24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸ਼੍ਰੋਮਣੀ ਅਕਾਲੀ ਦਲ (ਬ) ਜ਼ਿਲ੍ਹਾ ਹੁਸ਼ਿਆਰਪੁਰ ਦੀ ਚੋਣ ਪ੍ਰਬੰਧਨ ਕਮੇਟੀ ਦਾ ਐਲਾਨ

ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਸੰਜੀਵ ਤਲਵਾੜ ਵਲੋਂ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ‘ਚ ਚੋਣ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਚੋਣ ਪ੍ਰਬੰਧਨ ਕਮੇਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦਫ਼ਤਰ ਤੋਂ ਜ਼ਿਲ੍ਹਾ ਜਨਰਲ ਸਕੱਤਰ ਮਨਪ੍ਰੀਤ ਸੰਧੂ ਨੇ ਦੱਸਿਆ ਕਿ ਇਸ ਕਮੇਟੀ ਦਾ ਚੇਅਰਮੈਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਆਰ.

Ad Position 21
No active advertisement
ਅਜੀਤ ਡੈਸਕ 25-11-2026
ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਸੰਜੀਵ ਤਲਵਾੜ ਵਲੋਂ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ‘ਚ ਚੋਣ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਚੋਣ ਪ੍ਰਬੰਧਨ ਕਮੇਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦਫ਼ਤਰ ਤੋਂ ਜ਼ਿਲ੍ਹਾ ਜਨਰਲ ਸਕੱਤਰ ਮਨਪ੍ਰੀਤ ਸੰਧੂ ਨੇ ਦੱਸਿਆ ਕਿ ਇਸ ਕਮੇਟੀ ਦਾ ਚੇਅਰਮੈਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਆਰ.ਟੀ.ਆਈ. ਸੈੱਲ ਪੰਜਾਬ ਦੇ ਉਪ ਪ੍ਰਧਾਨ ਐਡ: ਸ਼ਮਸ਼ੇਰ ਭਾਰਦਵਾਜ ਨੂੰ ਨਿਯੁਕਤ ਕੀਤਾ ਗਿਆ ਹੈ, ਜਦਕਿ ਜਗਤਾਰ ਸਿੰਘ ਨੂੰ ਚੋਣ ਸਬੰਧੀ ਸਰਕਾਰੀ ਮਸ਼ੀਨਰੀ ਨਾਲ ਸੰਪਰਕ ਰੱਖਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਮੇਟੀ ‘ਚ ਹੁਸ਼ਿਆਰਪੁਰ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਪ੍ਰੇਮ ਸਿੰਘ ਪਿੱਪਲਾਂਵਾਲਾ, ਰਿੰਕੂ ਬੇਦੀ ਗੜ੍ਹਸ਼ੰਕਰ, ਸਰਬਜੀਤ ਸਿੰਘ ਮੋਮੀ ਟਾਂਡਾ, ਹਨੂਮੰਤ ਸਿੰਘ ਰੱਜਤ ਠਾਕੁਰ ਮੁਕੇਰੀਆਂ ਅਤੇ ਭੁਪਿੰਦਰ ਨੀਲੂ ਦਸੂਹਾ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮਹਿਲਾ ਵਿੰਗ ਦੀ ਸੂਬਾ ਸਕੱਤਰ ਨੀਤੀ ਤਲਵਾੜ, ਬੀ.ਸੀ. ਸੈੱਲ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ, ਆਰ.ਟੀ.ਆਈ. ਸੈੱਲ ਦੇ ਜ਼ਿਲ੍ਹਾ ਪ੍ਰਧਾਨ ਸੂਰਜ ਸਿੰਘ, ਟਰਾਂਸਪੋਰਟ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ, ਵਪਾਰ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਾਬੀ, ਇੰਡਸਟਰੀ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਵਰਿੰਦਰ ਸਿੰਘ ਪਰਮਾਰ ਅਤੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਹਰਜੀ ਬਾਜਵਾ ਨੂੰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ। ਮਨਪ੍ਰੀਤ ਸੰਧੂ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਪੰਜਾਬ ਦੇ ਭਵਿੱਖ ਦੀ ਦਿਸ਼ਾ ਤੈਅ ਕਰਨਗੀਆਂ।
Ad Position 22
No active advertisement
ਪਿਛਲੀ ਖ਼ਬਰ ਨਈ ਸੋਚ ਸੰਸਥਾ ਵਲੋਂ ਠੰਢ ’ਚ ਬੇਸਹਾਰਾ ਗਾਵਾਂ ਤੇ ਬਛੜਿਆਂ ਨੂੰ ਗਊਸ਼ਾਲਾ ਪਹੁੰਚਾਉਣ ਦੀ ਸ਼ੁਰੂਆਤ ਅਗਲੀ ਖ਼ਬਰ ਮਾਨਗੜ੍ਹ ਵਿਖੇ ਕੀਰਤਨ ਤੇ ਢਾਡੀ ਦਰਬਾਰ ਸਮਾਗਮ ਕਰਵਾਇਆ
Ad Position 24