25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਇੰਡੀਅਨ ਸੁਪਰ ਫੁੱਟਬਾਲ ਲੀਗ ’ਚ ਚੇਨਈ ਵਲੋਂ ਖੇਡ ਰਿਹਾ ਹੈ ਖ਼ਾਲਸਾ ਕਾਲਜ ਮਾਹਿਲਪੁਰ ਦਾ ਖਿਡਾਰੀ ਹਰਮਨਦੀਪ ਸਿੰਘ

ਮਾਹਿਲਪੁਰ,25 ਨਵੰਬਰ (ਰਜਿੰਦਰ ਸਿੰਘ)-ਦੇਸ਼ ਦੇ ਵੱਖ ਵੱਖ ਸ਼ਹਿਰਾਂ ਵਿਚ ਹੋ ਰਹੀ ਫੁੱਟਬਾਲ ਕਲੱਬਾਂ ਦੀ ਵੱਕਾਰੀ ਲੀਗ ਇੰਡੀਅਨ ਸੁਪਰ ਫੁੱਟਬਾਲ ਲੀਗ ਵਿਚ ਖ਼ਾਲਸਾ ਕਾਲਜ ਮਾਹਿਲਪੁਰ ਦੇ ਵਿਦਿਆਰਥੀ ਅਤੇ ਮਾਹਿਲਪੁਰ ਇਲਾਕੇ ਦੇ ਪਿੰਡ ਮੁੱਗੋਵਾਲ ਦੇ ਵਸਨੀਕ ਹਰਮਨਦੀਪ ਸਿੰਘ ਦਾ ਚੇਨਈ ਕਲੱਬ ਵਲੋਂ ਖੇਡਣ ਨਾਲ ਖ਼ਾਲਸਾ ਕਾਲਜ ਮਾਹਿਲਪੁਰ ਅਤੇ ਇਲਾਕੇ ਵਿਚ ਖ਼ੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਸੰਬੰਧੀ ਅੱਜ ਕਾਲਜ ਦੇ ਪ੍ਰਿੰਸੀਪਲ ਅਤੇ ਪੰਜਾਬ ਫੁੱਟਬਾਲ ਐਸੋਸੀਏਸ਼ਨ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਡਾ ਪਰਵਿੰਦਰ ਸਿੰਘ, ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਡਾ ਰਾਜ ਕੁਮਾਰ, ਕੋਚ ਹਰਿੰਦਰ ਸਨੀ, ਡਾ ਜਤਿੰਦਰ ਕੁਮਾਰ , ਸੇਵਾਮੁਕਤ ਡੀ.

Ad Position 21
No active advertisement
ਖ਼ਾਲਸਾ ਕਾਲਜ ਮਾਹਿਲਪੁਰ ’ਚ ਕਾਲਜ ਦੇ ਖਿਡਾਰੀ ਹਰਮਨਦੀਪ ਸਿੰਘ ਬਾਰੇ ਦੱਸਦੇ ਹੋਏ ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ ਅਤੇ ਸਟਾਫ। ਤਸਵੀਰ: ਗੁਰਨਾਮ ਸਟੂਡੀਓ 26-11-2026
ਮਾਹਿਲਪੁਰ,25 ਨਵੰਬਰ (ਰਜਿੰਦਰ ਸਿੰਘ)-ਦੇਸ਼ ਦੇ ਵੱਖ ਵੱਖ ਸ਼ਹਿਰਾਂ ਵਿਚ ਹੋ ਰਹੀ ਫੁੱਟਬਾਲ ਕਲੱਬਾਂ ਦੀ ਵੱਕਾਰੀ ਲੀਗ ਇੰਡੀਅਨ ਸੁਪਰ ਫੁੱਟਬਾਲ ਲੀਗ ਵਿਚ ਖ਼ਾਲਸਾ ਕਾਲਜ ਮਾਹਿਲਪੁਰ ਦੇ ਵਿਦਿਆਰਥੀ ਅਤੇ ਮਾਹਿਲਪੁਰ ਇਲਾਕੇ ਦੇ ਪਿੰਡ ਮੁੱਗੋਵਾਲ ਦੇ ਵਸਨੀਕ ਹਰਮਨਦੀਪ ਸਿੰਘ ਦਾ ਚੇਨਈ ਕਲੱਬ ਵਲੋਂ ਖੇਡਣ ਨਾਲ ਖ਼ਾਲਸਾ ਕਾਲਜ ਮਾਹਿਲਪੁਰ ਅਤੇ ਇਲਾਕੇ ਵਿਚ ਖ਼ੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਸੰਬੰਧੀ ਅੱਜ ਕਾਲਜ ਦੇ ਪ੍ਰਿੰਸੀਪਲ ਅਤੇ ਪੰਜਾਬ ਫੁੱਟਬਾਲ ਐਸੋਸੀਏਸ਼ਨ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਡਾ ਪਰਵਿੰਦਰ ਸਿੰਘ, ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਡਾ ਰਾਜ ਕੁਮਾਰ, ਕੋਚ ਹਰਿੰਦਰ ਸਨੀ, ਡਾ ਜਤਿੰਦਰ ਕੁਮਾਰ , ਸੇਵਾਮੁਕਤ ਡੀ.ਐੱਸ.ਪੀ ਪਰਮਜੀਤ ਸਿੰਘ ਅਤੇ ਸਮੂਹ ਸਟਾਫ਼ ਵੱਲੋਂ ਕਾਲਜ ਦੇ ਖਿਡਾਰੀ ਹਰਮਨਦੀਪ ਸਿੰਘ ਦੀ ਇਸ ਪ੍ਰਾਪਤੀ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਪਿ੍ਰੰ. ਡਾ.ਪਰਵਿੰਦਰ ਸਿੰਘ ਨੇ ਦੱਸਿਆ ਕਿ ਹਰਮਨਦੀਪ ਸਿੰਘ ਨੇ ਕਾਲਜ ਟੀਮ ਵੱਲੋਂ ਪਿ੍ਰੰ.ਹਰਭਜਨ ਸਿੰਘ ਸਪੋਰਟਿੰਗ ਕਲੱਬ ਵਲੋਂ ਆਪਣੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ ਹੈ ਅਤੇ ਇਸ ਵੇਲੇ ਦੇਸ਼ ਦੇ ਚੋਟੀ ਦੇ ਫੁੱਟਬਾਲ ਕਲੱਬ ਵਲੋਂ ਉਸ ਦਾ ਖੇਡਣਾ ਸੰਸਥਾ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਪਿੰਡ ਮੁੱਗੋਵਾਲ ਤੋਂ ਫੁੱਟਬਾਲ ਖਿਡਾਰਨ ਮਨੀਸ਼ਾ ਵਲੋਂ ਪਹਿਲਾਂ ਹੀ ਮਹਿਲਾ ਫੁੱਟਬਾਲਰ ਵਜੋਂ ਦੇਸ਼ਾਂ ਵਿਦੇਸ਼ਾਂ ਵਿਚ ਪਿੰਡ ਮੁੱਗੋਵਾਲ ਤੇ ਮਾਹਿਲਪੁਰ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਗਿਆ ਹੈ ਅਤੇ ਹੁਣ ਹਰਮਨਦੀਪ ਸਿੰਘ ਦੀ ਖੇਡ ਨੇ ਭਾਰਤ ਦੇ ਨਕਸ਼ੇ ’ਤੇ ਮਾਹਿਲਪੁਰ ਨੂੰ ਮੁੜ ਚਮਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਪਤੀ ਦਾ ਸਿਹਰਾ ਹਰਮਨਦੀਪ ਸਿੰਘ ਦੀ ਮਿਹਨਤ ਤੇ ਉਸਦੇ ਕੋਚਾਂ ਨੂੰ ਜਾਂਦਾ ਹੈ। ਇਸ ਮੌਕੇ ਹਾਜ਼ਰ ਅਧਿਆਪਕਾਂ ਪ੍ਰੋ ਪ੍ਰਿਯਾ, ਪ੍ਰੋ ਅਨੂਦੀਪ, ਪ੍ਰੋ ਸਿਮਰਨਜੀਤ ਸਿੰਘ, ਪ੍ਰੋ ਰੋਹਿਤ ਪੁਰੀ ਨੇ ਵੀ ਹਰਮਨਦੀਪ ਸਿੰਘ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਦੀ ਸਰਕਾਰ ਬਣਨ ’ਤੇ ਸੂਬੇ ਨੂੰ ਮੁੜ ਤਰੱਕੀ ਦੀਆਂ ਲੀਹਾਂ ’ਤੇ ਲਿਆਂਦਾ ਜਾਵੇਗਾ-ਬੰਟੀ ਅਗਲੀ ਖ਼ਬਰ ਵੋਕੇਸ਼ਨਲ ਸਿੱਖਿਆ ਤਹਿਤ ਵਿਦਿਆਰਥੀਆਂ ਦੀ ਵਿਰਦੀ ਇੰਜੀਨੀਅਰਿੰਗ ਵਰਕਸ਼ਾਪ ਦਸੂਹਾ ਵਿਖੇ ਵਿਜ਼ਟ ਕਰਵਾਈ
Ad Position 24