25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਮਦਾਸਪੁਰ ’ਚ 6 ਰੋਜ਼ਾ ਰਾਤਰੀ ਗੁਰਮਤਿ ਸਮਾਗਮ ਆਰੰਭ

ਗੜ੍ਹਦੀਵਾਲਾ, 25 ਨਵੰਬਰ (ਚੱਗਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਅਤੇ ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਲੋਂ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਵਿਖੇ ਕਰਵਾਇਆ ਜਾ ਰਿਹਾ 6 ਰੋਜ਼ਾ ਰਾਤਰੀ ਗੁਰਮਤਿ ਸਮਾਗਮ ਆਰੰਭ ਹੋ ਗਿਆ। ਸਮਾਗਮ ਦੀ ਆਰੰਭਤਾ ਸਮੇਂ ਭਾਈ ਜਸਵਿੰਦਰ ਸਿੰਘ ਧੁੱਗਾ ਨੇ ਸਮਾਗਮ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।

Ad Position 21
No active advertisement
ਅਜੀਤ ਡੈਸਕ 26-11-2026
ਗੜ੍ਹਦੀਵਾਲਾ, 25 ਨਵੰਬਰ (ਚੱਗਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਅਤੇ ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਲੋਂ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਵਿਖੇ ਕਰਵਾਇਆ ਜਾ ਰਿਹਾ 6 ਰੋਜ਼ਾ ਰਾਤਰੀ ਗੁਰਮਤਿ ਸਮਾਗਮ ਆਰੰਭ ਹੋ ਗਿਆ। ਸਮਾਗਮ ਦੀ ਆਰੰਭਤਾ ਸਮੇਂ ਭਾਈ ਜਸਵਿੰਦਰ ਸਿੰਘ ਧੁੱਗਾ ਨੇ ਸਮਾਗਮ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਉਪਰੰਤ ਕੀਰਤਨੀਏ ਭਾਈ ਹਰਪਾਲ ਸਿੰਘ ਦਸੂਹਾ, ਭਾਈ ਕੁਲਵਿੰਦਰ ਸਿੰਘ ਰਾਵਾਂ, ਭਾਈ ਅਵਤਾਰ ਸਿੰਘ ਹੁਸ਼ਿਆਰਪੁਰ, ਭਾਈ ਬਲਵਿੰਦਰ ਸਿੰਘ ਥੇਂਦਾ, ਭਾਈ ਦਵਿੰਦਰ ਸਿੰਘ ਬੋਦਲਾ, ਭਾਈ ਸੁਖਰਾਜ ਸਿੰਘ ਪ੍ਰੀਤਮਪੁਰਾ ਆਦਿ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਤੇ ਕਥਾ ਦੁਆਰਾ ਨਿਹਾਲ ਕੀਤਾ ਜਦ ਕਿ ਭਾਈ ਜਸਪਾਲ ਸਿੰਘ ਸ਼ਾਂਤ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਾਇਆ। ਇਸ ਮੌਕੇ ਭਾਈ ਜਸਵਿੰਦਰ ਸਿੰਘ ਧੁੱਗਾ ਤੇ ਡਾ. ਹਰਮਿੰਦਰ ਸਿੰਘ ਸਹਿਜ ਨੇ ਸਟੇਜ ਸਕੱਤਰ ਦੀ ਸੇਵਾ ਨਿਭਾਈ। ਇਸ ਮੌਕੇ ਜਸਵਿੰਦਰ ਸਿੰਘ ਸੈਫ਼, ਆਤਮਾ ਸਿੰਘ, ਮਾਸਟਰ ਪਿਆਰਾ ਸਿੰਘ, ਚਰਨਜੀਤ ਸਿੰਘ, ਸਰਬਜੀਤ ਸਿੰਘ, ਗੁਰਪ੍ਰੀਤ ਸਿੰਘ, ਸਤਿੰਦਰ ਸਿੰਘ, ਭੁਪਿੰਦਰ ਸਿੰਘ, ਲਖਵੀਰ ਸਿੰਘ, ਪ੍ਰੀਤਮ ਸਿੰਘ, ਪ੍ਰਭਜੋਤ ਸਿੰਘ, ਪ੍ਰਭਦੀਪ ਸਿੰਘ, ਜੋਬਨਪ੍ਰੀਤ ਸਿੰਘ, ਇੱਕਜੋਤ ਸਿੰਘ, ਗਿਆਨ ਸਿੰਘ, ਸ਼ੀਤਲ ਸਿੰਘ, ਬਹਾਦਰ ਸਿੰਘ, ਸ਼ੌਕੀਨ ਸਿੰਘ, ਦਰਸ਼ਨ ਸਿੰਘ, ਤਜਿੰਦਰ ਸਿੰਘ, ਤਰਲੋਕ ਸਿੰਘ ਆਦਿ ਸੰਗਤਾਂ ਵੱਡੀ ਗਿਣਤੀ ’ਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਜਪਾ-ਅਕਾਲੀ ਦਲ ਦਾ ਤਾਲਮੇਲ ਹੀ ਪੰਜਾਬ ਨੂੰ ਕਰਜ਼ੇ, ਨਸ਼ਿਆਂ ਅਤੇ ਬੇਰੁਜ਼ਗਾਰੀ ’ਚੋਂ ਕੱਢ ਸਕਦਾ-ਡਾ. ਅਰਸ਼ਦੀਪ ਸਿੰਘ ਅਗਲੀ ਖ਼ਬਰ ਕਾਂਗਰਸ ਦੀ ਸਰਕਾਰ ਬਣਨ ’ਤੇ ਸੂਬੇ ਨੂੰ ਮੁੜ ਤਰੱਕੀ ਦੀਆਂ ਲੀਹਾਂ ’ਤੇ ਲਿਆਂਦਾ ਜਾਵੇਗਾ-ਬੰਟੀ
Ad Position 24