25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਚਨੌਰ ਵਿਖੇ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਕਾਂਗਰਸ ਦੀ ਭਰਵੀਂ ਮੀਟਿੰਗ

ਮੁਕੇਰੀਆਂ, 25 ਨਵੰਬਰ (ਰਾਮਗੜ੍ਹੀਆ)-ਨੇੜਲੇ ਪਿੰਡ ਚਨੌਰ ਵਿਖੇ ਕਾਂਗਰਸ ਪਾਰਟੀ ਵੱਲੋਂ ਚਲਾਈ ਜਾ ਰਹੀ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਕਾਂਗਰਸ ਕਿਸਾਨ ਸੈੱਲ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਢਾਡੇਕਟਵਾਲ ਦੀ ਅਗਵਾਈ ਹੇਠ ਪਾਰਟੀ ਦੀ ਭਰਵੀਂ ਮੀਟਿੰਗ ਕਰਵਾਈ ਗਈ। ਇਸ ਮੌਕੇ ਯੂਥ ਕਾਂਗਰਸ ਦੇ ਸੂਬਾ ਮੀਤ ਪ੍ਰਧਾਨ ਪਰਮਵੀਰ ਸਿੰਘ ਢਾਡੇਕਟਵਾਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 26-11-2026
ਮੁਕੇਰੀਆਂ, 25 ਨਵੰਬਰ (ਰਾਮਗੜ੍ਹੀਆ)-ਨੇੜਲੇ ਪਿੰਡ ਚਨੌਰ ਵਿਖੇ ਕਾਂਗਰਸ ਪਾਰਟੀ ਵੱਲੋਂ ਚਲਾਈ ਜਾ ਰਹੀ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਕਾਂਗਰਸ ਕਿਸਾਨ ਸੈੱਲ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਢਾਡੇਕਟਵਾਲ ਦੀ ਅਗਵਾਈ ਹੇਠ ਪਾਰਟੀ ਦੀ ਭਰਵੀਂ ਮੀਟਿੰਗ ਕਰਵਾਈ ਗਈ। ਇਸ ਮੌਕੇ ਯੂਥ ਕਾਂਗਰਸ ਦੇ ਸੂਬਾ ਮੀਤ ਪ੍ਰਧਾਨ ਪਰਮਵੀਰ ਸਿੰਘ ਢਾਡੇਕਟਵਾਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਆਪਣੇ ਸੰਬੋਧਨ ਵਿਚ ਅਮਰਜੀਤ ਸਿੰਘ ਢਾਡੇਕਟਵਾਲ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਆਧੁਨਿਕ ਭਾਰਤ ਦੇ ਨਿਰਮਾਣ ਅਤੇ ਵਿਕਾਸ ਤੱਕ ਕਾਂਗਰਸ ਪਾਰਟੀ ਦਾ ਅਹਿਮ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਲੋਕਤੰਤਰਿਕ ਕਦਰਾਂ-ਕੀਮਤਾਂ, ਦੇਸ਼ ਦੀ ਏਕਤਾ ਅਤੇ ਆਮ ਲੋਕਾਂ ਦੇ ਹਿਤਾਂ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਮੌਜੂਦਾ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਅਸਫਲ ਰਹੀ ਹੈ। ਉਨ੍ਹਾਂ ਸੂਬੇ ਦੀਆਂ ਮੌਜੂਦਾ ਸਮੱਸਿਆਵਾਂ ਅਤੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ। ਇਸ ਦੇ ਨਾਲ ਹੀ ਉਨ੍ਹਾਂ ਅਕਾਲੀ-ਭਾਜਪਾ ਗੱਠਜੋੜ ਨੂੰ ਸਿਆਸੀ ਮੌਕਾਪ੍ਰਸਤੀ ਦੀ ਉਦਾਹਰਨ ਕਰਾਰ ਦਿੰਦਿਆਂ ਪੰਜਾਬ ਵਿਚ ਤਿੰਨ ਵਾਰ ਰਹੀ ਗੱਠਜੋੜ ਸਰਕਾਰ ਦੀਆਂ ਦੀਆਂ ਨੀਤੀਆਂ ਦੀ ਵੀ ਆਲੋਚਨਾ ਕੀਤੀ। ਉਨ੍ਹਾਂ ਕਾਂਗਰਸ ਦੀ ਵਿਕਾਸ ਮੁਖੀ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਸੱਦਾ ਦਿੱਤਾ। ਆਗੂਆਂ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਹਰ ਬੂਥ ’ਤੇ ਪਾਰਟੀ ਦੀਆਂ ਸਰਗਰਮੀਆਂ ਤੇਜ਼ ਕਰਨ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣ, ਤਾਂ ਜੋ ਆਉਣ ਵਾਲੇ ਸਮੇਂ ਵਿਚ ਕਾਂਗਰਸ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਇਸ ਮੌਕੇ ਨੰਬਰਦਾਰ ਦਵਿੰਦਰ ਸਿੰਘ ਸਾਬਾ, ਐਸ.ਡੀ.ਓ. ਕੁਲਜੀਤ ਸਿੰਘ, ਸਾਬਕਾ ਸੰਮਤੀ ਮੈਂਬਰ ਮਲਕੀਤ ਸਿੰਘ, ਰਘੁਵੀਰ ਸਿੰਘ, ਮੇਜਰ ਸਿੰਘ ਨੰਬਰਦਾਰ, ਕਮਲਜੀਤ ਸਿੰਘ, ਲਖਬੀਰ ਸਿੰਘ ਲੱਖੀ, ਸਾਬਕਾ ਸਰਪੰਚ ਜੁਝਾਰ ਸਿੰਘ, ਚੰਨਣ ਸਿੰਘ, ਗੁਰਜੀਤ ਸਿੰਘ, ਸਤਨਾਮ ਸਿੰਘ, ਮਾਸਟਰ ਹਰਭਜਨ ਸਿੰਘ, ਉਜਾਗਰ ਸਿੰਘ, ਰਮੇਸ਼ ਕੁਮਾਰ ਸਮੇਤ ਵੱਡੀ ਗਿਣਤੀ ਪਾਰਟੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਸੂਬੇ ਦੇ ਸਰਬਪੱਖੀ ਵਿਕਾਸ ’ਚ ਸਹਾਈ ਹੋਵੇਗਾ-ਭੁੱਲੇਵਾਲ ਰਾਠਾਂ ਅਗਲੀ ਖ਼ਬਰ ਭਾਜਪਾ-ਅਕਾਲੀ ਦਲ ਦਾ ਤਾਲਮੇਲ ਹੀ ਪੰਜਾਬ ਨੂੰ ਕਰਜ਼ੇ, ਨਸ਼ਿਆਂ ਅਤੇ ਬੇਰੁਜ਼ਗਾਰੀ ’ਚੋਂ ਕੱਢ ਸਕਦਾ-ਡਾ. ਅਰਸ਼ਦੀਪ ਸਿੰਘ
Ad Position 24