ਮਸੀਤ ਪਲ ਕੋਟ ਵਿਖੇ ਪ੍ਰਕਾਸ਼ ਪੁਰਬ ਸੰਬੰਧੀ 2 ਦਿਨਾਂ ਧਾਰਮਿਕ ਸਮਾਗਮ ਕਰਵਾਇਆ
ਅੱਡਾ ਸਰਾਂ, 25 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਿੰਡ ਮਸੀਤ ਪਲ ਕੋਟ ਵਿਖੇ 2 ਦਿਨਾਂ ਧਾਰਮਿਕ ਸਮਾਗਮ ਕਰਵਾਇਆ ਗਿਆ। ਪਹਿਲੇ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ’ਚ ਨਗਰ ਕੀਰਤਨ ਸਜਾਇਆ ਗਿਆ ਜਿਸ ਵਿਚ ਭਾਈ ਜਸਵੀਰ ਸਿੰਘ ਮੋਹਲੇਕੇ ਅਤੇ ਭਾਈ ਅਰਮਾਨਦੀਪ ਸਿੰਘ ਦੇ ਰਾਗੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕੀਤਾ, ਦੂਸਰੇ ਦਿਨ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਭਾਈ ਕਰਮਜੀਤ ਸਿੰਘ ਹਰਚੋਵਾਲ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕੀਤਾ।
ਪ
ਪਿੰਡ ਮਸੀਤ ਪਲ ਕੋਟ ਵਿਖੇ ਸਜਾਏ ਗਈ ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ।
26-11-2026
ਅੱਡਾ ਸਰਾਂ, 25 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਿੰਡ ਮਸੀਤ ਪਲ ਕੋਟ ਵਿਖੇ 2 ਦਿਨਾਂ ਧਾਰਮਿਕ ਸਮਾਗਮ ਕਰਵਾਇਆ ਗਿਆ। ਪਹਿਲੇ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ’ਚ ਨਗਰ ਕੀਰਤਨ ਸਜਾਇਆ ਗਿਆ ਜਿਸ ਵਿਚ ਭਾਈ ਜਸਵੀਰ ਸਿੰਘ ਮੋਹਲੇਕੇ ਅਤੇ ਭਾਈ ਅਰਮਾਨਦੀਪ ਸਿੰਘ ਦੇ ਰਾਗੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕੀਤਾ, ਦੂਸਰੇ ਦਿਨ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਭਾਈ ਕਰਮਜੀਤ ਸਿੰਘ ਹਰਚੋਵਾਲ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕੀਤਾ। ਇਸ ਮੌਕੇ ਕਾਰਜਕਾਰੀ ਪ੍ਰਧਾਨ ਚੈਂਚਲ ਸਿੰਘ, ਜੀਤ ਸਿੰਘ, ਗ੍ਰੰਥੀ ਜਸਵਿੰਦਰ ਸਿੰਘ, ਡਾ. ਸਰਬਨ ਸਿੰਘ, ਸਵਰਨ ਸਿੰਘ, ਹਰਬੰਸ ਸਿੰਘ, ਪ੍ਰੇਮ ਪਾਲ ਸਿੰਘ, ਨੰਬਰਦਾਰ ਅਵਤਾਰ ਸਿੰਘ, ਜਸਪ੍ਰੀਤ ਸਿੰਘ ਖ਼ਾਲਸਾ, ਰਜਿੰਦਰ ਸਿੰਘ, ਸੁਖਵਿੰਦਰ ਸਿੰਘ ਬੱਬੂ, ਸੁਖਨਿੰਦਰ ਸਿੰਘ ਕਲੋਟੀ, ਡਾ. ਉਪਿੰਦਰ ਸਿੰਘ, ਭੁਪਿੰਦਰ ਸਿੰਘ, ਹਰਭਜਨ ਸਿੰਘ, ਸੁਰਿੰਦਰ ਸਿੰਘ, ਮਲਵਿੰਦਰ ਸਿੰਘ, ਪ੍ਰਧਾਨ ਗੁਰਦੇਵ ਸਿੰਘ, ਜਸਵਿੰਦਰ ਸਿੰਘ, ਐਡਵੋਕੇਟ ਹਰਜੋਤ ਕਮਲ ਸਿੰਘ, ਬਿਕਰਮਜੀਤ ਸਿੰਘ ਪਟਵਾਰੀ, ਸਤਵਿੰਦਰ ਸਿੰਘ, ਰਾਜਵੀਰ ਸਿੰਘ ਅਮਰੀਕਾ, ਕਿਰਨਦੀਪ ਸਿੰਘ ਕੈਨੇਡਾ, ਮਾਸਟਰ ਕੁਲਦੀਪ ਸਿੰਘ, ਦੀਦਾਰ ਸਿੰਘ, ਕਮਲਜੀਤ ਸਿੰਘ, ਬਲਜਿੰਦਰ ਸਿੰਘ, ਨੰਬਰਦਾਰ ਅਜੀਤ ਸਿੰਘ, ਮਨਜੀਤ ਸਿੰਘ ਆਦਿ ਨੇ ਹਾਜ਼ਰੀ ਲੁਆਈ।