ਭਾਜਪਾ-ਅਕਾਲੀ ਦਲ ਦਾ ਤਾਲਮੇਲ ਹੀ ਪੰਜਾਬ ਨੂੰ ਕਰਜ਼ੇ, ਨਸ਼ਿਆਂ ਅਤੇ ਬੇਰੁਜ਼ਗਾਰੀ ’ਚੋਂ ਕੱਢ ਸਕਦਾ-ਡਾ. ਅਰਸ਼ਦੀਪ ਸਿੰਘ
ਮੁਕੇਰੀਆਂ, 26 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)-ਪ੍ਰਸਿੱਧ ਸਿੱਖਿਆ ਸ਼ਾਸਤਰੀ, ਕਿਸਾਨ ਆਗੂ, ਸਮਾਜ ਸੇਵਕ ਡਾ. ਅਰਸ਼ਦੀਪ ਸਿੰਘ, ਸੂਬਾ ਮੀਤ ਪ੍ਰਧਾਨ ਕਿਸਾਨ ਸੰਘਰਸ਼ ਕਮੇਟੀ ਪੰਜਾਬ, ਕੌਮੀ ਬੁਲਾਰਾ ਸੰਯੁਕਤ ਸਮਾਜ ਮੋਰਚਾ, ਫਾਊਂਡਰ ਤੇ ਸੀ.
ਮੁਕੇਰੀਆਂ, 26 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)-ਪ੍ਰਸਿੱਧ ਸਿੱਖਿਆ ਸ਼ਾਸਤਰੀ, ਕਿਸਾਨ ਆਗੂ, ਸਮਾਜ ਸੇਵਕ ਡਾ. ਅਰਸ਼ਦੀਪ ਸਿੰਘ, ਸੂਬਾ ਮੀਤ ਪ੍ਰਧਾਨ ਕਿਸਾਨ ਸੰਘਰਸ਼ ਕਮੇਟੀ ਪੰਜਾਬ, ਕੌਮੀ ਬੁਲਾਰਾ ਸੰਯੁਕਤ ਸਮਾਜ ਮੋਰਚਾ, ਫਾਊਂਡਰ ਤੇ ਸੀ.ਐਮ.ਡੀ. ਮਾਡਰਨ ਗਰੁੱਪ ਆਫ਼ ਕਾਲਜਿਜ਼ ਮੁਕੇਰੀਆਂ ਨੇ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੁੜ ਇਕੱਠੇ ਹੋਣ ਦੀ ਸੰਭਾਵਨਾ ਦਾ ਸਵਾਗਤ ਕਰਦਿਆਂ ਇਸ ਨੂੰ ਪੰਜਾਬ ਦੇ ਭਵਿੱਖ ਅਤੇ ਵਿਕਾਸ ਲਈ ਸਮੇਂ ਦੀ ਲੋੜ ਕਰਾਰ ਦਿੱਤਾ ਹੈ। ਡਾ. ਅਰਸ਼ਦੀਪ ਸਿੰਘ ਨੇ ਕਿਹਾ ਕਿ ਪੰਜਾਬ ਅੱਜ ਭਾਰੀ ਕਰਜ਼ੇ, ਕਿਸਾਨੀ ਸੰਕਟ, ਬੇਰੁਜ਼ਗਾਰੀ ਅਤੇ ਨਸ਼ਿਆਂ ਵਰਗੀਆਂ ਗੰਭੀਰ ਚੁਣੌਤੀਆਂ ਨਾਲ ਜੂਝ ਰਿਹਾ ਹੈ । ਅਜਿਹੇ ਸਮੇਂ ਸੂਬੇ ਨੂੰ ਕੇਂਦਰ ਸਰਕਾਰ ਦੇ ਸਹਿਯੋਗ ਅਤੇ ਮਜ਼ਬੂਤ ਤਾਲਮੇਲ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਤਾਕਤ ਅਤੇ ਅਕਾਲੀ ਦਲ ਵਰਗੀ ਖੇਤਰੀ ਪਾਰਟੀ ਦੀ ਪੰਜਾਬ ਦੇ ਲੋਕਾਂ ਤੇ ਸਭਿਆਚਾਰ ਨਾਲ ਜੁੜੀ ਸਮਝ ਇਕੱਠੇ ਹੋ ਕੇ ਸੂਬੇ ਨੂੰ ਵਿਕਾਸ ਦੀ ਨਵੀਂ ਦਿਸ਼ਾ ਦੇ ਸਕਦੀ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੀਆਂ ਰਾਜਨੀਤਿਕ ਪਾਰਟੀਆਂ ਨੂੰ ਸੂਬੇ ਦੇ ਹਿਤਾਂ ਨੂੰ ਪਹਿਲ ਦੇਣੀ ਚਾਹੀਦੀ ਹੈ। ਭਾਜਪਾ ਅਤੇ ਅਕਾਲੀ ਦਲ ਦਾ ਸਾਂਝਾ ਮੰਚ ਕਿਸਾਨਾਂ, ਵਪਾਰੀਆਂ, ਪਿੰਡਾਂ ਅਤੇ ਸ਼ਹਿਰਾਂ ਦੀਆਂ ਸਮੱਸਿਆਵਾਂ ਨੂੰ ਇਕੱਠੇ ਉਠਾਉਣ ਵਿਚ ਅਹਿਮ ਭੂਮਿਕਾ ਨਿਭਾ ਸਕਦਾ ਹੈ।