25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਡੀ.ਐਮ. ਆਦਰਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ’ਚ ਵਿਗਿਆਨ ਮੇਲਾ ਉਤਸ਼ਾਹ ਨਾਲ ਲਗਾਇਆ

ਭੰਗਾਲਾ, 25 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)-ਡੀ. ਐਮ.

Ad Position 21
No active advertisement
ਅਜੀਤ ਡੈਸਕ 26-11-2026
ਭੰਗਾਲਾ, 25 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)-ਡੀ.ਐਮ. ਆਦਰਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚਨੌਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਿਗਿਆਨ ਮੇਲਾ ਲਗਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਅਨਿਲ ਠਾਕੁਰ (ਮਾਨਸਰ), ਰਜਿੰਦਰ ਰਾਣਾ (ਤਲਵਾੜਾ), ਰਵਿੰਦਰ ਰਿਸ਼ੀਰਾਜ ਸਮੇਤ ਹੋਰ ਪਤਵੰਤੇ ਸੱਜਣਾਂ ਨੇ ਸ਼ਿਰਕਤ ਕਰਕੇ ਸਮਾਗਮ ਦੀ ਸ਼ੋਭਾ ਵਧਾਈ। ਵਿਗਿਆਨ ਮੇਲੇ ਦੌਰਾਨ ਵਿਦਿਆਰਥੀਆਂ ਵਲੋਂ ਵਿਗਿਆਨ, ਆਰਟ, ਸਮਾਜਿਕ ਵਿਗਿਆਨ ਅਤੇ ਕਲਾ ਨਾਲ ਸਬੰਧਤ ਵੱਖ-ਵੱਖ ਵਿਸ਼ਿਆਂ ’ਤੇ ਪ੍ਰਦਰਸ਼ਨੀਆਂ ਲਗਾਈਆਂ ਗਈਆਂ। ਵਿਦਿਆਰਥੀਆਂ ਵਲੋਂ ਤਿਆਰ ਕੀਤੇ ਗਏ ਸਾਰੇ ਮਾਡਲ ਬੇਹੱਦ ਸ਼ਾਨਦਾਰ ਅਤੇ ਆਕਰਸ਼ਕ ਸਨ। ਇਨ੍ਹਾਂ ਵਿਚ ਸਕੂਲ ਦੇ ਨਕਸ਼ੇ ਦਾ 3 ਡੀ ਮਾਡਲ, ਹਾਰਟ, ਐਕਵੇਰੀਅਮ, ਬ੍ਰਿਜ ਅਤੇ ਡਰੋਨ ਆਦਿ ਦੇ ਮਾਡਲ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਇਸ ਮੇਲੇ ਦਾ ਆਨੰਦ ਵਿਦਿਆਰਥੀਆਂ ਦੇ ਮਾਪਿਆਂ ਦੇ ਨਾਲ-ਨਾਲ ਆਸ-ਪਾਸ ਦੇ ਪਿੰਡਾਂ ਤੋਂ ਪਹੁੰਚੇ ਮਹਿਮਾਨਾਂ ਨੇ ਵੀ ਮਾਣਿਆ। ਸਕੂਲ ਦੇ ਪ੍ਰਿੰਸੀਪਲ ਮੁਲਖ ਰਾਜ ਰਿਸ਼ੀਰਾਜ ਨੇ ਇਸ ਸਮਾਗਮ ਦੀ ਸਫਲਤਾ ਦਾ ਸਿਹਰਾ ਆਪਣੇ ਮਿਹਨਤੀ ਸਟਾਫ਼ ਅਤੇ ਵਿਦਿਆਰਥੀਆਂ ਨੂੰ ਦਿੱਤਾ। ਮੈਡਮ ਸਨੇਹ ਰਿਸ਼ੀਰਾਜ ਨੇ ਮਾਪਿਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਸਕੂਲ ਬੱਚਿਆਂ ਨੂੰ ਹਰ ਤਰ੍ਹਾਂ ਦੀ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ, ਤਾਂ ਜੋ ਉਹ ਜੀਵਨ ਵਿੱਚ ਸਫਲਤਾ ਹਾਸਲ ਕਰਨ ਦੇ ਨਾਲ-ਨਾਲ ਆਪਣਾ ਸਰਵਪੱਖੀ ਵਿਕਾਸ ਕਰ ਸਕਣ। ਇਸ ਮੌਕੇ ਨਰਿੰਦਰ ਪਾਲ ਚੌਹਾਨ, ਸੁਰਿੰਦਰ ਮੋਹਨ, ਬਲਵਿੰਦਰ ਸਿੰਘ, ਗੌਰਵ ਮਨਹਾਸ, ਆਂਚਲ ਠਾਕੁਰ, ਮੀਰਾ, ਸਿਮਰਨ ਕੌਰ, ਪ੍ਰੇਮ ਲਤਾ, ਰਜਨੀ, ਸਤਵਿੰਦਰ, ਰਾਜਕੁਮਾਰੀ, ਅੰਨੂ ਸਮੇਤ ਸਮੂਹ ਅਧਿਆਪਕਾਂ ਨੇ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਤੋਂ ਇਲਾਵਾ ਬਲਜੀਤ ਸਿੰਘ, ਗੌਤਮ ਸਿੰਘ, ਬਲਵਿੰਦਰ ਸਿੰਘ, ਗੋਪੀ, ਦਰਸ਼ਨ ਸਿੰਘ, ਇਕਬਾਲ ਸਿੰਘ, ਬਲਜੀਤ ਕੌਰ, ਕਰਨੈਲ ਸਿੰਘ ਕੋਟਲੀ, ਅਨੁਰਾਧਾ, ਰੇਨੂੰ ਸ਼ਰਮਾ ਅਤੇ ਹੋਰ ਪਤਵੰਤੇ ਸੱਜਣਾਂ ਨੇ ਵੀ ਬੱਚਿਆਂ ਨੂੰ ਆਸ਼ੀਰਵਾਦ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਇਤਿਹਾਸਕ ਗੱਠਜੋੜ ਨੇ ਪੰਜਾਬੀਆਂ ’ਚ ਜਗਾਈ ਉਮੀਦ -ਸ਼ੰਭੂ ਭਾਰਤੀ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ’ਚ ਪ੍ਰਕਾਸ਼ ਪੁਰਬ ਮਨਾਇਆ
Ad Position 24