ਜੱਚਾ ਬੱਚਾ ਸਿਹਤ ਸੇਵਾਵਾਂ ਸੰਬੰਧੀ ਲੋਕਾਂ ਨੂੰ ਜਾਣਕਾਰੀ ਦਿੱਤੀ
ਪੱਸੀ ਕੰਢੀ, 25 ਨਵੰਬਰ (ਜਗਤਾਰ ਸਿੰਘ ਰਜਪਾਲਮਾ)-ਐਸ. ਐਮ.
ਪੱਸੀ ਕੰਢੀ, 25 ਨਵੰਬਰ (ਜਗਤਾਰ ਸਿੰਘ ਰਜਪਾਲਮਾ)-ਐਸ.ਐਮ.ਓ. ਡਾਕਟਰ ਰੋਹਿਤ ਬਰੂਟਾ ਮੁੱਢਲਾ ਸਿਹਤ ਕੇਂਦਰ ਮੰਡ ਭੰਡੇਰ ਦੀ ਯੋਗ ਅਗਵਾਈ ਹੇਠ ਆਯੂਸ਼ਮਾਨ ਆਰੋਗਿਆ ਕੇਂਦਰ ਮੱਕੋਵਾਲ ਵਿਖੇ ਕੇਅਰ ਕੰਪੈਨੀਅਨ ਪ੍ਰੋਗਰਾਮ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ। ਕੇਅਰ ਕੰਪੈਨੀਅਨ ਪ੍ਰੋਗਰਾਮ ਅਤੇ ਜੱਚਾ ਬੱਚਾ ਸਿਹਤ ਸੇਵਾਵਾਂ ਸਬੰਧੀ ਲੋਕਾਂ ਨੂੰ ਵਿਸਥਾਰ ਸਿਹਤ ਜਾਣਕਾਰੀ ਦਿੱਤੀ ਗਈ। ਇਸ ਸਮੇਂ ਸਿਹਤ ਕਰਮਚਾਰੀ ਰਾਜੀਵ ਰੋਮੀ ਨੇ ਗਰਭਵਤੀ ਔਰਤਾਂ ਦੀ ਰਜਿਸਟਰੇਸ਼ਨ ਤੇ ਸੰਸਥਾਗਤ ਜਣੇਪੇ ਦੌਰਾਨ ਨਿਯਮਤ ਜਾਂਚ, ਟੀਕਾਕਰਨ ਅਤੇ ਸੰਤੁਲਿਤ ਖ਼ੁਰਾਕ ਬਾਰੇ ਜਾਣਕਾਰੀ ਦਿੱਤੀ ਅਤੇ ਵਿਭਾਗ ਅਧੀਨ ਮੁਹੱਈਆ ਸਿਹਤ ਸੇਵਾਵਾਂ, ਸਹੂਲਤਾਂ ਸਬੰਧੀ ਜਾਣਕਾਰੀ ਦਿੱਤੀ। ਕੇਅਰ ਕੰਪੈਨੀਅਨ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਲੋਕਾਂ ਨੂੰ ਗੈਰ ਸੰਚਾਰੀ ਰੋਗਾਂ ਬਾਰੇ ਜਾਣੂੰ ਕਰਵਾਇਆ ਅਤੇ ਹਾਈ ਰਿਸਕ ਗਰਭਵਤੀ ਔਰਤਾਂ ਨੂੰ ਨਿਯਮਤ ਜਾਂਚ, ਸੰਤੁਲਿਤ ਖ਼ੁਰਾਕ ਤੇ ਸੁਰੱਖਿਅਤ ਜਣੇਪੇ ਬਾਰੇ ਜਾਣਕਾਰੀ ਦਿੰਦਿਆਂ ਵੱਧ ਤੋਂ ਵੱਧ ਸਰਕਾਰੀ ਸਿਹਤ ਸੇਵਾਵਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ। ਇਸ ਸਮੇਂ ਹਾਈ ਰਿਸਕ ਗਰਭਵਤੀ ਔਰਤਾਂ ਦੀ ਨਿਗਰਾਨੀ ਅਤੇ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਣਨ ਜੱਚਾ-ਬੱਚਾ ਭਲਾਈ ਸਕੀਮ ਸਬੰਧੀ ਜਾਗਰੂਕਤਾ ਸਮਗਰੀ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਸਮੇਂ ਸਿਹਤ ਕਰਮਚਾਰੀ ਰਾਜੀਵ ਰੋਮੀ, ਕਮਲੇਸ਼ ਦੇਵੀ ਏ.ਐਨ.ਐਮ, ਨਿਰਮਲਾ ਦੇਵੀ, ਸੁਨੀਤਾ ਦੇਵੀ, ਰੀਨਾ ਕੁਮਾਰੀ, ਕ੍ਰਿਸ਼ਨਾ ਦੇਵੀ, ਸੁਭਾਸ਼ ਰਾਣੀ (ਸਾਰੇ ਆਸ਼ਾ ਵਰਕਰ) ਸ਼ਵੇਤਾ ਰਾਣੀ, ਮਨੀਸ਼ਾ ਰਾਣੀ, ਪੂਨਮ ਕੌਰ, ਕਾਜਲ ਦੇਵੀ ਅਤੇ ਹੋਰ ਹਾਜ਼ਰ ਸਨ।