਸਿੰਘ, ਬਾਬਾ ਸੁਖਜੀਤ ਸਿੰਘ ਖੁੱਡਾ, ਬਲਬੀਰ ਸਿੰਘ ਮੁੱਛਲ, ਅਰਵਿੰਦਰ ਸਿੰਘ ਰਸੂਲਪੁਰ, ਜੰਗਵੀਰ ਸਿੰਘ ਚੌਹਾਨ, ਪ੍ਰਿਥਪਾਲ ਸਿੰਘ ਗੋਰਾਇਆ, ਜਤਿੰਦਰ ਸਿੰਘ, ਮੇਹਰ ਸਿੰਘ, ਮਨਜੀਤ ਸਿੰਘ ਖਾਲਸਾ ਪਰਮਜੀਤ ਸਿੰਘ, ਗੌਰਵਜੀਤ ਸਿੰਘ, ਅਮਰੀਕ ਸਿੰਘ, ਕੈਪਟਨ ਜਰਨੈਲ ਸਿੰਘ, ਜਸਵਿੰਦਰ ਸਿੰਘ, ਪਰਮਜੀਤ ਸਿੰਘ, ਨਿਮਰਲ ਸਿੰਘ ਤੁੱਲੀ, ਰਣਜੀਤ ਸਿੰਘ ਸਿੱਧੂ, ਜਤਿੰਦਰ ਪਾਲ ਸਿੰਘ ਜੇ. ਪੀ., ਕਮਲਜੀਤ ਸਿੰਘ ਪਤਿਆਲ, ਜੋਗਿੰਦਰ ਸਿੰਘ ਸੀਹਰਾ, ਇੰਦਰਜੀਤ ਸਿੰਘ, ਅਮਰਜੀਤ ਸਿੰਘ, ਬਲਬੀਰ ਸਿੰਘ ਖੱਖ, ਮਨਦੀਪ ਸਿੰਘ ਦੀਪਾ, ਰਵਿੰਦਰ ਸਿੰਘ ਸਹਿਬਾਜ਼ਪੁਰ, ਡਾ. ਹਰਦੇਵ ਸਿੰਘ, ਦਲਜੀਤ ਸਿੰਘ ਸਾਬੀ, ਦਵਿੰਦਰ ਨਰਿਆਲ, ਡਾ. ਪਰਵਿੰਦਰ ਸਿੰਘ, ਮਹਿੰਗਾ ਸਿੰਘ, ਦਮਨਜੀਤ ਸਿੰਘ, ਹਰਨੇਕ ਸਿੰਘ, ਨਵਦੀਪ ਸਿੰਘ, ਦਲਜੀਤ ਸਿੰਘ, ਸਾਬੀ, ਪ੍ਰਗਟ ਸਿੰਘ, ਮਨਰਾਜ ਸਿੰਘ, ਸੁਰਜੀਤ ਸਿੰਘ, ਮਨਿੰਦਰ ਸਿੰਘ ਲਾਡੀ, ਪ੍ਰਭਨੂਰ ਸਿੰਘ, ਮਨਰਾਜਪ੍ਰੀਤ ਸਿੰਘ ਕਮਲ ਖੱਖ, ਜਸਵਿੰਦਰ ਖੱਖ ਅਤੇ ਧਰਮ ਸਿੰਘ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਏ.ਡੀ.ਸੀ. ਡਾ. ਸੁਮਿਤ ਮੁੱਧ ਵਲੋਂ ਸਾਂਝੀ ਰਸੋਈ ਲਈ 11 ਹਜ਼ਾਰ ਦਾ ਯੋਗਦਾਨ ਅਗਲੀ ਖ਼ਬਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੇ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਦਿੱਤੀਆਂ
Ad Position 24