ਅਕਾਲੀ-ਭਾਜਪਾ ਗੱਠਜੋੜ ਨਾਲ ਸੂਬੇ ’ਚ ਮੁੜ ਖ਼ੁਸ਼ਹਾਲੀ ਦੀ ਉਮੀਦ ਜਾਗੀ-ਸੂਦ
ਹੁਸ਼ਿਆਰਪੁਰ, 25 ਨਵੰਬਰ (ਬਲਜਿੰਦਰਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (ਬ) ’ਚ ਹੋਏ ਗੱਠਜੋੜ ਦਾ ਸਵਾਗਤ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਭਾਜਪਾ ਆਗੂ ਤੀਕਸ਼ਣ ਸੂਦ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਕ ਵਾਰ ਫਿਰ ਪੰਜਾਬ ‘ਚ ਖ਼ੁਸ਼ਹਾਲੀ ਦੀ ਉਮੀਦ ਜਾਗੀ ਹੈ। ਉਨ੍ਹਾਂ ਕਿਹਾ ਕਿ 1997 ਵਿਚ ਅਕਾਲੀ- ਭਾਜਪਾ ਗੱਠਜੋੜ ਸਰਕਾਰ ਦੇ ਤਿੰਨ ਕਾਰਜਕਾਲਾਂ ’ਚ ਪੰਜਾਬ ਨੇ ਜਿੰਨੀ ਤਰੱਕੀ ਕੀਤੀ ਹੈ, ਉਸ ਤੋਂ ਪਹਿਲਾਂ ਜਾਂ ਬਾਅਦ ’ਚ ਕਦੇ ਨਹੀਂ ਦੇਖੀ ਗਈ।
ਹੁਸ਼ਿਆਰਪੁਰ, 25 ਨਵੰਬਰ (ਬਲਜਿੰਦਰਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (ਬ) ’ਚ ਹੋਏ ਗੱਠਜੋੜ ਦਾ ਸਵਾਗਤ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਭਾਜਪਾ ਆਗੂ ਤੀਕਸ਼ਣ ਸੂਦ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਕ ਵਾਰ ਫਿਰ ਪੰਜਾਬ ‘ਚ ਖ਼ੁਸ਼ਹਾਲੀ ਦੀ ਉਮੀਦ ਜਾਗੀ ਹੈ। ਉਨ੍ਹਾਂ ਕਿਹਾ ਕਿ 1997 ਵਿਚ ਅਕਾਲੀ- ਭਾਜਪਾ ਗੱਠਜੋੜ ਸਰਕਾਰ ਦੇ ਤਿੰਨ ਕਾਰਜਕਾਲਾਂ ’ਚ ਪੰਜਾਬ ਨੇ ਜਿੰਨੀ ਤਰੱਕੀ ਕੀਤੀ ਹੈ, ਉਸ ਤੋਂ ਪਹਿਲਾਂ ਜਾਂ ਬਾਅਦ ’ਚ ਕਦੇ ਨਹੀਂ ਦੇਖੀ ਗਈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਦੀ ਸਭ ਤੋਂ ਵੱਡੀ ਪ੍ਰਾਪਤੀ ਇਹ ਸੀ ਕਿ ਵੱਖ-ਵੱਖ ਭਾਈਚਾਰਿਆਂ ਵਿਚ ਆਪਸੀ ਪਿਆਰ ਅਤੇ ਭਾਈਚਾਰਾ ਮਜ਼ਬੂਤ ਹੋਇਆ ਹੈ, ਜਿਸ ਨਾਲ ਪੰਜਾਬ ਵਿਚ ਸ਼ਾਂਤੀ ਦਾ ਮਾਹੌਲ ਬਣਿਆ ਹੈ, ਜੋ ਕਿ ਕਿਸੇ ਵੀ ਸੂਬੇ ਦੀ ਤਰੱਕੀ ਲਈ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਉਤਸ਼ਾਹ ਨੂੰ ਦੇਖਦੇ ਹੋਏ ਆਸ ਹੈ ਕਿ 2027 ’ਚ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣੇਗੀ।