25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਕਾਂਗਰਸ ਦੀ ਸਰਕਾਰ ਬਣਨ ’ਤੇ ਸੂਬੇ ਨੂੰ ਮੁੜ ਤਰੱਕੀ ਦੀਆਂ ਲੀਹਾਂ ’ਤੇ ਲਿਆਂਦਾ ਜਾਵੇਗਾ-ਬੰਟੀ

ਹੁਸ਼ਿਆਰਪੁਰ, 25 ਨਵੰਬਰ (ਬਲਜਿੰਦਰਪਾਲ ਸਿੰਘ)-ਕਾਂਗਰਸੀ ਅਹੁਦੇਦਾਰਾਂ ਤੇ ਵਰਕਰਾਂ ਦੀ ਭਰਵੀਂ ਇਕੱਤਰਤਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਵਿਸ਼ਵ ਨਾਥ ਬੰਟੀ ਦੀ ਅਗਵਾਈ ਹੇਠ ਵਾਰਡ ਨੰਬਰ 48 ’ਚ ਹੋਈ। ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਿਰਫ਼ ਕਾਂਗਰਸ ਪਾਰਟੀ ਹੀ ਇਕ ਅਜਿਹੀ ਪਾਰਟੀ ਹੈ ਜੋ ਪੰਜਾਬ ਨੂੰ ਮੁੜ ਤਰੱਕੀ ਦੀਆਂ ਲੀਹਾਂ ’ਤੇ ਲਿਆ ਸਕਦੀ ਹੈ ਅਤੇ ਸੂਬੇ ਨੂੰ ਦੇਸ਼ ਦਾ ਨੰਬਰ-1 ਸੂਬਾ ਬਣਾ ਸਕਦੀ ਹੈ।

Ad Position 21
No active advertisement
ਅਜੀਤ ਡੈਸਕ 26-11-2026
ਹੁਸ਼ਿਆਰਪੁਰ, 25 ਨਵੰਬਰ (ਬਲਜਿੰਦਰਪਾਲ ਸਿੰਘ)-ਕਾਂਗਰਸੀ ਅਹੁਦੇਦਾਰਾਂ ਤੇ ਵਰਕਰਾਂ ਦੀ ਭਰਵੀਂ ਇਕੱਤਰਤਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਵਿਸ਼ਵ ਨਾਥ ਬੰਟੀ ਦੀ ਅਗਵਾਈ ਹੇਠ ਵਾਰਡ ਨੰਬਰ 48 ’ਚ ਹੋਈ। ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਿਰਫ਼ ਕਾਂਗਰਸ ਪਾਰਟੀ ਹੀ ਇਕ ਅਜਿਹੀ ਪਾਰਟੀ ਹੈ ਜੋ ਪੰਜਾਬ ਨੂੰ ਮੁੜ ਤਰੱਕੀ ਦੀਆਂ ਲੀਹਾਂ ’ਤੇ ਲਿਆ ਸਕਦੀ ਹੈ ਅਤੇ ਸੂਬੇ ਨੂੰ ਦੇਸ਼ ਦਾ ਨੰਬਰ-1 ਸੂਬਾ ਬਣਾ ਸਕਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰਨ ਤੇ ਵਰਕਰਾਂ ਨੂੰ ਲਾਮਬੰਦ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਭਾਰੀ ਬਲ ਮਿਲ ਰਿਹਾ ਹੈ। ਇਸ ਦੌਰਾਨ ਵਿਸ਼ਵ ਨਾਥ ਬੰਟੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਨੇ ਸਿਰਫ਼ ਵੱਡੇ-ਵੱਡੇ ਦਾਅਵੇ ਕੀਤੇ ਸਨ ਜੋ ਝੂਠ ਦਾ ਪੁਲੰਦਾ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਿਰਫ਼ ਐਲਾਨਬਾਜੀ ਹੀ ਕੀਤੀ ਜਦਕਿ ਜ਼ਮੀਨੀ ਪੱਧਰ ’ਤੇ ਹਕੀਕਤ ਕੁੱਝ ਹੋ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਸਾਰੀਆਂ ਸਕੀਮਾਂ ਫਲਾਪ ਸਾਬਤ ਹੋਈਆਂ ਹਨ ਜਿਨ੍ਹਾਂ ਦਾ ਲਾਭ ਯੋਗ ਵਿਅਕਤੀਆਂ ਨੂੰ ਨਹੀਂ ਮਿਲ ਰਿਹਾ। ਉਨ੍ਹਾਂ ਕਿਹਾ ਕਿ ਪੰਜਾਬ ’ਚ ਕਾਂਗਰਸ ਦੀ ਸਰਕਾਰ ਬਣਨ ’ਤੇ ਵਿਕਾਸ ਦਾ ਨਵਾਂ ਦੌਰ ਸ਼ੁਰੂ ਹੋਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਲੋਕ ਕਾਂਗਰਸ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਸੂਬੇ ’ਚ ਕਾਂਗਰਸ ਦੀ ਸਰਕਾਰ ਬਣਾਉਣਗੇ।
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਮਦਾਸਪੁਰ ’ਚ 6 ਰੋਜ਼ਾ ਰਾਤਰੀ ਗੁਰਮਤਿ ਸਮਾਗਮ ਆਰੰਭ ਅਗਲੀ ਖ਼ਬਰ ਇੰਡੀਅਨ ਸੁਪਰ ਫੁੱਟਬਾਲ ਲੀਗ ’ਚ ਚੇਨਈ ਵਲੋਂ ਖੇਡ ਰਿਹਾ ਹੈ ਖ਼ਾਲਸਾ ਕਾਲਜ ਮਾਹਿਲਪੁਰ ਦਾ ਖਿਡਾਰੀ ਹਰਮਨਦੀਪ ਸਿੰਘ
Ad Position 24