24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਪਿੰਡ ਕੰਧਾਲਾ ਜੱਟਾ ਵਿਖੇ ਨਗਰ ਕੀਰਤਨ ਸਜਾਇਆ

ਅੱਡਾ ਸਰਾਂ, 24 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵੇਂ ਪ੍ਰਕਾਸ਼ ਪੁਰਬ ਪਿੰਡ ਕੰਧਾਲਾ ਜੱਟਾਂ ਵਿਖੇ ਪ੍ਰਬੰਧਕ ਕਮੇਟੀ ਗੁਰਦੁਆਰਾ ਬਾਬਾ ਬਿਸ਼ਨ ਸਿੰਘ ਚੜ੍ਹਦੀ ਪੱਤੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ। ਇਸ ਦੌਰਾਨ ਅਖੰਡ ਪਾਠ ਭੋਗ ਪਾਉਣ ਉਪਰੰਤ ਕਾਕਾ ਮਨਰਾਜ ਸਿੰਘ ਧਾਲੀਵਾਲ ਤੇ ਕਾਕਾ ਸਹਿਜਪਾਲ ਸਿੰਘ ਧਾਲੀਵਾਲ ਦਾ ਕੀਰਤਨੀ ਜਥਾ ਸੰਗਤਾਂ ਨੂੰ ਕੀਰਤਨ ਨਾਲ ਨਿਹਾਲ ਕੀਤਾ।

Ad Position 21
No active advertisement
ਪਿੰਡ ਕੰਧਾਲਾ ਜੱਟਾਂ ਵਿਚ ਸਜਾਏ ਗਏ ਨਗਰ ਕੀਰਤਨ ਦੀ ਅਗਵਾਈ ਕਰਦੇ ਪੰਜ ਪਿਆਰੇ। 25-11-2026
ਅੱਡਾ ਸਰਾਂ, 24 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵੇਂ ਪ੍ਰਕਾਸ਼ ਪੁਰਬ ਪਿੰਡ ਕੰਧਾਲਾ ਜੱਟਾਂ ਵਿਖੇ ਪ੍ਰਬੰਧਕ ਕਮੇਟੀ ਗੁਰਦੁਆਰਾ ਬਾਬਾ ਬਿਸ਼ਨ ਸਿੰਘ ਚੜ੍ਹਦੀ ਪੱਤੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ। ਇਸ ਦੌਰਾਨ ਅਖੰਡ ਪਾਠ ਭੋਗ ਪਾਉਣ ਉਪਰੰਤ ਕਾਕਾ ਮਨਰਾਜ ਸਿੰਘ ਧਾਲੀਵਾਲ ਤੇ ਕਾਕਾ ਸਹਿਜਪਾਲ ਸਿੰਘ ਧਾਲੀਵਾਲ ਦਾ ਕੀਰਤਨੀ ਜਥਾ ਸੰਗਤਾਂ ਨੂੰ ਕੀਰਤਨ ਨਾਲ ਨਿਹਾਲ ਕੀਤਾ। ਇਸ ਨਗਰ ਕੀਰਤਨ ਦੀ ਆਰੰਭਤਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਹੋਈ। ਇਸ ਮੌਕੇ ਸੰਤ ਬਾਬਾ ਮੱਖਣ ਸਿੰਘ ਦਰੀਏ ਵਾਲੇ ਕਥਾ ਨਾਲ, ਜਥੇਦਾਰ ਜਸਵਿੰਦਰ ਸਿੰਘ ਭਾਗੋਵਾਲ ਦਾ ਇੰਟਰਨੈਸ਼ਨਲ ਢਾਡੀ ਜਥਾ ਹਜ਼ੂਰੀ ਢਾਡੀ ਸ੍ਰੀ ਅਕਾਲ ਤਖ਼ਤ ਸਾਹਿਬ ਢਾਡੀ ਵਾਰਾਂ ਅਤੇ ਭਾਈ ਇੰਦਰਜੀਤ ਸਿੰਘ ਅਤੇ ਸਾਥੀ ਦਾ ਕਵੀਸ਼ਰੀ ਜਥਾ ਕਵੀਸ਼ਰੀ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਵੱਖ-ਵੱਖ ਪੜਾਵਾਂ ਤੋਂ ਗੁਜ਼ਰਦਾ ਹੋਇਆ ਗੁਰੂ ਘਰ ਆ ਕੇ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਸਮਾਪਤ ਹੋਇਆ। ਇਸ ਮੌਕੇ ਬਾਬਾ ਅਵਤਾਰ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਬਾਬਾ ਬਿਸ਼ਨ ਸਿੰਘ ਚੜ੍ਹਦੀ ਪੱਤੀ, ਪ੍ਰਧਾਨ ਇਕਬਾਲ ਸਿੰਘ ਬਾਲੀ, ਮੀਤ ਪ੍ਰਧਾਨ ਮਨਜੀਤ ਸਿੰਘ ਧਾਲੀਵਾਲ, ਸੈਕਟਰੀ ਮਨਜੀਤ ਸਿੰਘ, ਇੰਦਰਜੀਤ ਸਿੰਘ ਧਾਲੀਵਾਲ, ਜਸਵੀਰ ਸਿੰਘ ਧਾਲੀਵਾਲ, ਪ੍ਰਧਾਨ ਅੰਮ੍ਰਿਤਪਾਲ ਸਿੰਘ ਗੁਰਦੁਆਰਾ ਬਾਬਾ ਬਿਸ਼ਨ ਸਿੰਘ, ਪ੍ਰਧਾਨ ਕੈਪਟਨ ਹਰੀ ਓਮ ਸਿੰਘ, ਪ੍ਰਧਾਨ ਰੇਸ਼ਮ ਸਿੰਘ, ਗੁਰਵਿੰਦਰ ਸਿੰਘ ਸਾਬਕਾ ਪ੍ਰਧਾਨ, ਸਰਵਣ ਸਿੰਘ ਪੰਚ,ਕੁਲਵਿੰਦਰ ਸਿੰਘ, ਹਰਵਿੰਦਰਪਾਲ ਸਿੰਘ, ਵਿਕਰਮਜੀਤ ਸਿੰਘ ਵਿੱਕੀ, ਡਾ. ਜਗਤਾਰ ਸਿੰਘ, ਹਰਪ੍ਰੀਤ ਸਿੰਘ ਹੈਪੀ ਧਾਲੀਵਾਲ, ਅਵਤਾਰ ਸਿੰਘ ਅਮਰੀਕਾ, ਭਾਈ ਦਤਾਰ ਸਿੰਘ ਦਾਤਾ, ਕੁਲਵੰਤ ਸਿੰਘ, ਕੁਲਵਿੰਦਰ ਸਿੰਘ ਸਾਬਕਾ ਪੰਚ, ਡਾ.ਚਰਨਜੀਤ ਸਿੰਘ ਪੜਬੱਗਾ, ਸਤਵਿੰਦਰ ਸਿੰਘ, ਮਾਸਟਰ ਜਗਜੀਤ ਸਿੰਘ, ਗੁਰਤੇਜ ਸਿੰਘ, ਪ੍ਰਭਸਿਮਰਨ ਸਿੰਘ, ਸਾਹਿਬ ਸਿੰਘ , ਜੰਗ ਫ਼ਤਿਹ ਸਿੰਘ , ਗੁਰਸ਼ੇਰ ਸਿੰਘ , ਗੁਰਸ਼ਾਨ ਸਿੰਘ ਚੱਕ ਆਦਿ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਪਿੰਡ ਭੁੱਲੇਚੱਕ ਵਿਖੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਪੁਰੀਕਾ ਨਹਿਰ ’ਚ ਮਹਿਕਮੇ ਦੇ ਅਧਿਕਾਰੀਆਂ ਵਲੋਂ ਛੱਡੇ ਪਾਣੀ ਨਾਲ ਫ਼ਸਲਾਂ ਦਾ ਹੋਇਆ ਭਾਰੀ ਨੁਕਸਾਨ-ਬਾਬਾ ਸਤਿੰਦਰ ਸਿੰਘ
Ad Position 24